Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਪਾਤੜਾਂ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

August 31, 2026 07:57 PM
Rozana Sehaj times
ਪਾਤੜਾਂ  :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਾਤੜਾਂ ਬਲਾਕ ਦੇ ਪਿੰਡ ਅਰਾਈ ਮਾਜਰਾ, ਅਸਮਾਨਪੁਰ ਅਤੇ ਭਗਤ ਸਿੰਘ ਨਗਰ ਅਸਮਾਨਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ