Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਸ਼ਨਾਖ਼ਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

September 03, 2026 01:46 PM
SehajTimes

ਜਿਉਂਦੇ ਵਿਅਕਤੀਆਂ ਦੀ ਸਿਹਤ ਸੰਭਾਲ ਵਾਂਗ ਮ੍ਰਿਤਕਾਂ ਦਾ ਸਨਮਾਨ ਵੀ ਸਾਡੀ ਜ਼ਿੰਮੇਵਾਰੀ: ਡਾ. ਬਲਬੀਰ ਸਿੰਘ

ਪੋਰਟਲ ਰਾਹੀਂ ਦੇਸ਼-ਵਿਦੇਸ਼ ਵਿੱਚ ਬੈਠੇ ਪਰਿਵਾਰ ਬਿਨਾਂ ਕੋਈ ਪੈਸਾ ਦਿੱਤੇ ਆਪਣੇ ਗੁੰਮਸ਼ੁਦਾ ਪਰਿਵਾਰਕ ਮੈਂਬਰਾਂ ਦੀ ਡਿਜੀਟਲ ਤਰੀਕੇ ਨਾਲ ਭਾਲ ਅਤੇ ਦਾਅਵਾ ਕਰ ਸਕਣਗੇ

ਚੰਡੀਗੜ੍ਹ :  ਇੱਕ ਇਤਿਹਾਸਕ ਮਨੁੱਖਤਾਵਾਦੀ ਅਤੇ ਤਕਨੀਕੀ ਪਹਿਲਕਦਮੀ ਤਹਿਤ ਪੰਜਾਬ, ਸੂਬੇ ਭਰ ਦੇ ਸਰਕਾਰੀ ਮੁਰਦਾਘਰਾਂ ਵਿੱਚ ਲਿਆਂਦੀਆਂ ਜਾਣ ਵਾਲੀਆਂ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੀ ਡਿਜੀਟਲ ਸ਼ਨਾਖ਼ਤ ਲਈ ਸੂਬਾ ਪੱਧਰੀ ਜਨਤਕ ਪੋਰਟਲ "ਪਹਿਚਾਣ" ਸ਼ੁਰੂ ਕਰਨ ਵਾਲਾ ਦੇਸ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਰਾਜ ਪੱਧਰੀ ਪੋਰਟਲ ਦੀ ਰਸਮੀ ਸ਼ੁਰੂਆਤ ਅੱਜ ਇਥੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 'ਪਹਿਚਾਣ' ਪਹਿਲਕਦਮੀ ਤਹਿਤ ਪੰਜਾਬ ਦੇ ਕਿਸੇ ਵੀ ਸਰਕਾਰੀ ਮੁਰਦਾਘਰ ਵਿੱਚ ਪੋਸਟਮਾਰਟਮ ਦੇ 48 ਘੰਟਿਆਂ ਦੇ ਅੰਦਰ-ਅੰਦਰ ਹਰੇਕ ਅਣਪਛਾਤੇ, ਲਾਵਾਰਿਸ ਮ੍ਰਿਤਕ ਵਿਅਕਤੀ ਦੇ ਚਿਹਰੇ ਦੀਆਂ ਤਸਵੀਰਾਂ, ਸਥਾਈ ਸ਼ਨਾਖ਼ਤੀ ਨਿਸ਼ਾਨ ਜਿਵੇਂ ਕਿ ਟੈਟੂ, ਜਨਮ ਤੋਂ ਕੋਈ ਨਿਸ਼ਾਨ, ਕਿਸੇ ਖਾਸ ਸਰੀਰਕ ਨੁਕਸ ਦੀਆਂ ਤਸਵੀਰਾਂ ਅਤੇ ਵਿਸਤ੍ਰਿਤ ਸਰੀਰਕ ਹੁਲੀਆ ਪੋਰਟਲ 'ਤੇ ਅੱਪਲੋਡ ਕੀਤਾ ਜਾਵੇਗਾ। ਇਹ ਪੋਰਟਲ ਸਿਹਤ ਵਿਭਾਗ ਦੀਆਂ ਸਾਰੀਆਂ ਅਧਿਕਾਰਤ ਵੈੱਬਸਾਈਟਾਂ ਰਾਹੀਂ ਬਿਲਕੁਲ ਮੁਫ਼ਤ ਉਪਲਬਧ ਹੈ ਅਤੇ ਭਾਰਤ ਜਾਂ ਵਿਦੇਸ਼ ਵਿੱਚ ਕਿਸੇ ਵੀ ਥਾਂ ਤੋਂ ਪਰਿਵਾਰਾਂ ਵੱਲੋਂ ਇਸ ਪੋਰਟਲ ਰਾਹੀਂ ਖੋਜ ਕੀਤੀ ਜਾ ਸਕਦੀ ਹੈ। ਇਸ ਪਹਿਲਕਦਮੀ ਨੂੰ ਇੱਕ ਨੈਤਿਕ ਅਤੇ ਸਮਾਜਿਕ ਵਚਨਬੱਧਤਾ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਸਿਰਫ਼ ਪੰਜਾਬ ਵਿੱਚ ਹੀ ਹਰ ਸਾਲ ਲਗਭਗ 5,000 ਤੋਂ 6,000 ਵਿਅਕਤੀ ਅਣਪਛਾਤੇ ਅਤੇ ਲਾਵਾਰਿਸ ਹਾਲਤ ਵਿੱਚ ਦਮ ਤੋੜ ਦਿੰਦੇ ਹਨ। ਕੋਈ ਵੀ ਵਿਅਕਤੀ, ਭਾਵੇਂ ਉਹ ਕਿੰਨਾ ਵੀ ਗ਼ਰੀਬ ਜਾਂ ਪ੍ਰਵਾਸੀ ਕਿਉਂ ਨਾ ਹੋਵੇ, ਉਸ ਨੂੰ ਇੰਝ ਹੀ ਲਵਾਰਿਸ ਜਾਂ ਅਣਪਛਾਤਾ ਨਹੀਂ ਛੱਡਿਆ ਜਾ ਸਕਦਾ। ਮੌਜੂਦਾ ਸਮੇਂ ਰਾਜ ਦੇ ਸਾਰੇ 23 ਜ਼ਿਲ੍ਹਿਆਂ ਅਤੇ 346 ਸਰਕਾਰੀ ਹਸਪਤਾਲਾਂ ਵਿੱਚ ਕਾਰਜਸ਼ੀਲ 'ਮੈਡਲੀਪਰ', ਜਿਸ ‘ਤੇ 6,600 ਤੋਂ ਵੱਧ ਮੈਡੀਕਲ ਅਫ਼ਸਰ ਰਜਿਸਟਰਡ ਹਨ, ‘ਤੇ 12 ਲੱਖ ਤੋਂ ਵੱਧ ਮੈਡੀਕੋ-ਲੀਗਲ ਅਤੇ ਪੋਸਟਮਾਰਟਮ ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ ਸਮੇਂ ਸਿਰ ਰਿਪੋਰਟ ਫ੍ਰੀਜ਼ਿੰਗ ਪਾਲਣਾ ਦਰ 99.6 ਫ਼ੀਸਦ ਰਹੀ ਹੈ। ਸਿਹਤ ਮੰਤਰੀ ਨੇ ਪੁਸ਼ਟੀ ਕੀਤੀ ਕਿ 'ਪਹਿਚਾਣ' ਪੋਰਟਲ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਐਕਟ 2023 ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦਾ ਹੈ। ਉਨ੍ਹਾਂ ਨੇ ਸਮੂਹ ਸਿਵਲ ਸਰਜਨਾਂ, ਮੈਡੀਕਲ ਅਫ਼ਸਰਾਂ ਅਤੇ ਮੁਰਦਾਘਰਾਂ ਦੇ ਸਟਾਫ਼ ਨੂੰ ਤਾਕੀਦ ਕੀਤੀ ਕਿ ਉਨ੍ਹਾਂ ਵੱਲੋਂ ਸਮੇਂ ਸਿਰ ਦਿੱਤੀ ਗਈ ਰਿਪੋਰਟ ਵਿਛੜੀਆਂ ਰੂਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮੁੜ ਮਿਲਾਉਣ ਲਈ ਨੈਤਿਕਤਾ ਦੇ ਪੁਲ ਵਜੋਂ ਕੰਮ ਕਰਦੀ ਹੈ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ