Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

September 01, 2026 12:09 PM
Rozana Sehaj times

 

ਅੰਮ੍ਰਿਤਸਰ  :  ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਫੈਸ਼ਨ ਡੀਜਾਇਨਿੰਗ ਵਿਭਾਗ ਦੇ ਪ੍ਰੋ. ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਵਿਹਾਰਕ ਹੁਨਰ ਨਾਲ ਨਿਪੁੰਨ ਕਰਨਾ ਅਤੇ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨਾ ਸੀ। ਵਰਕਸ਼ਾਪ ਦੌਰਾਨ ਜਲੰਧਰ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਰੀਤ ਕਰਿਏਸ਼ਨ ਦੇ ਮਾਹਿਰ ਮੈਡਮ ਬਿਪਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਫਰਸ਼ੀ ਸਲਵਾਰ ਦੀ ਕਟਿੰਗ ਕਰਨ ਅਤੇ ਉਸ ਨੂੰ ਤਿਆਰ ਕਰਨ ਦੀਆਂ ਬਾਰੀਕੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫੈਸ਼ਨ ਡਿਜਾਇਨਿੰਗ ਦਾ ਵਿਸ਼ਾ ਅਜੋਕੇ ਸਮੇਂ ਵਿੱਚ ਬਹੁਤ ਹੀ ਮਹੱਤਵਪੂਰਨ ਅਤੇ ਰੋਜ਼ਗਾਰ ਮੁਖੀ ਵਿਸ਼ਾ ਹੈ। ਅਜਿਹੇ ਵਿਸ਼ਿਆਂ ਰਾਹੀਂ ਵਿਦਿਆਰਥੀ ਨਾ ਸਿਰਫ਼ ਆਪਣੇ ਹੁਨਰ ਨੂੰ ਨਿਖਾਰ ਸਕਦੇ ਹਨ, ਸਗੋਂ ਘਰ ਬੈਠੇ ਆਪਣਾ ਕੰਮ ਜਾਂ ਬੁਟੀਕ ਆਦਿ ਵੀ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅਖੀਰ ਵਿੱਚ ਕਾਲਜ ਪ੍ਰਿੰਸੀਪਲ ਅਤੇ ਮੌਜੂਦਾ ਸਟਾਫ਼ ਵੱਲੋਂ ਮਹਿਮਾਨ ਮੈਡਮ ਬਿਪਨਪ੍ਰੀਤ ਕੌਰ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਹਰਜੀਵ ਕੌਰ ਮੁਖੀ ਇਕਨਾਮਿਕਸ ਵਿਭਾਗ ਅਤੇ ਪ੍ਰੋ. ਮਨਪ੍ਰੀਤ ਕੌਰ ਫੈਸ਼ਨ ਡਿਜ਼ਾਇਨਿੰਗ ਸਮੇਤ ਹੋਰ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ