Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ ਨੇੜੇ ਨਸ਼ੇੜੀ ਮੁੰਡੇ ਕੁੜੀ ਦੀ ਵੀਡੀਓ ਵਾਇਰਲ

August 31, 2026 07:44 PM
Rozana Sehaj times
 
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਐਨ ਉਲਟ ਨਸ਼ਾ ਕਰਦੇ ਮੁੰਡੇ ਕੁੜੀਆਂ ਦੀਆਂ ਵਾਇਰਲ ਹੋ ਰਹੀਆਂ ਵੀਡੀਓ ਨੇ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਐਤਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਚੱਠਾ ਸੇਖਵਾਂ ਰੋਡ ਤੇ ਨਸ਼ਾ ਕਰਨ ਵਾਲਿਆਂ ਦੀ ਵੀਡੀਓ ਇੰਟਰਨੈੱਟ ਮੀਡੀਆ ਤੇ ਪਾਉਂਦੇ ਸਾਰ ਲੋਕਾਂ ਵਿੱਚ ਚਰਚਾ ਛਿੜ ਪਈ ਕਿ ਸੂਬਾ ਸਰਕਾਰ ਦੀ ਨੀਯਤ ਸਪਸ਼ਟ ਨਹੀਂ ਹੈ। ਵਾਇਰਲ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਮੁੰਡਾ ਬੈਗ ਵਿੱਚ ਲੁਕਾਕੇ ਰੱਖੀ ਸਰਿੰਜ ਕੱਢਕੇ ਦਿਖਾ ਰਿਹਾ ਹੈ। ਸੁਨਾਮ ਇਲਾਕੇ ਦੇ ਨੌਜ਼ਵਾਨ ਮੋਹਨਜੀਤ ਸਿੰਘ ਸਿੱਧੂ ਨੇ ਆਪਣੇ ਫੇਸਬੁੱਕ ਖਾਤੇ ਤੇ ਨਸ਼ਾ ਕਰਨ ਵਾਲੇ ਮੁੰਡੇ ਅਤੇ ਕੁੜੀ ਦੀ ਵੀਡੀਓ ਸਾਂਝੀ ਕਰਦਿਆਂ ਲਿਖਿਆ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਸੀਐਮ ਸਿਟੀ ਸੰਗਰੂਰ ਤੇ ਸੁਨਾਮ ਸ਼ਰੇਆਮ ਮੁੰਡੇ ਕੁੜੀਆਂ ਟੀਕੇ ਲਾਉਂਦੇ ਨੇ, ਸੜਕਾਂ ਤੇ ਖੜਕੇ, ਮੰਤਰੀ ਅਮਨ ਅਰੋੜਾ ਜੀ ਪਤਾ ਨਹੀਂ ਕਿੱਥੇ ਰਹਿੰਦੇ ਨੇ ਉੰਝ ਸਰਕਾਰ ਵੱਲੋਂ ਕਹਿੰਦੇ ਨੇ ਅਸੀਂ ਨਸ਼ਾ ਬੰਦ ਕਰਤਾ ਪਰ ਇਹ ਨੌਜਵਾਨ ਮੁੰਡਾ ਤੇ ਲੜਕੀ ਹੱਥ ਜੋੜ ਕੇ ਕਹਿ ਰਹੇ ਨੇ ਸਾਡਾ ਚਿੱਟਾ ਛੁੜਵਾ ਦੋ, ਤਰਸ ਕਰ ਲਓ ਯਾਰੋ ਪੰਜਾਬ ਦੀ ਜਵਾਨੀ ਤੇ। ਜਿਕਰਯੋਗ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖ ਰਹੇ ਹਨ ਕਿ ਪੰਜਾਬ ਅੰਦਰ ਨਸ਼ਿਆ ਦਾ ਰੁਝਾਨ ਬਾਦਸਤੂਰ ਜਾਰੀ ਹੈ ਬਾਵਜੂਦ ਇਸ ਦੇ ਸੂਬਾ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਦਾਅਵੇ ਕਰ ਰਹੀ ਹੈ।
 ** ਡੱਬੀ 
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਦੀਪਾ ਨੇ ਸੁਨਾਮ ਨੇੜੇ ਨਸ਼ੇ ਦੇ ਟੀਕੇ ਲਾਉਣ ਦੀ ਇੰਟਰਨੈੱਟ ਮੀਡੀਆ ਤੇ ਵਾਇਰਲ ਹੋਈ ਵੀਡੀਓ ਤੇ ਤਲਖ਼ ਟਿੱਪਣੀ ਕਰਦਿਆਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਨੀਯਤ ਠੀਕ ਨਹੀਂ ਹੈ। ਯੁੱਧ ਨਸ਼ਿਆਂ ਵਿਰੁੱਧ ਦਾ ਢਿੰਡੋਰਾ ਪਿੱਟ ਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜਦੋਂ ਤੱਕ ਰਾਜਨੀਤਕ ਪਾਰਟੀਆਂ ਦੇ ਲੋਕ ਅਤੇ ਪੁਲਿਸ ਸੁਹਿਰਦ ਨਹੀਂ ਹੁੰਦੇ ਉਦੋਂ ਤੱਕ ਪੰਜਾਬ ਅੰਦਰ ਨਸ਼ਿਆ ਨਾਲ ਜਵਾਨੀ ਦਾ ਘਾਣ ਨਹੀਂ ਰੁਕ ਸਕਦਾ। 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ