Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਕੰਟਰੈਕਟ ਅਧਿਆਪਕਾਂ ਦਾ ਗੁੱਸਾ ਫੁੱਟਿਆ ਸਰਕਾਰ ਨੂੰ ਚੋਣਾਂ ਵਿੱਚ ਭੁਗਤਣਾ ਪਵੇਗਾ ਖ਼ਮਿਆਜ਼ਾ : ਡਾ. ਤੇਜਿੰਦਰ ਪਾਲ ਸਿੰਘ

September 01, 2026 10:39 AM
Rozana Sehaj times
 
ਦੇਵੀਗੜ੍ਹ : ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਸੇਵਾ ਨਿਭਾਅ ਰਹੇ ਅਸਿਸਟੈਂਟ ਪ੍ਰੋਫ਼ੈਸਰ ਡਾ. ਤੇਜਿੰਦਰ ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕੰਟਰੈਕਟ ਅਧਿਆਪਕਾਂ ਦੀ ਲਗਾਤਾਰ ਹੋ ਰਹੀ ਅਣਦੇਖੀ ਦਾ ਖ਼ਮਿਆਜ਼ਾ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਡਾ. ਸਿੰਘ ਨੇ ਦੋਸ਼ ਲਾਇਆ ਕਿ ਕਾਲਜ ਦੇ ਕੰਟਰੈਕਟ ਅਧਿਆਪਕਾਂ ਨੂੰ ਧਰਨੇ 'ਤੇ ਬੈਠਿਆਂ 12 ਦਿਨ ਬੀਤ ਚੁੱਕੇ ਹਨ, ਪਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ ਅਤੇ ਪ੍ਰਸ਼ਾਸਨ ਵੱਲੋਂ ਮਸਲਾ ਹੱਲ ਕਰਨ ਲਈ ਕੋਈ ਪਹਿਲਕਦਮੀ ਨਹੀਂ ਕੀਤੀ ਗਈ। ਆਪਣਾ ਦਰਦ ਬਿਆਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਆਪਣੀ ਜ਼ਿੰਦਗੀ ਦੇ ਸੁਨਹਿਰੀ 15 ਸਾਲ ਕਾਲਜਾਂ ਨੂੰ ਦੇ ਕੇ ਇਨ੍ਹਾਂ ਨੂੰ ਨਾ ਕੇਵਲ ਖੜ੍ਹਾ ਕੀਤਾ, ਸਗੋਂ ਤਨਦੇਹੀ ਨਾਲ ਸਿੰਜਿਆ ਤੇ ਪਾਲਿਆ ਵੀ ਹੈ। ਇਸ ਦੇ ਬਦਲੇ ਸਾਨੂੰ ਨਿਗੂਣੀ ਤਨਖ਼ਾਹ ਅਤੇ ਸਿਰਫ਼ ਨਮੋਸ਼ੀ ਹੀ ਮਿਲੀ ਹੈ। ਅੱਜ ਅਸੀਂ ਅਜਿਹੇ ਦੋਹੇਂ ਪਾਸੇ ਫਸ ਚੁੱਕੇ ਹਾਂ ਕਿ ਨੌਕਰੀ ਕਰਨ ਦੀ ਉਮਰ ਵੀ ਗਵਾ ਬੈਠੇ ਹਾਂ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਜਦੋਂ ਮਾਸੂਮ ਬੱਚੇ ਸਵਾਲ ਕਰਦੇ ਹਨ ਕਿ "ਪਾਪਾ ਤੁਸੀਂ ਕਦੋਂ ਪੱਕੇ ਹੋਵੋਗੇ?" ਤਾਂ ਸਾਡੇ ਕੋਲ ਕੋਈ ਜਵਾਬ ਨਹੀਂ ਹੁੰਦਾ, ਕਿਉਂਕਿ ਪੱਕੇ ਹੋਣਾ ਤਾਂ ਦੂਰ ਦੀ ਗੱਲ, ਸਾਨੂੰ ਬਣਦੀ ਪੂਰੀ ਤਨਖ਼ਾਹ ਵੀ ਨਹੀਂ ਮਿਲ ਰਹੀ। ਯੂ.ਜੀ.ਸੀ. ਦੇ ਰੈਗੂਲੇਸ਼ਨ 2010 ਅਤੇ 2018 ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੰਟਰੈਕਟ ਅਧਿਆਪਕ ਨੂੰ ਰੈਗੂਲਰ ਅਧਿਆਪਕ ਦੇ ਬਰਾਬਰ ਦੀ ਤਨਖ਼ਾਹ ਦੇਣੀ ਬਣਦੀ ਹੈ, ਪਰ ਯੂਨੀਵਰਸਿਟੀ ਇਸ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੰਟਰੈਕਟ ਅਧਿਆਪਕਾਂ ਨੇ ਇਸ ਸਬੰਧੀ ਹਾਈ ਕੋਰਟ ਵਿੱਚੋਂ ਕੇਸ ਵੀ ਜਿੱਤ ਲਿਆ ਹੈ, ਪਰ ਯੂਨੀਵਰਸਿਟੀ ਅਦਾਲਤ ਦਾ ਫ਼ੈਸਲਾ ਵੀ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਦੇਸ਼ ਦੇ ਕਾਨੂੰਨ ਤੋਂ ਵੀ ਭਰੋਸਾ ਉੱਠਣ ਲੱਗਾ ਹੈ। ਡਾ. ਤੇਜਿੰਦਰ ਪਾਲ ਸਿੰਘ ਨੇ ਅਖੀਰ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਹੱਕਾਂ ਦੀ ਬਹਾਲੀ ਨਾ ਕੀਤੀ ਗਈ, ਤਾਂ ਸਮੂਹ ਕੰਟਰੈਕਟ ਅਧਿਆਪਕ ਆਪਣੇ ਹੱਕ ਲੈਣ ਲਈ ਕਿਸੇ ਵੀ ਹੱਦ ਤੱਕ ਜਾਣ ਤੋਂ ਪਿੱਛੇ ਨਹੀਂ ਹਟਣਗੇ।
 
 
 
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ