ਸਨੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸ਼ੁਰੂ ਕੀਤੇ ਗਏ 'ਮਿਸ਼ਨ ਕਲੀਨ ਪੰਜਾਬ' ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਨਗਰ ਕੌਂਸਲ ਦੇ ਅਧਿਕਾਰੀਆਂ, ਸਫ਼ਾਈ ਕਰਮਚਾਰੀਆਂ ਅਤੇ ਵਲੰਟੀਅਰਾਂ ਨਾਲ ਮਿਲ ਕੇ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਉਨ੍ਹਾਂ ਖੁਦ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈ ਕੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਲਖਵੀਰ ਸਿੰਘ ਕਾਰਜ ਸਾਧਕ ਅਫਸਰ, ਯੁਵਰਾਜ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਕੌਂਸਲਰ, ਵਿਕਾਸ ਅਟਵਾਲ ਕੌਂਸਲਰ, ਮਨਮੀਤ ਸਿੰਘ ਮੁੰਨਾ ਆਪ ਆਗੂ, ਬੱਬੂ ਆਪ ਆਗੂ, ਨੰਦ ਲਾਲ ਪ੍ਰਧਾਨ ਸਫਾਈ ਸੇਵਕ ਯੂਨੀਅਨ, ਹੋਰ ਸੀਨੀਅਰ 'ਆਪ' ਆਗੂ, ਸਫ਼ਾਈ ਸੇਵਕ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਬਣਾਉਣਾ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦਾ ਹੀ ਕੰਮ ਨਹੀਂ, ਸਗੋਂ ਇਹ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਅਤੇ ਸਾਂਝੀ ਜ਼ਿੰਮੇਵਾਰੀ ਹੈ।" ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਮਰਪਿਤ ਸਫ਼ਾਈ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕਾ ਸਨੌਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਨੂੰ ਸਫ਼ਾਈ ਪੱਖੋਂ ਮੋਹਰੀ ਬਣਾਉਣ ਲਈ ਲਗਾਤਾਰ ਠੋਸ ਯਤਨ ਜਾਰੀ ਰਹਿਣਗੇ।