ਅੰਮ੍ਰਿਤਸਰ : ਪੀ.ਓ. ਸਟਾਫ ਅੰਮ੍ਰਿਤਸਰ ਵੱਲੋਂ ਭਗੌੜੇ ਦੋਸ਼ੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਏ.ਐਸ.ਆਈ. ਹਰੀਸ਼ ਕੁਮਾਰ, ਇੰਚਾਰਜ ਪੀ.ਓ. ਸਟਾਫ ਅੰਮ੍ਰਿਤਸਰ ਵੱਲੋਂ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਗੁਰਪ੍ਰੀਤ ਸਿੰਘ ਉਰਫ਼ ਸੰਨੀ ਪੁੱਤਰ ਅਵਤਾਰ ਸਿੰਘ, ਵਾਸੀ ਬਾਬਾ ਫ਼ਰੀਦ ਨਗਰ, ਪਿੰਡ ਘਨੂੰਪੁਰ ਕਾਲੇ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 60 ਮਿਤੀ 07-03-2019, ਜੁਰਮ 379, 411 IPC, ਥਾਣਾ ਛੇਹਰਟਾ, ਅੰਮ੍ਰਿਤਸਰ ਦਰਜ ਹੈ। ਉਕਤ ਮਾਮਲੇ ਵਿੱਚ ਮਾਣਯੋਗ ਅਦਾਲਤ JMIC/ਅੰਮ੍ਰਿਤਸਰ ਵੱਲੋਂ ਮਿਤੀ 06-11-2025 ਨੂੰ ਦੋਸ਼ੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।ਪੀ.ਓ. ਸਟਾਫ ਅੰਮ੍ਰਿਤਸਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਪੈਰਵੀ ਅਤੇ ਮੁਸਤੈਦੀ ਸਦਕਾ ਉਕਤ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਭਗੌੜੇ ਅਤੇ ਇਸ਼ਤਿਹਾਰੀ ਦੋਸ਼ੀਆਂ ਖ਼ਿਲਾਫ਼ ਅੱਗੇ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।