Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

August 31, 2026 01:58 PM
Rozana Sehaj times

 

ਅੰਮ੍ਰਿਤਸਰ :  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਲੰਬਿਤ ਮਸਲਿਆਂ ਦੇ ਹੱਲ ਲਈ ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਅਣਮਿੱਥੇ ਸਮੇਂ ਲਈ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਅਤੇ ਪ੍ਰੈਸ ਸਕੱਤਰ ਬਘੇਲ ਸਿੰਘ ਕੋਟਮੁਗਲ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਯੂਨੀਅਨ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਨਵੀਂ ਖੇਤੀ ਨੀਤੀ ਲਾਗੂ ਕਰਵਾਉਣ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ, ਹੜ੍ਹ ਪੀੜਤਾਂ ਨੂੰ ਪੂਰਾ ਮੁਆਵਜ਼ਾ ਦੇਣ ਅਤੇ ਜ਼ਮੀਨਾਂ ਦੇ ਮਾਲਕੀ ਹੱਕ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰਾਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦਾ ਠੋਸ ਹੱਲ ਨਹੀਂ ਕਰਦੀਆਂ, ਉਦੋਂ ਤੱਕ ਇਹ ਧਰਨਾ ਅਣਮਿੱਥੇ ਸਮੇਂ ਲਈ ਦਿਨ ਰਾਤ ਜਾਰੀ ਰਹੇਗਾ। ਉਨ੍ਹਾਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਸਪਾਲ ਸਿੰਘ ਧੰਗਈ ,ਡਾ ਪਰਮਿੰਦਰ ਸਿੰਘ ਪੰਡੋਰੀ,ਨਰਿੰਦਰ ਸਿੰਘ ਭਿੱਟੇਵੱਡ,ਦਲਬੀਰ ਸਿੰਘ ਮੱਝਵਿੰਡ,ਪਿਰਥੀਪਾਲ ਸਿੰਘ ਥੋਬਾ ,ਕੁਲਬੀਰ ਸਿੰਘ ਜੇਠੂਵਾਲ ,ਕੁਲਦੀਪ ਸਿੰਘ ਨੰਗਲ ਆਦਿ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼