Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਚਾਹ ਦੀਆਂ ਚੁਸਕੀਆਂ ਨਾਲ ਸ਼ਹਿਰ ਦੇ ਵਿਕਾਸ 'ਤੇ ਚਰਚਾ : ਮੇਅਰ

September 01, 2026 12:05 PM
Rozana Sehaj times
 
ਪਟਿਆਲਾ  : ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਦਾ ਸਾਦਗੀ ਅਤੇ ਆਮ ਲੋਕਾਂ ਨਾਲ ਜ਼ਮੀਨੀ ਪੱਧਰ 'ਤੇ ਜੁੜਨ ਦਾ ਇੱਕ ਹੋਰ ਨਿਵੇਕਲਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਮੇਅਰ ਗੋਗੀਆ ਰੋਜ਼ਾਨਾ ਸਵੇਰ ਦੀ ਸੈਰ ਮਗਰੋਂ ਤੜਕਸਾਰ ਆਪਣੇ ਕਰੀਬ 30 ਸਾਲ ਤੋਂ ਵੀ ਪੁਰਾਣੇ ਦੋਸਤਾਂ ਅਤੇ ਆਮ ਸ਼ਹਿਰੀਆਂ ਨਾਲ ਪਟਿਆਲਾ ਦੇ ਸਰਹੰਦੀ ਗੇਟ ਵਿਖੇ ਰਾਜੂ ਚਾਹ ਵਾਲੇ ਕੋਲ ਚਾਹ ਦੀ ਚੁਸਕੀ ਲੈਂਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ, ਸਫ਼ਾਈ ਪ੍ਰਬੰਧਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਖੁੱਲ੍ਹ ਕੇ ਚਰਚਾ ਕਰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਮਨਪ੍ਰੀਤ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਬੇਦੀ ਪ੍ਰਧਾਨ ਗੁੱਡ ਮੋਰਨਿੰਗ ਕਲੱਬ ਅਤੇ ਮੈਂਬਰਜ਼, ਰਾਮ ਜੀ, ਪੱਪੂ ਜੀ, ਪੂਰਨ ਸਵਾਮੀ, ਜੋਨੀ, ਕ੍ਰਿਸ਼ਨ ਲਾਲ, ਦੇਵ ਰਾਜ ਅਤੇ ਹੋਰ ਸ਼ਹਿਰ ਵਾਸੀ ਵਿਸ਼ੇਸ਼ ਤੌਰ ਤੇ ਮੌਜੂਦ ਸਨ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਲੋਕਾਂ ਦੇ ਮਸਲੇ ਹੱਲ ਕਰਨ ਅਤੇ ਵਿਕਾਸ ਯੋਜਨਾਵਾਂ ਉਲੀਕਣ ਲਈ ਸਿਰਫ਼ ਦਫ਼ਤਰੀ ਕੁਰਸੀ ਜਾਂ ਸਰਕਾਰੀ ਸਮੇਂ ਦੀ ਬੰਦਸ਼ ਜ਼ਰੂਰੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਜਨਤਕ ਕੰਮ ਕਿਸੇ ਵੀ ਸਮੇਂ ਘਰ ਤੋਂ, ਗਲੀ-ਮੁਹੱਲੇ ਜਾਂ ਬਜ਼ਾਰ ਵਿੱਚ ਕਿਸੇ ਥਾਂ ਬੈਠ ਕੇ ਵੀ ਵਿਚਾਰੇ ਜਾ ਸਕਦੇ ਹਨ। ਦੋਸਤਾਂ ਅਤੇ ਆਮ ਨਾਗਰਿਕਾਂ ਨਾਲ ਬੇਰਸਮੀ ਮਾਹੌਲ ਵਿੱਚ ਕੀਤੀ ਗਈ ਚਰਚਾ ਨਾਲ ਸ਼ਹਿਰ ਦੀਆਂ ਅਸਲ ਲੋੜਾਂ ਅਤੇ ਜ਼ਮੀਨੀ ਹਕੀਕਤ ਦਾ ਬਿਨਾਂ ਕਿਸੇ ਲਿਹਾਜ਼ ਤੋਂ ਪਤਾ ਲੱਗਦਾ ਹੈ। ਉਨ੍ਹਾਂ ਦੱਸਿਆ ਕਿ ਦਹਾਕਿਆਂ ਪੁਰਾਣੇ ਸਾਥੀ ਅਤੇ ਆਮ ਸ਼ਹਿਰੀ ਬਿਨਾਂ ਕਿਸੇ ਝਿਜਕ ਦੇ ਵਿਕਾਸ ਕੰਮਾਂ ਬਾਰੇ ਆਪਣੀ ਨਿਰਪੱਖ ਰਾਏ ਤੇ ਫੀਡਬੈਕ ਦਿੰਦੇ ਹਨ, ਜਿਸ ਨਾਲ ਪ੍ਰਸ਼ਾਸਨਿਕ ਫ਼ੈਸਲੇ ਲੈਣ ਅਤੇ ਪ੍ਰੋਜੈਕਟਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਵੱਡੀ ਮਦਦ ਮਿਲਦੀ ਹੈ। ਮੇਅਰ ਨੇ ਦੁਹਰਾਇਆ ਕਿ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਬਣਾਉਣ ਲਈ ਉਹ ਲੋਕਾਂ ਵਿਚਕਾਰ ਜਾ ਕੇ ਇਸੇ ਤਰ੍ਹਾਂ ਸਿੱਧਾ ਰਾਬਤਾ ਬਣਾਈ ਰੱਖਣਗੇ।
 


Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ