Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ

September 01, 2026 09:07 AM
Rozana Sehaj times

 

ਅੰਮ੍ਰਿਤਸਰ :  ਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਦੇ ਐਨ.ਸੀ.ਸੀ. ਆਰਮੀ ਵਿੰਗ ਵੱਲੋਂ ਭਾਰਤ ਸਰਕਾਰ ਦੇ ਘੱਟ ਗਿਣਤੀ ਮਾਮਲੇ ਮੰਤਰਾਲੇ ਦੀ ਮਹਿਲਾ ਸਸ਼ਕਤੀਕਰਨ ਯੋਜਨਾ 'ਨਈ ਰੋਸ਼ਨੀ ਸਕੀਮ' ਉੱਤੇ ਇੱਕ ਵਿਆਪਕ ਜਾਗਰੂਕਤਾ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੈਡਿਟਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸਮਾਜ ਵਿੱਚ ਔਰਤਾਂ ਨੂੰ ਆਤਮ-ਨਿਰਭਰ ਅਤੇ ਆਤਮ-ਵਿਸ਼ਵਾਸੀ ਬਣਾਉਣ ਲਈ ਇਸ ਸਕੀਮ ਦੇ ਮਹੱਤਵ ਨੂੰ ਉਜਾਗਰ ਕੀਤਾ। ਇਸ ਪ੍ਰੋਗਰਾਮ ਦੌਰਾਨ ਕੈਡਿਟਾਂ ਵੱਲੋਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਰਾਹੀਂ ਸਕੀਮ ਦੇ ਲਾਭਾਂ ਨੂੰ ਬਹੁਤ ਖੂਬਸੂਰਤੀ ਨਾਲ ਦਰਸਾਇਆ ਗਿਆ। ਕਵਿਤਾ ਉਚਾਰਨ ਅਤੇ ਪ੍ਰਭਾਵਸ਼ਾਲੀ ਭਾਸ਼ਣਾਂ ਜ਼ਰੀਏ ਘੱਟ ਗਿਣਤੀ ਔਰਤਾਂ ਲਈ ਵਿੱਤੀ ਸਾਖਰਤਾ, ਡਿਜੀਟਲ ਸਾਖਰਤਾ, ਸਿਹਤ, ਕਾਨੂੰਨੀ ਅਧਿਕਾਰਾਂ ਅਤੇ ਜੀਵਨ ਹੁਨਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਸੀ. ਟੀ.ਓ. ਮੈਡਮ ਏਕਤਾ ਵਰਮਾ ਨੇ ਆਪਣੇ ਪ੍ਰੇਰਨਾਦਾਇਕ ਭਾਸ਼ਣ ਵਿੱਚ ਭਾਰਤ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਕੈਡਿਟਾਂ ਨੂੰ ਅਜਿਹੀਆਂ ਲੋਕ-ਪੱਖੀ ਯੋਜਨਾਵਾਂ ਬਾਰੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ, ਕੈਡਿਟਾਂ ਵੱਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਨੇ ਸਭ ਦਾ ਮਨ ਮੋਹ ਲਿਆ ਅਤੇ ਸਕੀਮ ਦੇ ਲਾਭਾਂ ਨੂੰ ਬਹੁਤ ਹੀ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਕੀਮ ਦੇ ਟੀਚਿਆਂ, ਸਿਖਲਾਈ ਮੌਡਿਊਲਾਂ ਅਤੇ ਰਾਸ਼ਟਰ ਨਿਰਮਾਣ ਵਿੱਚ ਇਸਦੀ ਭੂਮਿਕਾ ਬਾਰੇ ਇੱਕ ਵਿਸਤ੍ਰਿਤ ਜਾਣਕਾਰੀ ਵੀ ਸਾਂਝੀ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਕਿਰਨਜੀਤ ਬਾਲ ਨੇ ਐਨ.ਸੀ.ਸੀ. ਆਰਮੀ ਵਿੰਗ ਅਤੇ ਸਮੂਹ ਕੈਡਿਟਾਂ ਦੇ ਇਸਾਰਨ ਅਤੇ ਸਮਾਜਿਕ ਤੌਰ 'ਤੇ ਸਾਰਥਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਹ ਪ੍ਰੋਗਰਾਮ ਵਿਦਿਆਰਥਣਾਂ ਵਿੱਚ ਅਗਵਾਈ ਗੁਣਾਂ ਅਤੇ ਉੱਦਮਤਾ ਦੇ ਵਿਕਾਸ ਲਈ ਬਹੁਤ ਸਫਲ ਅਤੇ ਲਾਹੇਵੰਦ ਸਾਬਤ ਹੋਇਆ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ