Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਮੈਨੇਜਰ ਸ. ਇਕਬਾਲ ਸਿੰਘ ਮੁਖੀ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

August 31, 2026 07:28 PM
Rozana Sehaj times
 
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਸ. ਦਲਜੀਤ ਸਿੰਘ, ਸ/ਸੁਪਰਵਾਈਜ਼ਰ ਸ. ਜਗਜੀਤ ਸਿੰਘ ਸਮੇਤ ਹੋਰ ਕਰਮਚਾਰੀਆਂ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਕਰਮਚਾਰੀਆਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਉਨ੍ਹਾਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ। ਇਸ ਮੌਕੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਸ. ਸਤਨਾਮ ਸਿੰਘ ਰਿਆੜ, ਜਨਰਲ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਸਤਿੰਦਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਜੋਗੇਸ਼ਵਰ ਸਿੰਘ, ਸ. ਬਲਦੇਵ ਸਿੰਘ, ਸ. ਹਰਜਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਸਤਨਾਮ ਸਿੰਘ ਝਬਾਲ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ, ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ, ਸਾਬਕਾ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਰਾਜ ਸਿੰਘ, ਸ. ਜਗਤਾਰ ਸਿੰਘ, ਸ. ਬਲਦੇਵ ਸਿੰਘ ਖੈਰਾਬਾਦ, ਸ. ਮਲਕੀਤ ਸਿੰਘ ਵਰਪਾਲ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼