Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਕਿਸਾਨਾਂ ਵੱਲੋਂ ਡੀਸੀ ਦਫਤਰ ਅੱਗੇ ਧਰਨਾ, ਲਗਾਇਆ ਪੱਕਾ ਮੋਰਚਾ

August 31, 2026 07:09 PM
Rozana Sehaj times
 

ਅੰਮ੍ਰਿਤਸਰ  :  ਭਾਰਤ-ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕਰਵਾਉਣ, ਸਾਮਰਾਜੀ ਮੁਲਕਾਂ ਨਾਲ ਕੀਤੀਆਂ ਲੋਕ ਵਿਰੋਧੀ ਸੰਧੀਆਂ ਰੱਦ ਕਰਵਾਉਣ ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਕਾਰਪੋਰੇਟ ਘਰਾਣਿਆਂ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਬੰਦ ਕਰਵਾਉਣ, ਜਮੀਨਾਂ ਦੀ ਮਾਲਕੀ ਬਣਾਉਣ ਸਮੇਤ ਕਿਸਾਨਾਂ ਮਜਦੂਰਾਂ ਦੀਆਂ ਭਖਦੀਆਂ ਮੰਗਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬੇ ਵਿੱਚ ਦਰਜਨਾਂ ਜ਼ਿਲਾ ਹੈਡਕੁਆਟਰਾਂ ਤੇ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਸੁਰੂ ਕਰ ਦਿੱਤੇ । ਅੱਜ ਦੂਜੇ ਦਿਨ ਡੀਸੀ ਦਫਤਰ ਅੰਮਿ੍ਰਤਸਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰੈਸ ਸਕੱਤਰ ਬਘੇਲ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ਦੇ ਹਾਕਮ ਸਾਮਰਾਜ ਮੁਲਕਾਂ ਦੇ ਦਬਾਅ ਤਹਿਤ ਉਹਨਾਂ ਦੀਆਂ ਨੀਤੀਆਂ ਲਾਗੂ ਕਰਕੇ ਕਿਸਾਨਾਂ ਦੀਆਂ ਉਪਜਾਊ ਜਮੀਨਾਂ, (ਸਿਹਤ ਸਿੱਖਿਆ, ਰੇਲਵੇ ਤੇ ਹੋਰ ਆਵਾਜਾਈ ਦੇ ਅਦਾਰੇ ) ਆਦਿ ਜਨਤਕ ਅਦਾਰਿਆਂ ਸਮੇਤ ਦੇਸ਼ ਦੇ ਮਾਲ ਖਜਾਨੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਲਈ ਨਿਤ ਨਵੇਂ ਕਾਨੂੰਨ ਘੜ ਰਹੀਆਂ ਹਨ ਅਤੇ ਇਹਨਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਦੇਸ਼ ਦੇ ਲੋਕਾਂ ਤੇ ਜਬਰ ਢਾਹਿਆ ਜਾ ਰਿਹਾ ਹੈ। ਖੁਦਕੁਸ਼ੀ ਪੀੜਿਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿਓ,ਕਿਸਾਨਾਂ, ਖੇਤ ਮਜ਼ਦੂਰ, ਵਾਤਾਵਰਨ ਪੱਖੀ ਅਤੇ ਕਾਰਪੋਰੇਟਾਂ ਤੇ ਜਗੀਰਦਾਰਾਂ ਵਿਰੋਧੀ ਪੰਜਾਬ ਦੀ ਖੇਤੀ ਨੀਤੀ ਬਣਾਓ ਤੇ ਲਾਗੂ ਕਰੋ,ਸੰਘਰਸ਼ਾਂ ਦੌਰਾਨ ਕਿਸਾਨ ਆਗੂਆਂ/ਵਰਕਰਾਂ 'ਤੇ ਪਾਏ ਸਾਰੇ ਝੂਠੇ ਕੇਸ ਅਤੇ ਪਰਾਲੀ ਸਾੜਨ ਦੇ ਦਰਜ ਕੀਤੇ ਕੇਸ ਰੱਦ ਕਰੋ, ਸੂਬੇ ਅੰਦਰ ਸੰਘਰਸ਼ ਕਰਦੇ ਲੋਕਾਂ 'ਤੇ ਜਬਰ ਢਾਉਣਾ ਬੰਦ ਕਰੋ। ਸਰਬ ਵਿਆਪਕ ਜਨਤਕ ਵੰਡ ਪ੍ਰਣਾਲੀ (PDS) ਨੂੰ ਲਾਗੂ ਕਰੋ,ਦਰਿਆਈ ਪਾਣੀਆਂ ਦੀ ਵੰਡ ਦਾ ਰੱਟਾ ਕੌਮਾਂਤਰੀ ਅਸੂਲਾਂ ਅਨੁਸਾਰ ਤੇ ਲੋਕਾਂ 'ਚ ਸਦਭਾਵਨਾ ਕਾਇਮ ਰੱਖਣ ਦੀ ਪਹੁੰਚ ਨਾਲ ਹੱਲ ਕਰੋ। ਸੌੜੀਆਂ ਵੋਟ ਗਿਣਤੀਆਂ ਤਹਿਤ ਇਸ ਨੂੰ ਇਲਾਕਾਈ ਤੇ ਫਿਰਕੂ ਪਾਟਕਾਂ ਦਾ ਹੱਥਾ ਬਣਾਉਣਾ ਬੰਦ ਕਰੋ। ਇਸ ਮੌਕੇ ਜਸਪਾਲ ਸਿੰਘ ਧੰਗਈ ,ਪ੍ਰਗਟ ਸਿੰਘ ਧਰਮਕੋਟ,ਬਾਬਾ ਰਾਜਨ ਸਿੰਘ,ਜਗਜੀਵਨ ਸਿੰਘ ਤਲਵੰਡੀ,ਡਾ ਪਰਮਿੰਦਰ ਸਿੰਘ ਪੰਡੋਰੀ,ਨਰਿੰਦਰ ਸਿੰਘ ਭਿੱਟੇਵੱਡ,ਪਿਰਥੀਪਾਲ ਸਿੰਘ ਥੋਬਾ ਸਮੇਤ ਸੈਂਕੜੇ ਕਾਰਕੁਨ ਹਾਜ਼ਰ ਸਨ

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼