Friday, December 12, 2025

Chandigarh

ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਦਿਤੀ ਪਰ ਆਫ਼ਤ ਵੀ ਨਾਲ ਹੀ ਆਈ

July 13, 2021 09:43 AM
SehajTimes

ਚੰਡੀਗੜ੍ਹ : ਪੰਜਾਬ ਵਿਚ ਪਏ ਮੀਂਹ ਕਾਰਨ ਆਵਾਜਾਈ ਪ੍ਰਭਾਵਤ ਹੋ ਰਹੀ ਹੈ ਅਤੇ ਕਈ ਇਲਾਕਿਆਂ ਵਿਚ ਪਾਣੀ ਵੀ ਭਰ ਗਿਆ ਜਿਸ ਕਾਰਨ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਕਰੀਬ ਇਕ ਘੰਟੇ ਦੀ ਬਾਰਿਸ਼ ਨੇ ਸ਼ਹਿਰਾਂ ਵਿਚ ਪਾਣੀ-ਪਾਣੀ ਕਰ ਦਿੱਤਾ। ਲੁਧਿਆਣਾ, ਅੰਮ੍ਰਿਤਸਰ, ਹੁਸਿ਼ਆਰਪੁਰ ਸਣੇ ਪੰਜਾਬ ਦੇ ਕਈ ਇਲਾਕਿਆਂ ਵਿਚ ਸੜਕਾਂ ਉਪਰ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਸੀ ਅਤੇ ਸੜਕਾਂ ਵੀ ਅਲੋਪ ਹੋ ਗਈਆਂ ਸਨ। ਇਸ ਦੇ ਨਾਲ ਹੀ ਕਈ ਜਿ਼ਲ੍ਹਿਆਂ ਵਿਚ ਬਿਜਲੀ ਸਪਲਾਈ ਵੀ ਪ੍ਰਭਾਵਤ ਹੋਈ। ਇਥੇ ਦਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਗਰਮੀ ਪੈ ਰਹੀ ਸੀ ਅਤੇ ਅੱਜ ਹੋਈ ਤੇਜ਼ ਬਾਰਸ਼ ਨੇ ਮੌਸਮ ਸੁਹਾਵਣਾ ਬਣਾ ਦਿੱਤਾ। ਬੇਸ਼ੱਕ ਗਰਮੀ ਤੋਂ ਰਾਹਤ ਮਿਲੀ ਹੈ ਪਰ ਨਾਲ ਹੀ ਸੜਕਾਂ 'ਤੇ ਖੜੇ ਪਾਣੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਵੀ ਇਸੇ ਤਰ੍ਹਾਂ ਬਰਸਾਤ ਪੈਂਦੀ ਰਹੇਗੀ। ਇਥੇ ਇਹ ਵੀ ਦਸ ਦਈਏ ਜਿੱਥੇ ਤਪਦੀ ਗਰਮੀ ਵਿੱਚ ਇਨਸਾਨਾਂ ਤੋਂ ਇਲਾਵਾ ਪਸ਼ੂ-ਪੰਛੀ ਆਦਿ ਬੇਹਾਲ ਹੋ ਰਹੇ ਸਨ। ਅੱਜ ਦੀ ਬਾਰਿਸ਼ ਤੋਂ ਬਾਅਦ ਚਾਰੇ ਪਾਸੇ ਇੱਕ ਵੱਖਰਾ ਹੀ ਨਜਾਰਾ ਵੇਖਣ ਨੂੰ ਮਿਲਿਆ। ਜਿਸ ਵਿੱਚ ਪੰਛੀਆਂ ਦੀ ਚਹਿ-ਚਹਾਕ ਅਤੇ ਬੱਚਿਆਂ ਦੇ ਮੀਂਹ ਵਿੱਚ ਨਹਾਉਣ ਦੀਆਂ ਖੁਸ਼ੀਆਂ ਨੂੰ ਵੇਖਦੇ ਹੋਏ ਅਲੱਗ ਹੀ ਆਨੰਦ ਮਹਿਸੂਸ ਹੋ ਰਿਹਾ ਸੀ। ਇਸ ਬਾਰਸ਼ ਕਾਰਨ ਜਿਥੇ ਕਿਸਾਨਾਂ ਨੂੰ ਰਾਹਤ ਮਿਲੀ ਹੈ ਉਥੇ ਹੀ ਸ਼ਹਿਰੀ ਇਲਾਕਿਆਂ ਵਿਚ ਰੁਕੇ ਹੋਏ ਪਾਣੀ ਨੇ ਮੁਸੀਬਤਾਂ ਵੀ ਖੜੀਆਂ ਕੀਤੀਆਂ ਹਨ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ