Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਨੈਸ਼ਨਲ ਮੀਟ ਦੀਆਂ ਤਿਆਰੀਆਂ ਲਈ ਫਤਿਹਪੁਰ ਰਾਜਪੂਤਾਂ ਵਿਖੇ ਰੀਜਨਲ ਪੱਧਰੀ ਕੈਂਪ

August 31, 2026 09:10 AM
Rozana Sehaj times
 

ਸਨੌਰ  : ਜਵਾਹਰ ਨਵੋਦਿਆ ਵਿਦਿਆਲਿਆ ਦੀ ਹੋਣ ਜਾ ਰਹੀ ਨੈਸ਼ਨਲ ਮੀਟ ਦੀਆਂ ਤਿਆਰੀਆਂ ਨੂੰ ਲੈ ਕੇ ਨਵੋਦਿਆ ਵਿਦਿਆਲਿਆ ਸਨੌਰ ਦੇ ਲਾਗਲੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਰੀਜਨਲ ਪੱਧਰ ਦਾ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਦੌਰਾਨ ਨੈਸ਼ਨਲ ਮੀਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਵੱਲੋਂ ਸਖ਼ਤ ਮਿਹਨਤ ਕਰਦਿਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਜਵਾਹਰ ਨਵੋਦਿਆ ਵਿਦਿਆਲਿਆ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬ ਸਟੇਟ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ  ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪ੍ਰਿੰਸੀਪਲ ਗੁਰਜਿੰਦਰ ਸਿੰਘ ਨਾਲ ਤੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਖੇਡਾਂ ਨਾਲ ਜੁੜੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਲਗਨ, ਅਨੁਸ਼ਾਸਨ ਅਤੇ ਮਿਹਨਤ ਨਾਲ ਆਪਣੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਨੈਸ਼ਨਲ ਪੱਧਰ ’ਤੇ ਵਧੀਆ ਪ੍ਰਦਰਸ਼ਨ ਕਰਕੇ ਵਿਦਿਆਲਿਆ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਗੌਰਤਲਬ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਦਾ ਰੀਜਨਲ ਪੱਧਰ ਦਾ ਦਫ਼ਤਰ ਚੰਡੀਗੜ੍ਹ ਵਿਖੇ ਸਥਿਤ ਹੈ, ਜੋ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਨਵੋਦਿਆ ਵਿਦਿਆਲਿਆਂ ਦੀ ਦੇਖ-ਰੇਖ ਕਰਦਾ ਹੈ। ਨਵੋਦਿਆ ਵਿਦਿਆਲਿਆਂ ਵਿੱਚ ਖੇਡ ਮੁਕਾਬਲਿਆਂ ਦੀ ਪ੍ਰਕਿਰਿਆ ਤਹਿਤ ਪਹਿਲਾਂ ਕਲੱਸਟਰ ਪੱਧਰ ’ਤੇ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਤੋਂ ਬਾਅਦ ਖਿਡਾਰੀ ਰੀਜਨਲ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਹਨ ਅਤੇ ਇੱਥੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਨੈਸ਼ਨਲ ਮੀਟ ਲਈ ਚੋਣ ਕੀਤੀ ਜਾਂਦੀ ਹੈ। ਇਸੇ ਤਹਿਤ ਫਤਿਹਪੁਰ ਰਾਜਪੂਤਾਂ ਵਿਖੇ ਲੱਗੇ ਕੈਂਪ ਵਿੱਚ ਚੁਣੇ ਗਏ ਖਿਡਾਰੀ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਰਹੇ ਹਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ