Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੋਇਟਾ ਵਿੱਚ ਗੁਰਦੁਆਰਾ ਸਾਹਿਬ ਢਾਹੁਣ ਦੀ ਸਖ਼ਤ ਨਿੰਦਾ ਮੁੜ ਉਸਾਰੀ ਦੀ ਗੱਲ ਆਖੀ

August 31, 2026 01:54 PM
Rozana Sehaj times
ਸ੍ਰੀ ਅੰਮ੍ਰਿਤਸਰ  : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਬਲੋਚੀਸਤਾਨ ਦੇ ਕੋਇਟਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਢਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ, ਇਸ ਕਾਰਵਾਈ ਲਈ ਜ਼ਿੰਮੇਵਾਰੀ ਲੋਕਾਂ ਵਿਰੁੱਧ ਕਾਰਵਾਈ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਗੁਰਦੁਆਰਾ ਸਾਹਿਬ ਵਾਲੀ ਥਾਂ ਉੱਤੇ ਸਕੂਲ ਚੱਲ ਰਿਹਾ ਸੀ ਪਰ ਇਸਦਾ ਮਤਲਬ ਇਹ ਨਹੀਂ ਕਿ ਸਿੱਖ ਆਪਣੀ ਵਿਰਾਸਤ ਨੂੰ ਭੁੱਲੇ ਹਨ। ਉਨ੍ਹਾਂ ਕਿਹਾ ਕਿ ਬਲੋਚੀਸਤਾਨ ਵਿੱਚ ਸਿੱਖ ਬਹੁਤ ਹੀ ਘੱਟ ਗਿਣਤੀ ਵਿੱਚ ਹਨ, ਇਸ ਲਈ ਪਾਕਿਸਤਾਨ ਸਰਕਾਰ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਸਿੱਖ ਵਿਰਾਸਤ ਦੀ ਸਾਂਭ ਸੰਭਾਲ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਤੋਂ ਇਹ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਨੂੰ ਬਿਨਾਂ ਕੋਈ ਜਾਣਕਾਰੀ ਦਿੱਤੇ ਹੀ ਢਾਹ ਦਿੱਤਾ ਗਿਆ ਹੈ ਅਤੇ ਇਸ ਦੀ ਜ਼ਮੀਨ ਕਿਸੇ ਨਿੱਜੀ ਕੰਪਨੀ ਨੂੰ ਸ਼ਾਪਿੰਗ ਪਲਾਜ਼ਾ ਬਣਾਉਣ ਲਈ ਸੌਂਪੀ ਗਈ ਹੈ, ਜਿਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਵਰਤਾਰਾ ਹੈ ਕਿ ਇੱਕ ਘੱਟ-ਗਿਣਤੀ ਕੌਮ ਦੇ ਧਾਰਮਿਕ ਅਸਥਾਨ ਨੂੰ ਢਾਹ ਕੇ ਉਸ ਦੀ ਜਗ੍ਹਾ ਕਿਸੇ ਕੰਪਨੀ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਜਬਰੀ ਦੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਘੱਟ ਗਿਣਤੀ ਭਾਈਚਾਰਿਆਂ ਨਾਲ ਘੋਰ ਅਨਿਆਂ ਹਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਸਖ਼ਤ ਨੋਟਿਸ ਲੈਂਦਿਆਂ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਗੁਰਦੁਆਰਾ ਸਾਹਿਬ ਦੀ ਉਸੇ ਥਾਂ ਉੱਤੇ ਮੁੜ ਉਸਾਰੀ ਕਰਵਾਉਣ ਲਈ ਸਿੱਖਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਾਲੀ ਥਾਂ ਉੱਤੇ ਬਣਾਏ ਜਾ ਰਹੇ ਸ਼ਾਪਿੰਗ ਪਲਾਜ਼ਾ ਦੇ ਕੰਮ ਉੱਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਵੀ ਆਖਿਆ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਇਹ ਮਾਮਲਾ ਉਠਾਉਣ ਅਤੇ ਇਸਦੇ ਹੱਲ ਲਈ ਗੰਭੀਰਤਾ ਨਾਲ ਯਤਨ ਕਰਨ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ