Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

September 01, 2026 09:17 AM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨੇਪਾਲ ਵਿਚ ਆਏ ਭਿਆਨਕ ਹੜਾਂ ਨਾਲ ਆਈ ਤ੍ਰਾਸਦੀ ਦੇ ਪੀੜਤਾਂ ਦੀ ਮਦਦ ਲਈ ਅੱਜ ਨੇਪਾਲ ਪੁੱਜ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਇਸ ਕੁਦਰਤੀ ਆਫ਼ਤ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਤੁਰੰਤ ਲੋੜਾਂ ਬਾਰੇ ਜਾਣਕਾਰੀ ਹਾਸਲ ਕਰੇਗਾ। ਇਸ ਤੋਂ ਬਾਅਦ ਪ੍ਰਭਾਵਿਤ ਲੋਕਾਂ ਨੂੰ ਲੋੜ ਅਨੁਸਾਰ ਰਾਸ਼ਨ, ਜ਼ਰੂਰੀ ਵਸਤਾਂ ਅਤੇ ਹੋਰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਸਮੇਤ ਲੋੜੀਂਦੇ ਰਾਹਤ ਕਾਰਜਾਂ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਦੇਸ਼-ਵਿਦੇਸ਼ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਕੀਤੇ ਜਾਂਦੇ ਰਹੇ ਹਨ ਅਤੇ ਹੁਣ ਵੀ ਨੇਪਾਲ ਦੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਰਾਹਤ ਕਾਰਜਾਂ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ, ਤਾਂ ਜੋ ਸਹਾਇਤਾ ਸਹੀ ਲੋੜਵੰਦਾਂ ਤੱਕ ਪਹੁੰਚ ਸਕੇ। 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼