Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

September 04, 2026 10:54 PM
SehajTimes

ਚੰਡੀਗੜ੍ਹ :  ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਭਰ ਕੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਹਰੇਕ ਸਕੂਲ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਗਤੀਸ਼ਲੀ ਅਗਵਾਈ ਯਕੀਨੀ ਬਣਾਈ ਜਾ ਸਕੇ। ਅੱਜ ਇੱਥੇ ਇਹ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਦਉੱਨਤੀਆਂ ਅਧਿਆਪਕਾਂ ਲਈ ਵੱਡੇ ਪੇਸ਼ੇਵਰ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦੀਆਂ ਹਨ। ਹੈੱਡਮਾਸਟਰ ਵਜੋਂ ਪਦਉੱਨਤ ਹੋਏ 181 ਅਧਿਆਪਕਾਂ ਵਿੱਚੋਂ 140 ਜਨਰਲ ਸ਼੍ਰੇਣੀ ਨਾਲ ਸਬੰਧਤ, 23 ਐਸ.ਸੀ. ਸ਼੍ਰੇਣੀ ਨਾਲ, 6 ਦਿਵਿਆਂਗ ਅਤੇ 8 ਬੈਕਲਾਗ ਪੀ.ਡਬਲਿਊ.ਡੀ. ਕੋਟੇ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 4 ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਵੀ ਤਰੱਕੀ ਦਿੱਤੀ ਗਈ ਹੈ। ਸ. ਬੈਂਸ ਨੇ ਕਿਹਾ, ‘‘ਇਹ ਸਾਡੇ ਸਕੂਲਾਂ ਨੂੰ ਢੁਕਵੀਂ ਅਗਵਾਈ ਨਾਲ ਸਮਰੱਥ ਬਣਾਉਣ ਵੱਲ ਇੱਕ ਪਰਿਵਰਤਨਸ਼ੀਲ ਕਦਮ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਰਾਜ ਦੇ ਹਰੇਕ ਸਕੂਲ ਵਿੱਚ ਇੱਕ ਹੈੱਡਮਾਸਟਰ ਹੋਵੇ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨੂੰ ਪ੍ਰੇਰਿਤ ਕਰੇ ਕਿਉਂਕਿ ਮਿਆਰੀ ਸਿੱਖਿਆ ਦਾ ਮੁੱਢ ਮਜ਼ਬੂਤ ਲੀਡਰਸ਼ਿਪ ਹੀ ਹੁੰਦੀ ਹੈ। ਨਵੇਂ ਪਦਉੱਨਤ ਹੈੱਡਮਾਸਟਰਾਂ ਨੂੰ ਤਹਿ-ਦਿਲੋਂ ਵਧਾਈ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਤਰੱਕੀ ਦੇ ਹੁਕਮ ਸੀਨੀਆਰਤਾ ਅਤੇ ਯੋਗਤਾ ਦੇ ਅਧਾਰ ’ਤੇ ਪਾਰਦਰਸ਼ੀ ਪ੍ਰਕਿਰਿਆ ਤੋਂ ਬਾਅਦ ਜਾਰੀ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਉਮੀਦਵਾਰਾਂ ਨੂੰ ਇਨ੍ਹਾਂ ਅਹਿਮ ਤੇ ਜ਼ਿੰਮੇਵਾਰ ਭੂਮਿਕਾਵਾਂ ਲਈ ਤਰੱਕੀ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਪਦਉੱਨਤ ਹੋਏ ਨਵੇਂ ਹੈੱਡਮਾਸਟਰ ਤੁਰੰਤ ਚਾਰਜ ਸੰਭਾਲਣਗੇ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਨਵੀਂ ਊਰਜਾ ਆਵੇਗੀ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ