ਡੇਰਾਬੱਸੀ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਡੇਰਾਬਸੀ ਬਲਾਕ ਦੇ ਪਿੰਡ ਰਾਮਪੁਰ ਬਹਾਲ, ਪੁਨਸਰ ਅਤੇ ਖੇੜੀ ਜੱਟਾਂ ਵਿਖੇ ਐਲ.ਈ.ਡੀ. ਸਕਰੀਨਾਂ ਰਾਹੀਂ ਦਿਖਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਹੁਣ ਤੱਕ ਡੇਰਾਬਸੀ ਬਲਾਕ ਦੇ 33 ਪਿੰਡਾਂ ਵਿੱਚ ਦਿਖਾਈ ਜਾ ਚੁੱਕੀ ਹੈ, ਜਿਸ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਵੱਲੋਂ ਮਨੁੱਖਤਾ, ਸਮਾਨਤਾ, ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਦੇ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਦਸਤਾਵੇਜ਼ੀ ਫਿਲਮ ਨੂੰ ਦੇਖਣ ਅਤੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਵੱਲੋਂ ਦਿੱਤੇ ਗਏ ਮਨੁੱਖਤਾ ਅਤੇ ਸਮਾਨਤਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ।