Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਬੈਂਸ

September 04, 2026 10:53 PM
SehajTimes

ਅਧਿਆਪਕਾਂ ਦੀ ਮਿਹਨਤ ਸਦਕਾ ਹੀ ਸਕੂਲ ਸਿੱਖਿਆ ਵਿੱਚ ਪਹਿਲੇ ਸਥਾਨ ’ਤੇ ਪੁੱਜਾ ਪੰਜਾਬ: ਸਿੱਖਿਆ ਮੰਤਰੀ

ਚੰਡੀਗੜ੍ਹ :  ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਿੱਖਿਆ ਦੀ ਨੁਹਾਰ ਬਦਲਣ ਵਾਲੇ ਅਧਿਆਪਕਾਂ ਨੂੰ ਮਾਣ ਸਨਮਾਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ- 2026 ਨਾਲ ਸਨਮਾਨਿਤ ਕੀਤਾ ਜਾਵੇਗਾ। ਸ. ਹਰਜੋਤ ਬੈਂਸ ਨੇ ਦੱਸਿਆ ਕਿ ਇਹ ਸਾਰੇ 75 ਅਧਿਆਪਕ ਰਾਜ ਅਧਿਆਪਕ ਪੁਰਸਕਾਰ ਨੀਤੀ ਅਨੁਸਾਰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ ’ਤੇ ਚੁਣੇ ਗਏ ਹਨ। ਇਨ੍ਹਾਂ ‘ਚੋਂ 55 ਰਾਜ ਅਧਿਆਪਕ ਪੁਰਸਕਾਰ ਲਈ, 10 ਯੰਗ ਅਧਿਆਪਕ ਪੁਰਸਕਾਰ ਲਈ, 4 ਵਿਸ਼ੇਸ਼ ਅਧਿਆਪਕ ਪੁਰਸਕਾਰ ਲਈ ਅਤੇ 6 ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਹਨ।  ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਸਨਮਾਨ ਦੇਣ ਵਿੱਚ ਬਹੁਤ ਮਾਣ ਮਹਿਸੂਸ ਕਰ ਰਹੀ ਹੈ ਕਿਉਂਕਿ ਅਧਿਆਪਕ ਨਾ ਸਿਰਫ਼ ਨੌਜਵਾਨਾਂ ਦੇ ਸੁਪਨਿਆਂ ਨੂੰ ਦਿਸ਼ਾ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਹੁੰਦੇ ਹਨ। ਇਨ੍ਹਾਂ 75 ਅਧਿਆਪਕਾਂ ਦੀ ਚੋਣ ਪੂਰੀ ਪਾਰਦਰਸ਼ੀ, ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਵੱਕਾਰੀ ਸਨਮਾਨ ਲਈ ਉੱਤਮਤਾ ਅਤੇ ਸਮਰਪਣ ਹੀ ਇੱਕਲੌਤਾ ਮਾਪਦੰਡ ਹੈ। ਸਿੱਖਿਆ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਐਵਾਰਡ ਸਿੱਖਿਆ ਖੇਤਰ ਵਿੱਚ ਅਧਿਆਪਕਾਂ ਨੂੰ ਮਾਣ ਦੇ ਕੇ ਉਨ੍ਹਾਂ ਨੂੰ ਅਗਾਂਹ ਲਈ ਹੋਰ ਮਿਹਨਤ ਲਈ ਪ੍ਰੇਰਨ ਅਤੇ ਉੱਤਮਤਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਪ੍ਰਤੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ। ਸ. ਬੈਂਸ ਨੇ ਕਿਹਾ,‘‘ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦਾ ਧੁਰਾ ਹਨ ਅਤੇ ਉਨ੍ਹਾਂ ਦੇ ਅਣਥੱਕ ਯਤਨਾਂ ਨੂੰ ਮਾਨਤਾ ਦੇਣਾ ਸਾਡਾ ਤਰਜੀਹੀ ਫਰਜ਼ ਹੈ। ਮੈਂ ਇਨ੍ਹਾਂ ਐਵਾਰਡਾਂ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਾ ਹਾਂ ਅਤੇ ਸਮੁੱਚੇ ਅਧਿਆਪਕ ਵਰਗ ਨੂੰ ਉੱਤਮਤਾ ਲਈ ਯਤਨਸ਼ੀਲ ਰਹਿਣ ਦੀ ਅਪੀਲ ਕਰਦਾ ਹਾਂ।’’ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦਾ ਸਿਹਰਾ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਨੂੰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੀਤੀ ਆਯੋਗ ਵੱਲੋਂ ਪੰਜਾਬ ਨੂੰ 2026-27 ਲਈ ਕਲਾਸਰੂਮ ਸਿੱਖਿਆ ਦੇ ਨਤੀਜਿਆਂ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬੇ ਵਜੋਂ ਮਾਨਤਾ ਦਿੱਤੀ ਗਈ ਹੈ ਅਤੇ ਭਾਰਤ ਸਰਕਾਰ ਦੇ ਪਰਖ ਰਾਸ਼ਟਰੀ ਸਰਵੇਖਣ-2024 ਵਿੱਚ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲੇ ਸਥਾਨ ’ਤੇ ਰਿਹਾ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ