Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕਿਸਾਨਾਂ ਨੇ ਲਗਾਇਆ ਡੀ.ਸੀ. ਦਫ਼ਤਰ ਸੰਗਰੂਰ ਵਿਖੇ ਪੱਕਾ ਮੋਰਚਾ

August 31, 2026 09:14 AM
Rozana Sehaj times
ਸੰਗਰੂਰ  : ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਜਿਲ੍ਹਾ ਸੰਗਰੂਰ ਦੇ ਡੀਸੀ ਦਫਤਰ ਅੱਗੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਿਲਾ ਜਨਰਲ ਸਕੱਤਰ ਦਲਵਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਪੱਕਾ ਮੋਰਚਾ ਸੁਰੂ ਹੋਇਆ। ਵੱਖ ਵੱਖ ਆਗੂਆ ਨੇ ਇਸ ਮੋਰਚੇ ਦੀਆਂ ਮੁੱਖ ਮੰਗਾਂ ਵਾਰੇ ਸੰਬੋਧਨ ਕਰਦਿਆ ਕਿਹਾ ਕਿ ਅਮਰੀਕਾ ਨਾਲ ਖੇਤੀ ਨੂੰ ਮਾਰਨ ਵਾਲਾ ਮੁਕਤ ਵਪਾਰ ਸਮਝੌਤਾ ਰੱਦ ਕਰੋ। ਜ਼ਮੀਨਾਂ ਖੋਹਣ ਵਾਲੀ ਲੈਂਡ ਪੂਲਿੰਗ ਨੀਤੀ ਰੱਦ ਕਰੋ। ਦਹਾਕਿਆਂ ਤੋਂ ਜ਼ਮੀਨ ਵਾਹ ਰਹੇ ਆਬਾਦਕਾਰਾਂ, ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦਿਓ, ਉਜਾੜਨਾ ਬੰਦ ਕਰੋ।ਸਾਰੇ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮਾਫ਼ ਕਰੋ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿਓ,ਪੰਜਾਬ ਲਈ ਕਾਰਪੋਰੇਟਾਂ ਵਿਰੋਧੀ,ਵਾਤਾਵਰਨ ਪੱਖੀ ਖੇਤੀ ਨੀਤੀ ਬਣਾਓ,ਕਿਸਾਨ ਆਗੂਆਂ 'ਤੇ ਪਾਏ ਸਾਰੇ ਝੂਠੇ ਕੇਸ, ਵਾਰੰਟ ਤੇ ਪੁਰਾਣੀ ਸਾਣਤ ਵਾਲੇ ਕੇਸ ਰੱਦ ਕਰੋ।ਸੰਘਰਸ਼ ਕਰਦੇ ਲੋਕਾਂ 'ਤੇ ਪੁਲਿਸ ਜ਼ਬਰ, ਝੂਠੇ ਮੁਕਾਬਲੇ ਤੇ ਕਾਲੇ ਕਾਨੂੰਨ ਬੰਦ ਕਰੋ।ਪਿਛਲੇ ਸਾਲ ਹੜ੍ਹਾਂ 'ਚ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿਓ ਤੇ ਦਰਿਆਵਾਂ ਦੀ ਸਫਾਈ, ਬੰਨ੍ਹ ਪੱਕੇ ਕਰੋ, ਬਿਜਲੀ ਬਿੱਲ,ਕਿਰਤ ਕੋਡ ਤੇ ਜੀ-ਰਾਮ-ਜੀ ਵਰਗੇ ਲੋਕ ਮਾਰੂ ਕਾਨੂੰਨ ਰੱਦ ਕਰੋ।ਤੇਲ, ਗੈਸ, ਡੀਜ਼ਲ ਦੀਆਂ ਕੀਮਤਾਂ ਘਟਾਓ, ਮਹਿੰਗਾਈ 'ਤੇ ਰੋਕ ਲਾਓ,ਵੱਡੀਆਂ ਕੰਪਨੀਆਂ ਤੇ ਜਗੀਰਦਾਰਾਂ 'ਤੇ ਟੈਕਸ ਲਾਓ, ਗਰੀਬ ਤੋਂ ਟੈਕਸ ਦਾ ਬੋਝ ਘਟਾਓ, ਸਰਕਾਰੀ ਜਾਇਦਾਦਾਂ ਵੇਚਣੀਆਂ ਬੰਦ ਕਰੋ। ਸਾਰੀਆਂ ਫਸਲਾਂ 'ਤੇ ਸੀ2+50% ਨਾਲ ਐਮਐਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਓ ਤੇ ਸਸਤੇ ਰਾਸ਼ਨ ਵਾਲੀ ਪੀਡੀਐਸ

ਪ੍ਰਣਾਲੀ ਲਾਗੂ ਕਰੋ,ਦਰਿਆਵਾਂ ਦੇ ਪਾਣੀਆਂ ਦਾ ਮਸਲਾ ਲੋਕਾਂ 'ਚ ਪਾਟਕ ਪਾ ਕੇ ਨਹੀਂ, ਭਾਈਚਾਰੇ ਨਾਲ ਹੱਲ ਕਰੋ ਤੇ ਪਾਣੀ ਕੰਪਨੀਆਂ ਹੱਥ ਵੇਚਣਾ ਬੰਦ ਕਰੋ!ਅੱਜ ਦੇ ਮੋਰਚੇ ਵਿੱਚ ਵੱਖ ਵੱਖ ਪਿੰਡਾਂ ਦੇ ਲੰਗਰ ਚੱਲ ਰਹੇ ਹਨ ਅੱਜ ਇਸ ਮੌਕੇ ਜਿਲਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਦਰਸ਼ਨ ਸਿੰਘ ਚੰਗਾਲੀਵਾਲਾ ਬਲਾਕ ਭਵਾਨੀਗੜ੍ਹ ਖਜਾਨਚੀ ਬਲਵਿੰਦਰ ਸਿੰਘ ਘਨੌੜ ਬਲਾਕ ਸੰਗਰੂਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਬਲਾਕ ਦਿੜਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾ ਬਲਾਕ ਸਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਬਲਾਕ ਲਹਿਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੰਗਤਪੁਰਾ ਬਲਾਕ ਮੂਣਕ ਦੇ ਆਗੂ ਬੰਟੀ ਢੀਂਡਸਾ ਧੂਰੀ ਬਲਾਕ ਦੇ ਆਗੂ ਰਾਮ ਸਿੰਘ ਕੱਕੜਆਲ ਅਤੇ ਡੀ ਟੀ ਐਫ ਦੇ ਬਲਵੀਰ ਚੰਦ ਲੌਂਗੋਵਾਲ, ਸੁਖਵਿੰਦਰ ਸਿੰਘ ਢਿੱਲਵਾ ਸੂਬਾ ਕਨਵੀਨਰ,ਕੁਲਦੀਪ ਸਿੰਘ ਕੋਟ ਧਰਮੂ ਸੂਬਾ ਪ੍ਰਧਾਨ ਕਿਸਾਨ ਮਜ਼ਦੂਰ ਐਸੋਸੀਏਸਨ,ਟੋਲ ਪਲਾਜ਼ਾ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਭੱਟੀਆਲ ਡੀ ਟੀ ਐਫ ਦੇ ਆਗੂ ਝੂਜ਼ਾਰ ਸਿੰਘ ਲੌਂਗੋਵਾਲ, ਕਰੋਨਾ ਵਲੰਟੀਅਰ ਯੂਨੀਅਨ ਪੰਜਾਬ ਦੇ ਗੁਰਪਿਆਰ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਿਲ ਹੋਈਆ ।
 
 
 
 
 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ