Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਡਾ . ਬਲਬੀਰ ਸਿੰਘ ਵੱਲੋਂ ਵਿਕਾਸ ਨਗਰ ' ਚ 28 ਲੱਖ ਦੀ ਲਾਗਤ ਵਾਲੇ ਪਾਰਕ ਦਾ ਉਦਘਾਟਨ

September 01, 2026 11:28 AM
Rozana Sehaj times

 

ਪਟਿਆਲਾ  :  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਵਿਕਾਸ ਨਗਰ ਵਿਖੇ ਵਣ ਅਤੇ ਜੰਗਲੀ ਜੀਵ ਵਿਭਾਗ ਵੱਲੋਂ ਲਗਭਗ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਾਤਾਵਰਣ ਪਾਰਕ ਦਾ ਉਦਘਾਟਨ ਕੀਤਾ। ਓਹਨਾ ਦਸਿਆ ਕਿ ਕਰੀਬ 5 ਏਕੜ ਰਕਬੇ ਵਿੱਚ ਵਿਕਸਤ ਕੀਤਾ ਗਿਆ ਇਹ ਪਾਰਕ ਇਲਾਕਾ ਨਿਵਾਸੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੈਰ ਅਤੇ ਸਿਹਤਮੰਦ ਜੀਵਨਸ਼ੈਲੀ ਲਈ ਵੀ ਲਾਹੇਵੰਦ ਸਾਬਤ ਹੋਵੇਗਾ। ਸਿਹਤ ਮੰਤਰੀ ਨੇ ਦਸਿਆ ਕਿ ਪਾਰਕ ਵਿੱਚ ਲੋਕਾਂ ਦੀ ਸਹੂਲਤ ਲਈ 1600 ਮੀਟਰ ਲੰਬਾ ਸੈਰ ਕਰਨ ਵਾਲਾ ਟਰੈਕ ਤਿਆਰ ਕੀਤਾ ਗਿਆ ਹੈ। ਜੰਗਲੀ ਜਾਨਵਰਾਂ ਤੋਂ ਸੁਰੱਖਿਆ ਲਈ ਪਾਰਕ ਦੇ ਆਲੇ-ਦੁਆਲੇ ਫੈਂਸਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ 25 ਬੈਂਚ, 30 ਸੋਲਰ ਲਾਈਟਾਂ ਅਤੇ 15 ਡਸਟਬਿਨ ਲਗਾਏ ਗਏ ਹਨ। ਪੌਦਿਆਂ ਦੀ ਸਿੰਚਾਈ ਲਈ 800 ਮੀਟਰ ਲੰਬੀ ਪਾਣੀ ਦੀ ਪਾਈਪਲਾਈਨ ਵੀ ਵਿਛਾਈ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ  ਮੰਤਰੀ ਦੀ ਪਹਿਲਕਦਮੀ ਸਦਕਾ ਵਿਕਾਸ ਨਗਰ ਦੇ ਵਸਨੀਕਾਂ ਨੂੰ ਇਹ ਸੁੰਦਰ ਅਤੇ ਵਾਤਾਵਰਨ ਪੱਖੀ ਪਾਰਕ ਮਿਲਿਆ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਨੂੰ ਬਿਹਤਰ ਸਿਹਤਮੰਦ ਜੀਵਨ ਲਈ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵਿਕਾਸ ਨਗਰ ਵਿੱਚ ਬਣਿਆ ਇਹ ਵਾਤਾਵਰਨ ਪਾਰਕ ਇਲਾਕੇ ਦੇ ਲੋਕਾਂ ਲਈ ਸਿਹਤਮੰਦ ਜੀਵਨ ਅਤੇ ਵਾਤਾਵਰਨ ਸੰਭਾਲ ਦਾ ਸੁੰਦਰ ਸੁਮੇਲ ਸਾਬਤ ਹੋਵੇਗਾ। 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ