Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ ‘ਤੇ ਵਾਰ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਈਂ ਛਾਪੇਮਾਰੀ ; 185 ਕਾਬੂ

September 03, 2026 01:29 PM
SehajTimes
ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰ ਬਾਰੇ ਰਿਪੋਰਟ*
ਯੁੱਧ ਨਸ਼ਿਆਂ ਵਿਰੁਧ ਦੇ 550ਵੇਂ ਦਿਨ 108 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ :  
’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 225ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 225ਵੇਂ ਦਿਨ, ਪੁਲਿਸ ਟੀਮਾਂ ਨੇ 185 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,390 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 550ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 756 ਗ੍ਰਾਮ ਹੈਰੋਇਨ, 331 ਨਸ਼ੀਲੀਆਂ ਗੋਲੀਆਂ ਅਤੇ 3540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 550 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 76,909 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ