Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

September 01, 2026 10:43 PM
SehajTimes

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 224ਵੇਂ ਦਿਨ 370 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 18 ਮਹੀਨੇ ਪੂਰੇ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 58,924 ਐਫ.ਆਈ.ਆਰ. ਦਰਜ ਕਰਕੇ 3776 ਕਿਲੋ ਹੈਰੋਇਨ ਸਮੇਤ 76,751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 3776 ਕਿੱਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 944 ਕਿੱਲੋ ਅਫ਼ੀਮ, 448 ਕੁਇੰਟਲ ਭੁੱਕੀ, 129 ਕਿੱਲੋ ਚਰਸ, 1298 ਕਿੱਲੋ ਗਾਂਜਾ, 70 ਕਿੱਲੋ ਆਈਸੀਈ, 62.33 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.99 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 224ਵੇਂ ਦਿਨ ਵੀ ਜਾਰੀ ਰੱਖਦਿਆਂ 598 ਛਾਪੇਮਾਰੀਆਂ ਤੋਂ ਬਾਅਦ ਚਾਰ ਹਥਿਆਰਾਂ ਸਮੇਤ 370 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ 164 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ। ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਸਾਂਝੇ ਕਰ ਸਕਦੇ ਹਨ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ