Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਿਸ਼ਨ ਕਲੀਨ ਪੰਜਾਬ' ਤਹਿਤ ਨਗਰ ਨਿਗਮ ਨੇ ਚਲਾਇਆ ਵਿਸ਼ੇਸ਼ ਸਫ਼ਾਈ ਅਭਿਆਨ

August 31, 2026 09:39 AM
Rozana Sehaj times
ਪਟਿਆਲਾ  : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ "ਮਿਸ਼ਨ ਕਲੀਨ ਪੰਜਾਬ" ਤਹਿਤ ਨਗਰ ਨਿਗਮ ਪਟਿਆਲਾ ਵੱਲੋਂ ਵੀ ਸ਼ਹਿਰ ਅੰਦਰ 10 ਦਿਨਾਂ ਦੀ ਵਿਸ਼ੇਸ਼ 'ਕਲੀਨਲੀਨੈਸ ਡਰਾਈਵ' ਆਰੰਭੀ ਗਈ ਹੈ। ਦੱਸਣਯੋਗ ਹੈ ਕਿ ਮੁਹਿੰਮ ਅਧੀਨ ਅੱਜ ਐਤਵਾਰ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਮੇਅਰ ਕੁੰਦਨ ਗੋਗੀਆ, ਤੇਜਿੰਦਰ ਮਹਿਤਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ, "ਮੇਰਾ ਪਟਿਆਲਾ ਮੈ ਹੀ ਸਵਾਰਾ" ਦੀ ਸਾਰੀ ਟੀਮ, ਨਵਦੀਪ ਸ਼ਰਮਾ ਚੀਫ ਸੈਨੀਟੇਸ਼ਨ ਅਫਸਰ ਅਤੇ ਨਿਗਮ ਟੀਮ ਵੱਲੋਂ ਸਨੌਰੀ ਅੱਡੇ ਮਲਹੋਤਰਾ ਸਵੀਟਸ ਤੋਂ ਲੈ ਕੇ ਭੂਤਨਾਥ ਜੀ ਦੇ ਮੰਦਿਰ ਤੱਕ ਪੂਰੇ ਰਸਤੇ ਦੀ ਸਫ਼ਾਈ ਕਰਵਾਈ ਗਈ। ਖੁਸ਼ੀ ਦੀ ਗੱਲ ਹੈ ਕਿ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਵੀ ਸਰਗਰਮੀ ਨਾਲ ਭਾਗ ਲੈ ਰਹੇ ਹਨ।  ਦਸ ਦੇਈਏ ਕਿ ਮੁਹਿੰਮ ਦੌਰਾਨ ਸੜਕਾਂ ਦੇ ਕਿਨਾਰਿਆਂ, ਡਿਵਾਈਡਰਾਂ ਅਤੇ ਖਾਲੀ ਪਈਆਂ ਥਾਵਾਂ ਤੋਂ ਠੋਸ ਰਹਿੰਦ-ਖੂੰਹਦ , ਮਲਬਾ ਅਤੇ ਦਰੱਖਤਾਂ-ਪੌਦਿਆਂ ਦੀ ਰਹਿੰਦ-ਖੂੰਹਦ ਨੂੰ ਟਰੈਕਟਰ-ਟਰਾਲੀਆਂ ਅਤੇ ਇਲੈਕਟ੍ਰਿਕ ਵਾਹਨਾਂ ਰਾਹੀਂ ਤੁਰੰਤ ਚੁਕਵਾ ਕੇ ਢੁਕਵੇਂ ਸਥਾਨਾਂ 'ਤੇ ਪਹੁੰਚਾਇਆ ਗਿਆ। ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ-ਮੁਕਤ ਬਣਾਉਣ ਲਈ ਇਹ 10 ਦਿਨਾ ਮੁਹਿੰਮ 8 ਸਤੰਬਰ ਤੱਕ ਨਿਰਧਾਰਤ ਰੂਟ ਪਲਾਨ ਅਨੁਸਾਰ ਲਗਾਤਾਰ ਜਾਰੀ ਰਹੇਗੀ। ਮੇਅਰ ਨੇ ਸਮਾਜਿਕ ਸੰਸਥਾਵਾਂ ਅਤੇ ਸਮੂਹ ਸ਼ਹਿਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਅਤੇ ਜਨਤਕ ਥਾਵਾਂ 'ਤੇ ਕੂੜਾ ਨਾ ਸੁੱਟਣ, ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਨਿਗਮ ਦੀਆਂ ਗੱਡੀਆਂ ਵਿੱਚ ਪਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖ ਕੇ 'ਮਿਸ਼ਨ ਕਲੀਨ ਪੰਜਾਬ' ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ