Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਿਸ਼ਨ ਕਲੀਨ ਪੰਜਾਬ ਤਹਿਤ ਘਨੌਰ ਬੱਸ ਸਟੈਂਡ ਤੋਂ ਸ਼ੁਰੂ ਕੀਤੀ ਕੂੜਾ ਸਫਾਈ ਮੁਹਿੰਮ

August 31, 2026 01:28 PM
Rozana Sehaj times
 
ਘਨੌਰ  : ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰ ਮੰਤਰੀ ਹਰਜੋਤ ਬੈਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਰੰਭੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਵਿੱਚ ਹਰ ਨਾਗਰਿਕ ਯੋਗਦਾਨ ਪਾਵੇ। 
ਨਗਰ ਪੰਚਾਇਤ ਘਨੌਰ ਨੇ ਐਮ ਐਲ ਏ ਗੁਰਲਾਲ ਸਿੰਘ ਘਨੌਰ ਦੀ ਰਹਿਨੁਮਾਈ ਹੇਠ 10 ਦਿਨਾਂ ਸਫਾਈ ਮਹਾ ਅਭਿਆਨ ਦੀ ਸ਼ੁਰੂਆਤ ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਮਨਦੀਪ ਕੌਰ ਅਤੇ ਕਾਰਜ ਸਾਧਕ ਅਫਸਰ ਮੁਕੇਸ਼ ਸਿੰਗਲਾ ਵੱਲੋਂ ਬੱਸ ਸਟੈਂਡ ਘਨੌਰ ਤੋਂ ਸ਼ੁਰੂ ਕੀਤੀ ਗਈ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਅੰਕਿਤ ਸੂਦ, ਯੂਥ ਪ੍ਰਧਾਨ ਗੁਰਵਿੰਦਰ ਕਾਲਾ, ਸਮੂਹ ਕੌਂਸਲਰ ਤੇ ਨਗਰ ਪੰਚਾਇਤ ਦਾ ਸਮੂਹ ਸਟਾਫ ਅਤੇ ਸਫਾਈ ਸੇਵਕ ਮੌਜੂਦ ਰਿਹਾ। ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਤਹਿਤ ਘਨੌਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ’ਤੇ ਪਿਆ ਠੋਸ ਕੂੜਾ, ਮਲਬਾ ਅਤੇ ਹੋਰ ਰਹਿੰਦ-ਖੂੰਹਦ ਨੂੰ ਚੁੱਕ ਕੇ ਢੁਕਵੇਂ ਸਥਾਨਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਪੰਚਾਇਤ ਦੀਆਂ ਟੀਮਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਗੁਰਲਾਲ ਘਨੌਰ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਖੁੱਲ੍ਹੇ ਵਿੱਚ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ, ਕੂੜਾ-ਮੁਕਤ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਲਈ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਫ਼ਾਈ ਕਾਰਜ ਕੀਤੇ ਜਾ ਰਹੇ ਹਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ