Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਮਿਸ਼ਨ ਕਲੀਨ ਪੰਜਾਬ’ ਵਾਰਡ ਨੰਬਰ 82 ਦੇ ਕਾਲਾ ਘਣੂਪੁਰ ਬਾਈਪਾਸ ਵਿਖੇ ਵਿਧਾਇਕ ਸੰਧੂ ਵੱਲੋਂ ਵਿਸ਼ੇਸ਼ ਸਫ਼ਾਈ ਅਭਿਆਨ

August 31, 2026 07:38 PM
Rozana Sehaj times
 
ਅੰਮ੍ਰਿਤਸਰ :  ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਮੁਹਿੰਮ ਦੇ ਤੀਜੇ ਦਿਨ ਵਾਰਡ ਨੰਬਰ 82 ਦੇ ਕਾਲਾ ਘਣੂਪੁਰ ਬਾਈਪਾਸ ਇਲਾਕੇ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਅਭਿਆਨ ਦੀ ਅਗਵਾਈ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਕੀਤੀ ਗਈ। ਇਸ ਮੌਕੇ ਇਲਾਕੇ ਵਿੱਚ ਵਿਸ਼ੇਸ਼ ਸਫ਼ਾਈ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਲਈ ਜਾਗਰੂਕ ਕੀਤਾ ਗਿਆ। ਸਫ਼ਾਈ ਕਰਮਚਾਰੀਆਂ ਵੱਲੋਂ ਸੜਕਾਂ, ਬਾਈਪਾਸ ਦੇ ਆਲੇ-ਦੁਆਲੇ ਅਤੇ ਹੋਰ ਜਨਤਕ ਥਾਵਾਂ ਤੋਂ ਕੂੜਾ-ਕਰਕਟ ਹਟਾ ਕੇ ਇਲਾਕੇ ਨੂੰ ਸਾਫ਼ ਬਣਾਇਆ ਗਿਆ। ਇਸ ਮੌਕੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮੁੱਖ ਉਦੇਸ਼ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਨੂੰ ਸਾਫ਼, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਜਾਂ ਕਿਸੇ ਇੱਕ ਵਿਭਾਗ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਨੂੰ ਵਧਾਉਂਦਾ ਹੈ, ਬਲਕਿ ਲੋਕਾਂ ਦੀ ਸਿਹਤ ਅਤੇ ਜੀਵਨ ਦੀ ਗੁਣਵੱਤਾ ’ਤੇ ਵੀ ਸਿੱਧਾ ਪ੍ਰਭਾਵ ਪਾਉਂਦਾ ਹੈ। ਇਸ ਲਈ ਹਰੇਕ ਨਾਗਰਿਕ ਨੂੰ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਕੌਂਸਲਰ ਸ. ਸੰਦੀਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅਜਿਹੇ ਸਫ਼ਾਈ ਅਤੇ ਜਾਗਰੂਕਤਾ ਅਭਿਆਨ ਲਗਾਤਾਰ ਜਾਰੀ ਰੱਖੇ ਜਾਣਗੇ, ਤਾਂ ਜੋ ਲੋਕਾਂ ਦੀ ਭਾਗੀਦਾਰੀ ਨਾਲ ਅੰਮ੍ਰਿਤਸਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਉਣ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ।

Have something to say? Post your comment

More in Majha

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ