Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਭਗਵੰਤ ਸਿੰਘ ਮਾਨ ਵੱਲੋਂ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੌਰਟੀਕਲਚਰ ਨਾਲਿਜ ਸੈਂਟਰ ਨੂੰ ਮਨਜ਼ੂਰੀ

September 03, 2026 01:48 PM
SehajTimes
ਪੀ.ਏ.ਯੂ. ਲੁਧਿਆਣਾ ਵਿਖੇ ਬਣਾਇਆ ਜਾਵੇਗਾ ਹੌਰਟੀਕਲਚਰ ਨਾਲਿਜ ਸੈਂਟਰ: ਭਗਵੰਤ ਸਿੰਘ ਮਾਨ
 
ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਭਗਵੰਤ ਸਿੰਘ ਮਾਨ
 
ਚੰਡੀਗੜ੍ਹ  :  ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇੱਕ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਪਹਿਲਕਦਮੀ 1300 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਹਿੱਸਾ ਹੈ, ਜਿਸ  ਉਦੇਸ਼ ਬਾਗਬਾਨੀ ਦਾ ਵਿਸਥਾਰ ਕਰਨਾ, ਵੈਲਯੂ ਚੇਨ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ 2036 ਤੱਕ ਬਾਗਬਾਨੀ ਹੇਠਲੇ ਰਕਬੇ ਨੂੰ 16 ਲੱਖ ਹੈਕਟੇਅਰ ਤੱਕ ਵਧਾਉਣ ਦਾ ਟੀਚਾ ਰੱਖਿਆ ਹੈ। ਬਾਗ਼ਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪ੍ਰਾਜੈਕਟ ਦਾ ਮੁੱਖ ਉਦੇਸ਼ ਬਾਗ਼ਬਾਨੀ ਹੇਠਲੇ ਰਕਬੇ ਦਾ ਵਿਸਥਾਰ ਅਤੇ ਮਜ਼ਬੂਤ ਵੈਲਯੂ ਚੇਨ ਬੁਨਿਆਦੀ ਢਾਂਚੇ ਰਾਹੀਂ ਬਾਗਬਾਨੀ ਫ਼ਸਲਾਂ ਨੂੰ ਉਤਸ਼ਾਹਿਤ ਕਰਨਾ ਹੈ।  ਮੁੱਖ ਮੰਤਰੀ ਨੇ ਕਿਹਾ, ‘‘ਪੰਜਾਬ ਵਿੱਚ ਇਸ ਸਮੇਂ 41.25 ਲੱਖ ਹੈਕਟੇਅਰ ਰਕਬਾ ਕਾਸ਼ਤ ਅਧੀਨ ਹੈ, ਜਿਸ ਵਿੱਚੋਂ 5.27 ਲੱਖ ਹੈਕਟੇਅਰ ਖੇਤਰ ਬਾਗਬਾਨੀ ਹੇਠ ਹੈ, ਜਿਸ ਦਾ ਉਤਪਾਦਨ 106.10 ਲੱਖ ਮੀਟ੍ਰਿਕ ਟਨ ਹੈ।’’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ ਬਾਗ਼ਬਾਨੀ ਵਿੱਚ ਫਲ, ਸਬਜ਼ੀਆਂ, ਮਸਾਲੇ ਅਤੇ ਖੁਸ਼ਬੂਦਾਰ ਪਦਾਰਥ, ਫੁੱਲ ਅਤੇ ਹੋਰ ਵਸਤਾਂ ਦੀ ਕਾਸ਼ਤ ਕੀਤੀ ਜਾਂਦੀ ਹੈ। ਇਸ ਵਿੱਚ ਮੁੱਖ ਫਲ ਕਿੰਨੂ ਅਤੇ ਅਮਰੂਦ ਹਨ, ਜਦੋਂ ਕਿ ਮੁੱਖ ਸਬਜ਼ੀਆਂ ਆਲੂ ਅਤੇ ਮਟਰ ਹਨ। ਇਸ ਤੋਂ ਇਲਾਵ ਮਧੂ-ਮੱਖੀ ਪਾਲਣ ਅਤੇ ਖੁੰਬਾਂ ਦੀ ਕਾਸ਼ਤਕਾਰੀ ਵੀ ਬਾਗ਼ਬਾਨੀ ਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ, “ਬਾਗਬਾਨੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਜੇਆਈਸੀਏ ਦੇ ਸਹਿਯੋਗ ਵਾਲੇ ਇਸ 1300 ਕਰੋੜੀ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਪ੍ਰਾਜੈਕਟ ਵਿੱਚ ਮਸ਼ੀਨਰੀ, ਬੁਨਿਆਦੀ ਢਾਂਚੇ, ਮਾਰਕੀਟਿੰਗ, ਬੀਜ ਅਤੇ ਖੋਜ ਵਿੱਚ ਨਿਵੇਸ਼ ਦੀ ਸੰਭਾਵਨਾ ਹੈ, ਜਿਸ ਤਹਿਤ 2036 ਤੱਕ ਬਾਗਬਾਨੀ ਅਧੀਨ ਰਕਬਾ 16 ਲੱਖ ਹੈਕਟੇਅਰ ਤੱਕ ਵਧਾਇਆ ਜਾਣਾ ਹੈ, ਜੋ ਮੌਜੂਦਾ ਪੱਧਰ ਤੋਂ ਲਗਪਗ 300 ਫੀਸਦੀ ਵਾਧੇ ਨੂੰ ਦਰਸਾਉਂਦਾ ਹੈ।” ਮੁੱਖ ਮੰਤਰੀ ਨੇ ਕਿਹਾ, “ਸਾਡੀ ਮੁੱਖ ਤਰਜੀਹ ਇੱਕ ਟਿਕਾਊ ਬਾਗ਼ਬਾਨੀ ਵੈਲਯੂ ਚੇਨ ਵਿਕਸਤ ਕਰਨਾ, ਬਾਗ਼ਬਾਨੀ ਹੇਠਲੇ ਖੇਤਰ ਦਾ ਵਿਸਥਾਰ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉੱਚ-ਗੁਣਵੱਤਾ ਤੇ ਲਾਹੇਵੰਦ ਬੂਟਿਆਂ ਨਾਲ ਨਰਸਰੀਆਂ ਦੀ ਵਿਭਿੰਨਤਾ ਅਤੇ ਸੁਧਾਰ ਨੂੰ ਹੁਲਾਰਾ ਦਿੱਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਹਿਲਕਦਮੀ  ਨਾਲ ਵਧੀਆ ਬੂਟੇ ਅਤੇ ਕਾਸ਼ਤ ਤੋਂ ਲੈ ਕੇ ਵਾਢੀ ਤੋਂ ਬਾਅਦ ਦੇ ਪ੍ਰਬੰਧਨ, ਮਾਰਕੀਟਿੰਗ ਅਤੇ ਮਾਰਕੀਟ ਪਹੁੰਚ ਤੱਕ ਸਮੁੱਚੇ ਬਾਗਬਾਨੀ ਮਾਹੌਲ ਨੂੰ ਮਜ਼ਬੂਤ ਕਰਨ ਦੀ ਉਮੀਦ ਹੈ, ਜਿਸ ਨਾਲ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਦਿਆਂ ਕਿਸਾਨਾਂ ਦੀ ਆਰਥਿਕਤਾ ਨੂੰ ਹੋਰ ਬਿਹਤਰ ਬਣਾਉਣ ਲਈ ਢੁਕਵੇਂ ਮੌਕੇ ਪੈਦਾ ਹੋਣਗੇ।’
ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ  ਮੌਜੂਦ ਸਨ।
 
 

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ