Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 137ਵੇਂ ਐਪੀਸੋਡ ਨੂੰ ਸੁਣਨ ਲਈ ਪ੍ਰੋਗਰਾਮ ਦਾ ਆਯੋਜਨ

August 31, 2026 08:53 AM
Rozana Sehaj times
ਕੋਟਕਪੂਰਾ :  ਭਾਰਤੀ ਜਨਤਾ ਪਾਰਟੀ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਲ ਦਿਹਾਤੀ ਦੁੱਧਾਧਾਰੀ ਡੇਰਾ, ਹਰੀਨੋ ਰੋਡ ਕੋਟਕਪੂਰਾ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 137ਵੇਂ ਐਪੀਸੋਡ ਨੂੰ ਸੁਣਨ ਲਈ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸੰਯੁਕਤ ਅਗਵਾਈ ਜ਼ਿਲ੍ਹਾ ਵਾਈਸ ਪ੍ਰਧਾਨ ਸ਼੍ਰੀ ਰਾਜਨ ਨਾਰੰਗ ਜੀ ਅਤੇ ਸ਼੍ਰੀ ਵਨੀਤ ਮਿੱਤਲ (ਚੰਦ ਸਿੰਘ ਪੱਪੀ ਜੀ) ਵੱਲੋਂ ਕੀਤੀ ਗਈ। ਪ੍ਰੋਗਰਾਮ ਦੌਰਾਨ ਭਾਜਪਾ ਵਰਕਰਾਂ ਤੋਂ ਇਲਾਵਾ ਇਲਾਕੇ ਦੇ ਆਮ ਲੋਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦਾ ‘ਮਨ ਕੀ ਬਾਤ’ ਪ੍ਰੋਗਰਾਮ ਮਹਿਜ਼ ਇੱਕ ਰੇਡੀਓ ਸ਼ੋਅ ਨਹੀਂ ਹੈ, ਸਗੋਂ ਇਹ ਦੇਸ਼ ਦੇ ਆਮ ਨਾਗਰਿਕਾਂ ਦੀਆਂ ਪ੍ਰੇਰਨਾਦਾਇਕ ਕਹਾਣੀਆਂ, ਸਮਾਜਿਕ ਸੁਧਾਰਾਂ ਅਤੇ ਦੇਸ਼ ਦੇ ਵਿਕਾਸ ਨਾਲ ਜੁੜਿਆ ਇੱਕ ਜਨ-ਅੰਦੋਲਨ ਬਣ ਚੁੱਕਾ ਹੈ। ਪ੍ਰੋਗਰਾਮ ਦੌਰਾਨ ਹਾਜ਼ਰ ਲੋਕਾਂ ਵਿੱਚ ਪ੍ਰਧਾਨ ਮੰਤਰੀ ਜੀ ਦੇ ਵਿਚਾਰਾਂ ਨੂੰ ਸੁਣਨ ਲਈ ਅਥਾਹ ਉਤਸ਼ਾਹ ਦੇਖਣ ਨੂੰ ਮਿਲਿਆ। ਆਗੂਆਂ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਜੀ ਵੱਲੋਂ ਦਿੱਤੇ ਗਏ ਸੰਦੇਸ਼ ਸਮਾਜ ਵਿੱਚ ਸਕਾਰਾਤਮਕ ਊਰਜਾ ਭਰਦੇ ਹਨ ਅਤੇ ਹਰ ਵਰਗ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ। ਇਸ ਪ੍ਰੋਗਰਾਮ ਦੌਰਾਨ ਸਰਕਲ ਦੇ ਸੀਨੀਅਰ ਆਗੂ, ਅਹੁਦੇਦਾਰ, ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਨਗਰ ਨਿਵਾਸੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ