Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

September 01, 2026 10:59 PM
SehajTimes

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੀਨੀਅਰ ਨਾਗਰਿਕ ਨੂੰ ਸਨਮਾਨ, ਸੁਰੱਖਿਆ, ਬਿਹਤਰ ਸਿਹਤ ਸੇਵਾਵਾਂ ਅਤੇ ਸਵੈ-ਮਾਣ ਨਾਲ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ

ਸੀਨੀਅਰ ਨਾਗਰਿਕਾਂ ਦੀ ਸਿਹਤ ਸੰਭਾਲ, ਜੈਰੀਐਟ੍ਰਿਕ ਕੇਅਰ ਅਤੇ ਸਮਾਜਿਕ ਭਲਾਈ ਨੂੰ ਹੋਰ ਮਜ਼ਬੂਤ ਕਰਨ ਲਈ ਸਟੇਕਹੋਲਡਰ ਵਿਭਾਗਾਂ ਦੇ ਸਹਿਯੋਗ ਨਾਲ ਤਿਆਰ ਕੀਤਾ ਸਾਂਝਾ ਰੋਡਮੈਪ

ਚੰਡੀਗੜ੍ਹ : ਸੀਨੀਅਰ ਨਾਗਰਿਕਾਂ ਨੂੰ ਸਨਮਾਨ, ਸੁਰੱਖਿਆ ਅਤੇ ਬਿਹਤਰ ਜੀਵਨ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਰ ਵਿੱਚ ਸਟੇਟ ਐਕਸ਼ਨ ਪਲੈਨ ਫਾਰ ਸੀਨੀਅਰ ਸਿਟੀਜ਼ਨ (SAP) 2026-27 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉੱਚ ਪੱਧਰੀ ਸਟੇਕਹੋਲਡਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸੀਨੀਅਰ ਨਾਗਰਿਕਾਂ ਦੀ ਸਿਹਤ ਸੰਭਾਲ, ਦੇਖਭਾਲ, ਸਮਾਜਿਕ ਸੁਰੱਖਿਆ, ਮਾਨਸਿਕ ਤੰਦਰੁਸਤੀ ਅਤੇ ਖੁਸ਼ਹਾਲ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਹੋਰ ਪ੍ਰਭਾਵਸ਼ਾਲੀ ਤਾਲਮੇਲ ਸਥਾਪਤ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਦੇ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੀਨੀਅਰ ਨਾਗਰਿਕਾਂ ਪ੍ਰਤੀ ਸਤਿਕਾਰ, ਸਨਮਾਨ ਅਤੇ ਸੰਵੇਦਨਸ਼ੀਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ। ਇਸ ਦੇ ਨਾਲ-ਨਾਲ ਬਜ਼ੁਰਗਾਂ ਦੇ ਅਧਿਕਾਰਾਂ, ਭਲਾਈ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਾਲ ਪਰਿਵਾਰਾਂ, ਵਿਦਿਅਕ ਸੰਸਥਾਵਾਂ, ਨੌਜਵਾਨਾਂ, ਸਮਾਜਿਕ ਸੰਸਥਾਵਾਂ ਅਤੇ ਸਥਾਨਕ ਭਾਈਚਾਰਿਆਂ ਨੂੰ ਵੀ ਉਨ੍ਹਾਂ ਦੀ ਦੇਖਭਾਲ ਅਤੇ ਸਨਮਾਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਹੱਥਾਂ ਨੇ ਪਰਿਵਾਰਾਂ ਦੀ ਪਰਵਰਿਸ਼ ਕੀਤੀ ਅਤੇ ਸਮਾਜ ਦੀ ਨੀਂਹ ਮਜ਼ਬੂਤ ਕੀਤੀ, ਉਹ ਆਪਣੀ ਜ਼ਿੰਦਗੀ ਦੇ ਇਸ ਪੜਾਅ 'ਤੇ ਪਿਆਰ, ਸਤਿਕਾਰ, ਸੁਰੱਖਿਆ ਅਤੇ ਦੇਖਭਾਲ ਦੇ ਪੂਰੇ ਹੱਕਦਾਰ ਹਨ। ਬਜ਼ੁਰਗਾਂ ਦੀ ਸੇਵਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।" ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਸੀਨੀਅਰ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ, ਸਮਾਜਿਕ ਸੁਰੱਖਿਆ, ਭਾਵਨਾਤਮਕ ਸਹਾਰਾ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਸਟੇਟ ਐਕਸ਼ਨ ਪਲੈਨ ਨੂੰ ਲਾਗੂ ਕਰਨ ਲਈ ₹598.75 ਲੱਖ ਦੀ ਵਿੱਤੀ ਵਿਵਸਥਾ ਕੀਤੀ ਗਈ ਹੈ। ਇਸ ਰਾਸ਼ੀ ਦੀ ਵਰਤੋਂ ਮੁਫ਼ਤ ਸਿਹਤ ਜਾਂਚ ਅਤੇ ਸਿਹਤ ਮੁਲਾਂਕਣ ਕੈਂਪ, ਅੱਖਾਂ ਦੀ ਜਾਂਚ ਅਤੇ ਲੋੜਵੰਦ ਸੀਨੀਅਰ ਨਾਗਰਿਕਾਂ ਦੀ ਕੈਟਰੇਕਟ ਸਰਜਰੀ, ਜੈਰੀਐਟ੍ਰਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ (ਪੀ.ਐੱਸ.ਡੀ.ਐੱਮ.) ਦੇ ਸਹਿਯੋਗ ਨਾਲ ਜੈਰੀਐਟ੍ਰਿਕ ਕੇਅਰਗਿਵਰਾਂ ਦੀ ਸਿਖਲਾਈ, ਡਿਜੀਟਲ ਅਤੇ ਵਿੱਤੀ ਸਾਖਰਤਾ, ਸਰਗਰਮ ਬਜ਼ੁਰਗ ਜੀਵਨ ਨੂੰ ਉਤਸ਼ਾਹਿਤ ਕਰਨ ਵਾਲੇ ਪ੍ਰੋਗਰਾਮਾਂ, ਜਾਗਰੂਕਤਾ ਮੁਹਿੰਮਾਂ, ਪੀੜ੍ਹੀਆਂ ਵਿਚਕਾਰ ਸਾਂਝ ਵਧਾਉਣ ਵਾਲੀਆਂ ਗਤੀਵਿਧੀਆਂ, ਮੀਡੀਆ ਜਾਗਰੂਕਤਾ ਅਤੇ ਹੋਰ ਭਲਾਈ ਪ੍ਰੋਗਰਾਮਾਂ 'ਤੇ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੀਨੀਅਰ ਨਾਗਰਿਕਾਂ ਲਈ ਨਿਯਮਿਤ ਸਿਹਤ ਕੈਂਪ ਲਗਾਏ ਜਾਣ ਅਤੇ ਸਮੇਂ ਸਿਰ ਜਾਂਚ, ਇਲਾਜ, ਅੱਖਾਂ ਦੀ ਸੰਭਾਲ ਅਤੇ ਲੋੜ ਅਨੁਸਾਰ ਰੈਫਰਲ ਸੇਵਾਵਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਜੈਰੀਐਟ੍ਰਿਕ ਕੇਅਰ ਨੂੰ ਹੋਰ ਮਜ਼ਬੂਤ ਕਰਨ ਅਤੇ ਸਿਖਲਾਈ ਪ੍ਰਾਪਤ ਕੇਅਰਗਿਵਰਾਂ ਦੀ ਉਪਲਬਧਤਾ ਵਧਾਉਣ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ, ਤਾਂ ਜੋ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਮਿਆਰੀ, ਸੰਵੇਦਨਸ਼ੀਲ ਅਤੇ ਸਮੇਂ ਸਿਰ ਦੇਖਭਾਲ ਮਿਲ ਸਕੇ।

ਡਾ. ਬਲਜੀਤ ਕੌਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਸੀ ਤਾਲਮੇਲ ਅਤੇ ਪੂਰੀ ਵਚਨਬੱਧਤਾ ਨਾਲ ਸਟੇਟ ਐਕਸ਼ਨ ਪਲੈਨ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਲਾਗੂ ਕਰਨ। ਉਨ੍ਹਾਂ ਕਿਹਾ ਕਿ ਨਿਯਮਿਤ ਨਿਗਰਾਨੀ, ਜਵਾਬਦੇਹੀ ਅਤੇ ਵਿਭਾਗੀ ਤਾਲਮੇਲ ਹੀ ਇਸ ਯੋਜਨਾ ਦੀ ਸਫ਼ਲਤਾ ਦੀ ਕੁੰਜੀ ਹੋਣਗੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਸੀਨੀਅਰ ਨਾਗਰਿਕ ਤੱਕ ਇਨ੍ਹਾਂ ਭਲਾਈ ਸੇਵਾਵਾਂ ਦਾ ਲਾਭ ਪਹੁੰਚੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਡਾ. ਸ਼ੇਨਾ ਅਗਰਵਾਲ, ਮਿਸ਼ਨ ਡਾਇਰੈਕਟਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅੰਮ੍ਰਿਤ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤੇਂਦਰ ਕੌਰ ਸਮੇਤ ਆਯੂਸ਼, ਸੂਚਨਾ ਤੇ ਲੋਕ ਸੰਪਰਕ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪੱਧਰੀ ਕਾਰਜ ਯੋਜਨਾਵਾਂ, ਵਿਭਾਗੀ ਤਾਲਮੇਲ, ਫੰਡਾਂ ਦੀ ਪ੍ਰਭਾਵਸ਼ਾਲੀ ਵਰਤੋਂ, ਜਾਗਰੂਕਤਾ ਗਤੀਵਿਧੀਆਂ, ਸਮਰੱਥਾ ਨਿਰਮਾਣ ਅਤੇ ਨਿਗਰਾਨੀ ਪ੍ਰਣਾਲੀ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਅੰਤ ਵਿੱਚ ਡਾ. ਬਲਜੀਤ ਕੌਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਾਰੇ ਸਟੇਕਹੋਲਡਰ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਦੇ ਸੀਨੀਅਰ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ, ਸਮਾਜਿਕ ਸੁਰੱਖਿਆ ਅਤੇ ਮਿਆਰੀ ਦੇਖਭਾਲ ਦੀਆਂ ਸੁਵਿਧਾਵਾਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਸਮਾਜ ਵਿੱਚ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਹਰ ਸੀਨੀਅਰ ਨਾਗਰਿਕ ਨੂੰ ਸਨਮਾਨ, ਸੁਰੱਖਿਆ ਅਤੇ ਸਵੈ-ਮਾਣ ਨਾਲ ਭਰਪੂਰ ਜੀਵਨ ਪ੍ਰਦਾਨ ਕਰਨ ਦੇ ਪੰਜਾਬ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਦੇਵੇਗੀ। ਨਾਲ ਹੀ, ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।

 

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ