Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਵਿਧਾਇਕ ਪੰਡੋਰੀ ਨੇ ਅਦਿੱਤਿਆ ਬੈਡਮਿੰਟਨ ਅਕੈਡਮੀ ਵਿਖੇ 70ਵੇਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦਾ ਕੀਤਾ ਉਦਘਾਟਨ

August 31, 2026 08:58 AM
Rozana Sehaj times
ਪਟਿਆਲਾ : ਪਟਿਆਲਾ ਦੀ ਅਦਿੱਤਿਆ ਬੈਡਮਿੰਟਨ ਅਕੈਡਮੀ ਵਿਖੇ ਅੱਜ 70ਵੇਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਇਸ ਮੌਕੇ ਮਹਿਲ ਕਲਾਂ ਦੇ ਵਿਧਾਇਕ ਅਤੇ ਵਿਧਾਨ ਸਭਾ ਦੀ ਪ੍ਰੀਵਿਲਿਜ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਗ੍ਰੈਪਲਿੰਗ ਰੈਸਲਿੰਗ ਦੇ ਡਾਇਰੈਕਟਰ ਯੋਗਰਾਜ ਸ਼ਰਮਾ ਸ਼ੈਲੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਟੂਰਨਾਮੈਂਟ ਦੇ ਉਦਘਾਟਨੀ ਸਮਾਗਮ ਦੌਰਾਨ ਖਿਡਾਰੀਆਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ ਇਹ ਬੈਡਮਿੰਟਨ ਟੂਰਨਾਮੈਂਟ 2 ਸਤੰਬਰ ਤੱਕ ਚੱਲੇਗਾ, ਜਿਸ ਦੌਰਾਨ ਲੜਕਿਆਂ ਅਤੇ ਲੜਕੀਆਂ ਦੇ ਵੱਖ-ਵੱਖ ਵਰਗਾਂ ਵਿੱਚ ਮੁਕਾਬਲੇ ਕਰਵਾਏ ਜਾਣਗੇ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਸ਼ਲਾਘਾ ਕਰਦਿਆਂ ਯੋਗਰਾਜ ਸ਼ਰਮਾ ਸ਼ੈਲੀ ਨੇ ਕਿਹਾ ਕਿ ਪੰਡੋਰੀ ਨੇ ਖਿਡਾਰੀਆਂ ਨਾਲ ਖੁਦ ਮੈਦਾਨ ਵਿੱਚ ਖੇਡ ਕੇ ਬੱਚਿਆਂ ਅਤੇ ਨੌਜਵਾਨਾਂ ਦਾ ਹੌਂਸਲਾ ਵਧਾਇਆ ਹੈ, ਜੋ ਖਿਡਾਰੀਆਂ ਲਈ ਇੱਕ ਪ੍ਰੇਰਣਾਦਾਇਕ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਪੰਡੋਰੀ ਸਿਰਫ਼ ਮਹਿਲ ਕਲਾਂ ਦੇ ਵਿਧਾਇਕ ਹੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਅਤੇ ਸਹਿਯੋਗ ਲਈ ਵੀ ਹਮੇਸ਼ਾ ਅੱਗੇ ਰਹਿੰਦੇ ਹਨ। ਸ਼ੈਲੀ ਨੇ ਕਿਹਾ ਕਿ ਵਿਧਾਇਕ ਪੰਡੋਰੀ ਖਿਡਾਰੀਆਂ ਨੂੰ ਲਗਾਤਾਰ ਸਹਿਯੋਗ ਦਿੰਦੇ ਹਨ ਅਤੇ ਖਾਸ ਕਰਕੇ ਰੈਸਲਿੰਗ ਅਤੇ ਪੈਰਾ ਖਿਡਾਰੀਆਂ ਦੀ ਡਾਇਟ ਸਮੇਤ ਉਨ੍ਹਾਂ ਦੀਆਂ ਹੋਰ ਲੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਦੇ ਹਨ।

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ