ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ 31 ਵਾਂ ਸ਼ਹੀਦੀ ਦਹਾੜਾ ਖਾਲਸਾਈ ਜਾਹੋ ਜਹਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋ ਸਾਂਝੇ ਰੂਪ ‘ਚ ਮਨਾਇਆ ਗਿਆ। ਭਾਈ ਦਿਲਾਵਰ ਸਿੰਘ ਬੱਬਰ ਨੇ ਆਪਣੇ ਸ਼ਰੀਰ ਨੂੰ ਮੱਨੁਖੀ ਬੰਬ ਬਣਾਕੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ 1995 ਵਿੱਚ ਚੰਡੀਗੜ੍ਹ ਸਕੱਤਰੇਤ ਵਿੱਚ ਮਾਰ ਦਿੱਤਾ ਸੀ। ਸ੍ਰੀ ਅੰਖਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਰਸ ਭਿੰਨਾ ਕੀਰਤਨ ਕੀਤਾ। ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਹੈੱਡ ਗ੍ਰੰਥੀ ਸ਼੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਮੁਖ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਮੇਜਰ ਸਿੰਘ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ ਭਰਾਤਾ ਚਮਕੌਰ ਸਿੰਘ ਅਤੇ ਭਰਜਾਈ ਸ਼ਰਨਜੀਤ ਕੌਰ, ਬੇਅੰਤ ਸਿੰਘ ਭਰਾਤਾ ਸ਼ਹੀਦ ਜਨਰਲ ਸ਼ਬੇਗ ਸਿੰਘ ਤੇ ਦਵਿੰਦਰ ਸਿੰਘ ਭਰਾਤਾ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਨੂੰ ਅਤੇ ਮਹਿਰੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਂਡ ਨਾਲ ਸੰਬੰਧਿਤ ਸਮੂਹ ਬੰਦੀ ਸਿੰਘਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਪਰੰਤ ਗੁਰਦੁਆਰਾ ਸ਼ਹੀਦ ਗੰਜ ਦੇ ਵੱਡੇ ਹਾਲ ਵਿੱਚ ਕਵੀਸ਼ਰਾਂ ਨੇ ਸ਼ਹੀਦ ਦਿਲਾਵਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਵੱਡੀ ਗਿਣਤੀ ਵਿੱਚ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਜੱਥੇਦਾਰ ਬਖਸ਼ੀਸ਼ ਸਿੰਘ, ਪ੍ਰੋ ਬਲਜਿੰਦਰ ਸਿੰਘ, ਭੁਪਿੰਦਰ ਸਿੰਘ ਭਲਵਾਨ, ਬਾਪੂ ਗੁਰਚਰਨ ਸਿੰਘ, ਸਿਮਰਨਜੀਤ ਸਿੰਘ ਮਾਨ, ਹਰਪਾਲ ਸਿੰਘ ਬਲੇਰ, ਮਹਾਂਬੀਰ ਸਿੰਘ ਸੁਲਤਾਨਵਿੰਡ, ਡਾ ਸੁਖਦੇਵ ਸਿੰਘ ਬਾਬਾ, ਬੰਦੀ ਸਿੰਘ ਭਾਈ ਸ਼ਮਸ਼ੇਰ ਸਿੰਘ, ਭਾਈ ਲਖਵਿੰਦਰ ਸਿੰਘ ਨਾਰੰਗਵਾਲ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਲਵਿੰਦਰ ਸਿੰਘ ਕਾਲਾ, ਬਾਪੂ ਤਰਸੇਮ ਸਿੰਘ, ਭਾਈ ਸਤਨਾਮ ਸਿੰਘ ਖੰਡਾ, ਹਰਮਨਦੀਪ ਸਿੰਘ ਸੁਲਤਾਨਵਿੰਡ, ਪਰਮਜੀਤ ਸਿੰਘ ਟਾਂਡਾ, ਸ਼ਮਸ਼ੇਰ ਸਿੰਘ ਪੱਧਰੀ, ਰਣਜੀਤ ਸਿੰਘ ਦਮਦਮੀ ਟਕਸਾਲ, ਭੁਪਿੰਦਰ ਸਿੰਘ ਛੇ ਜੂਨ, ਜੋਗਿੰਦਰ ਸਿੰਘ, ਰਾਜ ਸਿੰਘ ਨੰਬਰਦਾਰ, ਨਰਿੰਦਰ ਸਿੰਘ ਗਿੱਲ, ਗੁਰਜੰਟ ਸਿੰਘ, ਰਘਬੀਰ ਸਿੰਘ ਭੁੱਚਰ, ਸਤਜੋਤ ਸਿੰਘ ਮੂਧਲ, ਗਿਆਨੀ ਤੇਜਬੀਰ ਸਿੰਘ ਟਕਸਾਲ, ਦਰਸ਼ਨ ਸਿੰਘ ਸਤਕੋਹਾ, ਦਲਜੀਤ ਸਿੰਘ ਗਿੱਲ, ਬਲਬੀਰ ਸਿੰਘ ਘਣੂਪੁਰ, ਧਰਮ ਸਿੰਘ ਬਾਬਾ, ਪਰਮਜੀਤ ਸਿੰਘ ਗਾਜ਼ੀ, ਦਇਆ ਸਿੰਘ, ਬਲਵਿੰਦਰ ਸਿੰਘ ਝਬਾਲ, ਅਮਰੀਕ ਸਿੰਘ ਈਸੜੂ, ਜਰਨੈਲ ਸਿੰਘ ਸ਼ਖੀਰਾ, ਜਸਪਾਲ ਸਿੰਘ ਨਵਾਂਪਿੰਡ, ਪ੍ਰਤਾਪ ਸਿੰਘ ਕਾਲੀਆਂ ਕੋਚ, ਅਮਨਦੀਪ ਸਿੰਘ ਸੰਮਤੀ ਮੈਂਬਰ, ਪ੍ਰੇਮ ਸਿੰਘ ਸਰਪੰਚ ਸਤਕੋਹਾ, ਸੁਖਰਾਜ ਸਿੰਘ ਸੁਲਤਨਵਿੰਡ, ਜੁਗਰਾਜ ਸਿੰਘ ਪੱਟੀ, ਹਰਨੇਕ ਸਿੰਘ, ਬਲਰਾਜ ਸਿੰਘ, ਪ੍ਰਤਾਪ ਸਿੰਘ ਫੌਜੀ ਆਦਿ ਹਾਜ਼ਰ ਸਨ।