Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਬਲਤੇਜ ਪੰਨੂ ਚੇਅਰਮੈਨ ਜੁਨੇਜਾ ਤੇ ਐਮ ਡੀ ਰਾਣਾ ਨੇ ਪੀ.ਆਰ.ਟੀ.ਸੀ ਦੇ ਮ੍ਰਿਤਕ ਕੰਡਕਟਰ ਦੇ ਵਾਰਸਾਂ ਨਾਲ ਦੁੱਖ ਸਾਂਝਾ ਕਰਦਿਆਂ 65.50 ਲੱਖ ਰੁਪਏ ਦਾ ਚੈਂਕ ਸੌਂਪਿਆ 

September 03, 2026 12:53 PM
SehajTimes
ਪੀ.ਆਰ.ਟੀ.ਸੀ. ਦੇ ਮੁਲਾਜਮ ਮੇਰੇ ਦੇ ਪਰਿਵਾਰ ਦਾ ਹਿੱਸਾ : ਚੇਅਰਮੈਨ ਜੁਨੇਜਾ 
 
ਪਟਿਆਲਾ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ, ਪਟਿਆਲਾ ਦੇ ਮੁੱਖ ਦਫ਼ਤਰ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ, ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਅਤੇ ਐਮ.ਡੀ. ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ. ਪਟਿਆਲਾ ਡਿਪੂ ਦੇ ਮ੍ਰਿਤਕ ਕੰਡਕਟਰ ਸਤਪਾਲ ਸਿੰਘ ਦੇ ਪਰਿਵਾਰ ਨਾਲ ਆਪਣਾ ਦੁਖ ਸਾਂਝਾ ਕਰਦੇ ਹੋਏ ਉਸ ਦੇ ਵਾਰਸਾਂ ਨੂੰ 65.50 ਲੱਖ ਰੁਪਏ ਦਾ ਚੈੱਕ ਸੌਂਪਿਆ ਹੈ। ਇਸ ਮੌਕੇ ਸ. ਬਲਤੇਜ ਸਿੰਘ ਪੰਨੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਤੇ ਇਸਦੇ ਅਦਾਰੇ ਡਿਊਟੀ ਦੌਰਾਨ ਹੁੰਦੇ ਹਾਦਸਿਆਂ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰ ਦੀ ਭਲਾਈ ਅਤੇ ਵਿੱਤੀ ਸੰਕਟਾਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਇਸੇ ਤਹਿਤ ਪੀ.ਆਰ.ਟੀ.ਸੀ ਵੱਲੋਂ ਇਹ ਕਦਮ ਚੁੱਕਦਿਆਂ ਆਪਣੇ ਮੁਲਾਜਮਾਂ ਦੇ ਪਰਿਵਾਰਾਂ ਦਾ ਦੁੱਖ ਸਮਝਦਿਆਂ ਹੋਇਆ ਕੰਡਕਟਰ ਦੇ ਵਾਰਸਾਂ ਨੂੰ 65.50 ਲੱਖ ਰੁਪਏ ਦੀ ਮਾਲੀ ਮਦਦ ਕੀਤੀ ਗਈ ਹੈ ਅਤੇ ਪੀ.ਆਰ.ਟੀ.ਸੀ ਦੇ ਸਾਰੇ ਮੁਲਾਜ਼ਮ ਇਸ ਸਕੀਮ ਅਧੀਨ ਕਵਰ ਹੁੰਦੇ ਹਨ।  ਇਸ ਲਈ ਭਵਿੱਖ ਵਿੱਚ ਕੰਡਕਟਰ ਦੇ ਪਰਿਵਾਰ ਨੂੰ ਕਿਸੇ ਕਿਸਮ ਦੀ ਲੋੜ ਪੈਣ ਤੇ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸਤਪਾਲ ਸਿੰਘ ਦੇ ਪਰਿਵਾਰ ਨੂੰ ਪੀ.ਆਰ.ਟੀ.ਸੀ. ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਾਕਾਰ ਹੋਏ ਸਮਝੋਤੇ ਤਹਿਤ ਕਾਰਪੋਰੇਟ ਬੀਮਾਂ ਸ਼ਰਤਾਂ ਅਨੁਸਾਰ 65.50 ਲੱਖ ਰੁਪਏ ਦਾ ਮੁਆਵਜਾ ਦਿੱਤਾ ਗਿਆ ਹੈ ਜਿਸ ਦਾ ਮੰਤਵ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਐਮ.ਡੀ. ਪੀਆਰਟੀਸੀ ਮਨੀਸ਼ਾ ਰਾਣਾ ਨੇ ਦੱਸਿਆ ਕਿ ਮ੍ਰਿਤਕ ਕੰਡਕਟਰ ਦੇ ਵਾਰਸਾਂ ਨੂੰ 40 ਲੱਖ ਰੁਪਏ ਬੀਮਾ ਰਾਸ਼ੀ ਅਤੇ ਬੱਚਿਆਂ ਦੀ ਪੜ੍ਹਾਈ ਲਈ 18 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੋਂ ਇਲਾਵਾ ਵਾਰਸਾਂ ਨੂੰ ਹਰ ਮਹੀਨੇ ਈ.ਐਸ.ਆਈ./ਈ.ਪੀ.ਐਫ. ਤੋਂ ਪੈਨਸ਼ਨ ਦੀ ਵੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੀ.ਆਰ.ਟੀ.ਸੀ. ਹਰ ਸੁੱਖ-ਦੁੱਖ ਵੇਲੇ ਆਪਣੇ ਮੁਲਾਜਮਾਂ ਨਾਲ ਖੜੀ ਹੈ।   
 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ