Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਡਿਪਟੀ ਕਮਿਸ਼ਨਰ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਕੀਤਾ ਲਾਂਚ

September 01, 2026 10:57 AM
Rozana Sehaj times
 

ਪਟਿਆਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਖੇਡਾਂ ਦੇ ਪੋਰਟਲ ਨੂੰ ਅਧਿਕਾਰਤ ਤੌਰ ’ਤੇ ਲਾਂਚ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਅਤੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾ ਕੇਵਲ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੀਆਂ ਹਨ, ਸਗੋਂ ਅਨੁਸ਼ਾਸਨ, ਟੀਮ ਭਾਵਨਾ ਅਤੇ ਆਪਸੀ ਭਾਈਚਾਰੇ ਨੂੰ ਵੀ ਮਜ਼ਬੂਤ ਕਰਦੀਆਂ ਹਨ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਨਿਰਧਾਰਿਤ 10 ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਮੈਂਟ ਮਿਤੀ 7 ਸਤੰਬਰ ਤੋਂ 16 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ ਖਿਡਾਰੀਆਂ, ਨੌਜਵਾਨਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਖੇਡਾਂ ਦੇ ਪੋਰਟਲ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਇਸੇ ਤਰ੍ਹਾਂ ਮਿਤੀ 10 ਤੋਂ 12 ਸਤੰਬਰ 2026 ਤੱਕ ਘਨੌਰ ਬਲਾਕ ਦੇ ਟੂਰਨਾਮੈਂਟ ਯੂਨੀਵਰਸਿਟੀ ਕਾਲਜ ਵਿਖੇ, ਸਨੌਰ ਬਲਾਕ ਦੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਅਤੇ ਸ਼ੰਭੂ ਕਲਾਂ ਬਲਾਕ ਦੇ ਟੂਰਨਾਮੈਂਟ ਮੁੱਖ ਮੰਤਰੀ ਖੇਡ ਗਰਾਊਂਡ, ਪਿੰਡ ਢਕਾਨਸੂ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਿਤੀ 14 ਤੋਂ 16 ਸਤੰਬਰ 2026 ਤੱਕ ਸਮਾਣਾ ਬਲਾਕ ਦੇ ਟੂਰਨਾਮੈਂਟ ਪਬਲਿਕ ਕਾਲਜ, ਸਮਾਣਾ ਵਿਖੇ, ਪਾਤੜਾਂ ਬਲਾਕ ਦੇ ਮੁੱਖ ਮੰਤਰੀ ਖੇਡ ਗਰਾਊਂਡ, ਪਿੰਡ ਦੇਧਨਾ ਵਿਖੇ ਅਤੇ ਭੁਨਰੇਹੜੀ ਬਲਾਕ ਦੇ ਟੂਰਨਾਮੈਂਟ ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਵਿਖੇ ਕਰਵਾਏ ਜਾਣਗੇ।

 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ