Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬੱਚਿਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਰਾਕੇਸ਼ ਬੱਗਾ ਦਾ ਸ਼ਲਾਘਾਯੋਗ ਉਪਰਾਲਾ

August 31, 2026 09:06 AM
Rozana Sehaj times

ਸਨੌਰ  : ਬੱਚੇ ਕਿਸੇ ਵੀ ਦੇਸ਼ ਅਤੇ ਸਮਾਜ ਦਾ ਸੁਨਹਿਰੀ ਭਵਿੱਖ ਹੁੰਦੇ ਹਨ। ਜੇਕਰ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਪੜ੍ਹਾਈ ਲਈ ਲੋੜੀਂਦੇ ਸਾਧਨ ਮੁਹੱਈਆ ਕਰਵਾਏ ਜਾਣ ਤਾਂ ਉਹ ਭਵਿੱਖ ਵਿੱਚ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸੇ ਸੋਚ ਨੂੰ ਮੁੱਖ ਰੱਖਦਿਆਂ ਰਾਕੇਸ਼  ਬੱਗਾ ਜੀ ਅਤੇ ਉਹਨਾ ਨਾਲ ਪਹੁੰਚੇ ਸਤਪਾਲ ਸਿੰਘ ਸਵਰਨ ਸਿੰਘ, ਜੱਗੀ,ਤਰਨਵੀਰ ਸਿੰਘ, ਬਲਵਿੰਦਰ ਸਿੰਘ ਫੌਜੀ ਵੱਲੋਂ ਬੱਚਿਆਂ ਦੀ ਉੱਚ ਵਿੱਦਿਆ ਨੂੰ ਉਤਸ਼ਾਹਿਤ ਕਰਨ ਲਈ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ। ਇਸ ਉਪਰਾਲੇ ਤਹਿਤ ਪਿੰਡ ਮੁਖਮੈਲਪੁਰ, ਚਿੜਵੀ ਅਤੇ ਤਾਜਲਪੁਰ ਵਿਖੇ ਬੱਚਿਆਂ ਨੂੰ ਪੜ੍ਹਾਈ ਵਿੱਚ ਸਹਾਇਤਾ ਦੇਣ ਲਈ ਕਾਪੀਆਂ, ਕਿਤਾਬਾਂ ਅਤੇ ਜ਼ਰੂਰੀ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ। ਇਸ ਮੌਕੇ ਬੱਚਿਆਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਨਜ਼ਰ ਆਈ। ਰਾਕੇਸ਼  ਬੱਗਾ ਜੀ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਬੱਚੇ ਦੇ ਜੀਵਨ ਨੂੰ ਬਦਲਣ ਦੀ ਸਭ ਤੋਂ ਵੱਡੀ ਤਾਕਤ ਹੈ। ਹਰ ਬੱਚੇ ਨੂੰ ਪੜ੍ਹਨ ਅਤੇ ਆਪਣੇ ਸੁਪਨੇ ਪੂਰੇ ਕਰਨ ਦਾ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ। ਕਈ ਵਾਰ ਆਰਥਿਕ ਮੁਸ਼ਕਲਾਂ ਕਾਰਨ ਬੱਚਿਆਂ ਨੂੰ ਪੜ੍ਹਾਈ ਲਈ ਲੋੜੀਂਦਾ ਸਮਾਨ ਪ੍ਰਾਪਤ ਕਰਨ ਵਿੱਚ ਦਿੱਕਤ ਆਉਂਦੀ ਹੈ। ਇਸ ਲਈ ਸਮਾਜ ਦੇ ਸਮਰੱਥ ਲੋਕਾਂ ਨੂੰ ਅੱਗੇ ਆ ਕੇ ਅਜਿਹੇ ਬੱਚਿਆਂ ਦੀ ਮਦਦ ਕਰਨੀ ਚਾਹੀਦੀ ਹੈ।  ਪਿੰਡ ਵਾਸੀਆਂ ਨੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਬੱਚਿਆਂ ਦੀ ਪੜ੍ਹਾਈ, ਸਿੱਖਿਆ ਅਤੇ ਸਮਾਜ ਭਲਾਈ ਨਾਲ ਸਬੰਧਤ ਅਜਿਹੇ ਉਪਰਾਲੇ ਜਾਰੀ ਰਹਿਣਗੇ।ਇਸ ਮੋਕੇ ਸਕੂਲ ਵੱਲੋ ਟੀਚਰ ਸਾਹਿਬਾਨ ਸਿਮਰਨ ਕੌਰ, ਗੁਰਜੀਤ ਕੌਰ, ਪਿੰਡ ਵਾਸੀ ਬਲਵਿੰਦਰ ਸਿੰਘ, ਅਜਮੇਰ ਸਿੰਘ ਮੁਖਮੈਲਪੁਰ, ਅਤੇ ਗੋਰਵ,ਪਰਮ ਸਿੰਘ, ਭੁਪਿੰਦਰ ਸਿੰਘ,ਤਾਜਲਪੁਰ ਅਤੇ ਕੁਲਦੀਪ ਸਿੰਘ,ਨਿਰਮਲ ਸਿੰਘ,ਅੰਗਰੇਜ ਸਿੰਘ ਚਿੜਵੀ ਬਲਵੀਰ ਸਿੰਘ,ਸਤਪਾਲ ਸਿੰਘ, ਮਾਣਾ, ਸ਼ਾਮਲ ਸਨ

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ