Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Health

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

September 04, 2026 10:51 PM
SehajTimes
ਰਾਜ ਸਿਹਤ ਏਜੰਸੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਤੱਕ ਪਹੁੰਚ ਨੂੰ ਸਰਲ, ਤੇਜ਼ ਅਤੇ ਵਧੇਰੇ ਸੁਵਿਧਾਜਨਕ ਬਣਾਇਆ
ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ
 
ਚੰਡੀਗੜ੍ਹ :  ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ ਡਿਜੀਟਲ ਤੌਰ ’ਤੇ ਡਾਊਨਲੋਡ ਕਰਨ ਦੇ ਯੋਗ ਬਣਾਇਆ ਹੈ। ਇਸ ਸੁਵਿਧਾ ਤਹਿਤ ਯੋਗ ਲਾਭਪਾਤਰੀਆਂ ਨੂੰ ਹੁਣ ਹੈਲਥ ਕਾਰਡ ਦੀ ਕਾਪੀ ਪ੍ਰਾਪਤ ਕਰਨ ਲਈ ਕਿਸੇ ਕੇਂਦਰ ’ਤੇ ਜਾਣ ਦੀ ਲੋੜ ਨਹੀਂ ਹੋਵੇਗੀ। ਲਾਭਪਾਤਰੀ ਦੀ ਵੈਰੀਫਿਕੇਸ਼ਨ/ਈ-ਕੇਵਾਈਸੀ ਅਤੇ ਫੋਟੋ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੈਲਥ ਕਾਰਡ ਨੂੰ ਆਨਲਾਈਨ ਦੇਖਿਆ ਅਤੇ ਡਾਊਨਲੋਡ ਕੀਤਾ ਜਾ ਸਕੇਗਾ। ਇਸ ਨੂੰ ਮੋਬਾਈਲ ਫੋਨ ਵਿੱਚ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜਾਂ ਭਵਿੱਖ ਵਿੱਚ ਵਰਤੋਂ ਲਈ ਪ੍ਰਿੰਟ ਵੀ ਕੀਤਾ ਜਾ ਸਕਦਾ ਹੈ। 
ਹੈਲਥ ਕਾਰਡ ਪ੍ਰਾਪਤ ਕਰਨ ਦੇ ਤਿੰਨ ਆਸਾਨ ਕਦਮ ਸਫ਼ਲ ਪ੍ਰਮਾਣੀਕਰਨ ਤੋਂ ਬਾਅਦ, ਵੈਰੀਫਾਈ ਕੀਤਾ ਹੈਲਥ ਕਾਰਡ ਦੇਖਿਆ ਅਤੇ ਪੀਡੀਐਫ ਫਾਰਮੈਟ ਵਿੱਚ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਨਾਲ ਲਾਭਪਾਤਰੀ ਆਪਣੇ ਮੋਬਾਈਲ ਫੋਨ ਵਿੱਚ ਇਸ ਦੀ ਡਿਜੀਟਲ ਪੀ ਸੁਰੱਖਿਅਤ ਰੱਖ ਸਕਦੇ ਹਨ ਜਾਂ ਪ੍ਰਿੰਟ ਕੀਤੀ ਕਾਪੀ ਪ੍ਰਾਪਤ ਕਰ ਸਕਦੇ ਹਨ। ਲਾਭਪਾਤਰੀਆਂ ਨੂੰ ਹੈਲਥ ਕਾਰਡ ਡਾਊਨਲੋਡ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਫੋਟੋ-ਆਧਾਰਿਤ ਵੈਰੀਫਿਕੇਸ਼ਨ/ਈ-ਕੇਵਾਈਸੀ ਪੂਰੀ ਹੋ ਚੁੱਕੀ ਹੈ। ਡਿਜੀਟਲ ਪ੍ਰਕਿਰਿਆ ਰਾਹੀਂ ਲਾਭਪਾਤਰੀ ਪਰਿਵਾਰ ਦੇ ਮੈਂਬਰਾਂ ਦੀ ਅਪਡੇਟ ਕੀਤੀ ਫੋਟੋ ਨੂੰ ਵੈਰੀਫਾਈ ਕਰ ਸਕਦੇ ਹਨ ਅਤੇ ਕਾਰਡ ਤਿਆਰ ਕਰਨ ਤੋਂ ਪਹਿਲਾਂ ਲੋੜੀਂਦੀ ਪ੍ਰਮਾਣੀਕਰਨ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਇਹ ਕਦਮ ਮੁੱਖ ਮੰਤਰੀ ਸਿਹਤ ਯੋਜਨਾ ਦੇ ਵਿਆਪਕ ਉਦੇਸ਼ ਨੂੰ ਦਰਸਾਉਂਦਾ ਹੈ: ਸਿਹਤ ਸੁਰੱਖਿਆ ਨੂੰ ਨਾ ਸਿਰਫ਼ ਵਿਆਪਕ ਬਣਾਉਣਾ, ਸਗੋਂ ਇਸ ਨੂੰ ਲੋਕਾਂ ਲਈ ਵਧੇਰੇ ਪਹੁੰਚਯੋਗ ਵੀ ਬਣਾਉਣਾ। 10 ਲੱਖ ਰੁਪਏ ਦੇ ਸਾਲਾਨਾ ਪਰਿਵਾਰਕ ਸਿਹਤ ਕਵਰੇਜ ਤੋਂ ਲੈ ਕੇ ਆਸਾਨ ਡਿਜੀਟਲ ਕਾਰਡ-ਐਕਸੈਸ ਸੁਵਿਧਾ ਤੱਕ, ਪੰਜਾਬ ਦੀ ਸਿਹਤ ਸੁਰੱਖਿਆ ਵਿਵਸਥਾ ਸੇਵਾ ਪ੍ਰਦਾਨਗੀ ਵਿੱਚ ਸੁਵਿਧਾ ਅਤੇ ਪਹੁੰਚ ‘ਤੇ ਲਗਾਤਾਰ ਧਿਆਨ ਕੇਂਦਰਿਤ ਕਰ ਰਹੀ ਹੈ। ਲਾਭਪਾਤਰੀਆਂ ਨੂੰ ਇਸ ਸੇਵਾ ਲਈ ਸਿਰਫ਼ ਰਾਜ ਸਿਹਤ ਏਜੰਸੀ, ਪੰਜਾਬ ਦੀ ਅਧਿਕਾਰਤ ਵੈੱਬਸਾਈਟ sha.punjab.gov.in ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕਿਸੇ ਵੀ ਵਿਅਕਤੀ ਨਾਲ ਆਪਣਾ ਓਟੀਪੀ ਸਾਂਝਾ ਨਹੀਂ ਕਰਨਾ ਚਾਹੀਦਾ। ਇਸ ਲਈ ਅਧਿਕਾਰਤ ਪੋਰਟਲ: https://sha.punjab.gov.in/shapunjab/  ਹੈ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ

ਡੇਂਗੂ ਤੋਂ ਬਚਾਅ ਲਈ ਪੁਲਿਸ ਸਟੇਸ਼ਨਾਂ ਵਿਚ ਚੈਕਿੰਗ