Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੋਰਿੰਡਾ ਵਿਖੇ ਆਯੋਜਿਤ ਖੂਨਦਾਨ ਕੈਂਪ ਦੌਰਾਨ 25 ਦਾਨੀਆਂ ਵੱਲੋਂ ਖੂਨਦਾਨ

September 01, 2026 08:49 AM
Rozana Sehaj times

ਮੋਰਿੰਡਾ : ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੇ ਜਨਮ ਦਿਨ ਦੇ ਮੌਕੇ ਉਨ੍ਹਾਂ ਦੇ ਕਰੀਬੀ ਸਾਥੀ ਯੂਥ ਆਗੂ ਬਿਕਰਮਜੀਤ ਸਿੰਘ ਬਿੱਕੀ ਖੈਰਪੁਰ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਮੋਰਿੰਡਾ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਸਰਕਾਰੀ ਹਸਪਤਾਲ ਰੂਪਨਗਰ ਦੇ ਬਲੱਡ ਬੈਂਕ ਟੀਮ ਵੱਲੋਂ ਇਸ ਕੈਂਪ ਦੌਰਾਨ 25 ਖੂਨਦਾਨੀਆਂ ਪਾਸੋਂ ਖੂਨਦਾਨ ਖੂਨ ਇਕੱਤਰ ਕੀਤਾ ਗਿਆ। ਯੂਥ ਆਗੂ ਬਿੱਕੀ ਖੈਰਪੁਰ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਵਿੱਚ ਪਹੁੰਚੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੂਨਦਾਨ ਨੂੰ ਮਹਾਂਦਾਨ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਇਸ ਵਿੱਚ ਨਾ ਤਾਂ ਖੂਨ ਦਾਨ ਕਰਨ ਵਾਲੇ ਨੂੰ ਪਤਾ ਹੁੰਦਾ ਹੈ ਕਿ ਮੇਰੇ ਵੱਲੋਂ ਦਿੱਤਾ ਗਿਆ ਖੂਨ ਕਿਸਨੂੰ ਚੜਿਆ ਹੈ ਅਤੇ ਨਾ ਖੂਨ ਲੈਣ ਵਾਲੇ ਨੂੰ ਪਤਾ ਹੁੰਦਾ ਹੈ ਕਿ ਮੇਰੇ ਚੜਨ ਵਾਲਾ ਖੂਨ ਕਿਸਨੇ ਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਖੂਨਦਾਨ ਕੈਂਪ ਦੌਰਾਨ ਇਕੱਤਰ ਖੂਨ ਦਾ ਹਰ ਇੱਕ ਕਤਰਾ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਬੱਬੀ ਬਾਦਲ ਨੇ ਕਿਹਾ ਕਿ ਅਪਣੇ ਜਨਮ ਦਿਨ ਮੌਕੇ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਖੂਨਦਾਨ ਕੈਂਪ ਲਗਾ ਕੇ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਮੌਕੇ ਉਨ੍ਹਾਂ ਜਿਥੇ ਖੂਨਦਾਨੀਆਂ ਦਾ ਧੰਨਵਾਦ ਕੀਤਾ ਉਥੇ ਹੀ ਸਰਕਾਰੀ ਹਸਪਤਾਲ ਰੂਪਨਗਰ ਦੀ ਬਲੱਡ ਬੈਂਕ ਟੀਮ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਸਿਰਫ਼ ਇੱਕ ਸਮਾਜਿਕ ਸੇਵਾ ਨਹੀਂ, ਸਗੋਂ ਕਿਸੇ ਲੋੜਵੰਦ ਨੂੰ ਜੀਵਨ ਦੇਣ ਵਾਲੀ ਸੇਵਾ ਹੈ। ਸੀਨੀਅਰ ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਜਿਥੇ ਇਸ ਜਨਮ ਦਿਨ ਨੂੰ ਯਾਦਗਾਰੀ ਬਣਾਉਣ ਲਈ ਯੂਥ ਆਗੂ ਬਿਕਰਮਜੀਤ ਸਿੰਘ ਬਿੱਕੀ ਖੈਰਪੁਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਉਥੇ ਹੀ ਹਾਜ਼ਰ ਸਖਸ਼ੀਅਤਾਂ ਦਾ ਵੀ ਧੰਨਵਾਦ ਕੀਤਾ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ