Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕੈਬਨਿਟ ਮੰਤਰੀ ਚੀਮਾ ਨੇ ਢੰਡੋਲੀ ਕਲਾਂ ਵਿਖੇ 66 ਕੇ.ਵੀ. ਗਰਿੱਡ ਅਤੇ ਪਾਣੀ ਦੀ ਟੈਂਕੀ ਦਾ ਕੰਮ ਕਰਵਾਇਆ ਸ਼ੁਰੂ

September 01, 2026 10:02 AM
Rozana Sehaj times
ਸੰਗਰੂਰ  : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਮਹਿਲਾਵਾਂ ਨੂੰ ਹੁਨਰਮੰਦ ਬਣਾ ਕੇ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਢੰਡੋਲੀ ਕਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਜਾਇਜ਼ਾ ਲੈਣ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਇਲਾਕੇ ਵਿੱਚ ਬਿਜਲੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਵਿਖੇ 05 ਕਰੋੜ ਰੁਪਏ ਦੀ ਲਾਗਤ ਨਾਲ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਸਥਾਪਤ ਕਰਨ ਅਤੇ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 01 ਕਰੋੜ 14 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਣੀ ਵਾਲੀ ਟੈਂਕੀ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸ. ਚੀਮਾ ਨੇ ਦੱਸਿਆ ਕਿ ਢੰਡੋਲੀ ਕਲਾਂ ਤੋਂ ਰੋਗਲਾ ਤੱਕ 4 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ 'ਤੇ 2 ਕਰੋੜ 60 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਨ੍ਹਾਂ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਵੱਲੋਂ ਫੁਲਕਾਰੀ, ਸੂਟ, ਆਚਾਰ ਅਤੇ ਹੋਰ ਘਰੇਲੂ ਉਤਪਾਦ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 'ਦਿੜ੍ਹਬੇ ਦੀ ਫੁਲਕਾਰੀ' ਆਪਣੀ ਵਿਲੱਖਣ ਕਲਾ ਕਾਰਨ ਪਛਾਣ ਬਣਾ ਰਹੀ ਹੈ ਅਤੇ ਸਰਕਾਰ ਵੱਲੋਂ ਇਨ੍ਹਾਂ ਉਤਪਾਦਾਂ ਦੀ ਬ੍ਰਾਂਡਿੰਗ ਅਤੇ ਮੰਡੀਕਰਨ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ। ਪੱਤਰਕਾਰਾਂ ਵੱਲੋਂ ਸਿਆਸੀ ਗੱਠਜੋੜਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਭਲੀ-ਭਾਂਤ ਜਾਣੂ ਹਨ ਅਤੇ ਹੁਣ ਸੂਬੇ ਦੇ ਲੋਕ ਵਿਕਾਸ, ਰੋਜ਼ਗਾਰ, ਬਿਹਤਰ ਸਿੱਖਿਆ, ਸਿਹਤ ਸਹੂਲਤਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਤਰਜੀਹ ਦੇ ਰਹੇ ਹਨ। 
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ