Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

September 06, 2026 12:08 AM
SehajTimes

ਇਸ ਕਦਮ ਦਾ ਮੰਤਵ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਚੁਕਾਈ ਯਕੀਨੀ ਬਣਾਉਣਾ ਹੈ

ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ ਨੂੰ ਪ੍ਰਵਾਨਗੀ

ਕੈਬਨਿਟ ਵੱਲੋਂ ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਨੂੰ ਸੁਰਜੀਤ ਕਰਨ ਦੀ ਮਨਜ਼ੂਰੀ

ਕੈਬਨਿਟ ਨੇ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਵੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਲਈ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ, ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਸੁਰਜੀਤ ਕਰਨ, ਸਿਹਤ ਸੰਭਾਲ ਖੇਤਰ ਵਿੱਚ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।

ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਪੰਜਾਬ ਕਸਟਮ ਮਿਲਿੰਗ, ਅਨਾਜ ਢੋਆ-ਢੁਆਈ ਅਤੇ ਲੇਬਰ ਤੇ ਕਾਰਟੇਜ ਨੀਤੀਆਂ ਨੂੰ ਪ੍ਰਵਾਨਗੀ

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖ਼ਰੀਦ ਯਕੀਨੀ ਬਣਾਉਣ ਲਈ ਕੈਬਨਿਟ ਨੇ 'ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਖਰੀਫ 2026-27', 'ਪੰਜਾਬ ਫੂਡਗ੍ਰੇਨਜ਼ ਟ੍ਰਾਂਸਪੋਰਟੇਸ਼ਨ ਪਾਲਿਸੀ 2027' ਅਤੇ 'ਪੰਜਾਬ ਫੂਡਗ੍ਰੇਨਜ਼ ਲੇਬਰ ਐਂਡ ਕਾਰਟੇਜ ਪਾਲਿਸੀ 2027' ਨੂੰ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਆਗਾਮੀ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਚੁਕਾਈ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਕੈਬਨਿਟ ਨੇ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਦੌਰਾਨ ਪੈਦਾ ਹੋਣ ਵਾਲੀਆਂ ਸੰਭਾਵੀ ਪ੍ਰਸ਼ਾਸਕੀ ਲੋੜਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੀਤੀਆਂ ਦੇ ਕਿਸੇ ਵੀ ਉਪਬੰਧ ਵਿੱਚ ਸੋਧ ਕਰਨ ਦਾ ਅਧਿਕਾਰ ਵੀ ਦਿੱਤਾ।


ਪੰਜਾਬ ਲੋਕ ਸੇਵਾ ਕਮਿਸ਼ਨ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ

ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਨਿੱਜੀ ਸਹਾਇਕ ਤੋਂ ਨਿੱਜੀ ਸਕੱਤਰ ਵਜੋਂ ਤਰੱਕੀ ਲਈ ਉਪਬੰਧ ਸ਼ਾਮਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।

ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਬਹਾਲ ਕਰਨ ਦੀ ਮਨਜ਼ੂਰੀ

ਚਮਕੌਰ ਸਾਹਿਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੈਬਨਿਟ ਨੇ ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ ਨਵੀਆਂ ਸਿਰਜੀਆਂ ਗਈਆਂ 33 ਅਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬ-ਡਵੀਜ਼ਨਲ ਹਸਪਤਾਲ ਨੂੰ ਕਮਿਊਨਿਟੀ ਹੈਲਥ ਸੈਂਟਰ ਤੋਂ ਅੱਪਗ੍ਰੇਡ ਕੀਤਾ ਗਿਆ ਸੀ। ਇਨ੍ਹਾਂ ਅਸਾਮੀਆਂ ਵਿੱਚ ਮੈਡੀਕਲ ਅਫ਼ਸਰ (ਮੈਡੀਸਨ), ਮੈਡੀਕਲ ਅਫ਼ਸਰ (ਆਰਥੋਪੈਡਿਕਸ), ਮੈਡੀਕਲ ਅਫ਼ਸਰ (ਐਨੇਸਥੀਸੀਆ), ਮੈਡੀਕਲ ਅਫ਼ਸਰ (ਪੈਥਾਲੋਜੀ), ਮੈਡੀਕਲ ਅਫ਼ਸਰ (ਅੱਖਾਂ ਦੇ ਮਾਹਿਰ), ਮੈਡੀਕਲ ਅਫ਼ਸਰ (ਰੇਡੀਓਲੋਜੀ), ਐਮ.ਬੀ.ਬੀ.ਐਸ. ਜਨਰਲ, ਨਰਸਿੰਗ ਸਿਸਟਰ, ਸੀਨੀਅਰ ਸਹਾਇਕ/ਅਕਾਊਂਟੈਂਟ, ਸਟਾਫ਼ ਨਰਸ, ਓ.ਟੀ.ਏ., ਡਰਾਈਵਰ ਅਤੇ ਕਲਰਕ ਆਦਿ ਸ਼ਾਮਲ ਹਨ।

ਕੈਬਨਿਟ ਵੱਲੋਂ 138 ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਕੈਬਨਿਟ ਨੇ ਸਿਵਲ ਸਰਜਨ ਦਫ਼ਤਰ, ਮਾਲੇਰਕੋਟਲਾ ਲਈ ਵੱਖ-ਵੱਖ ਕੇਡਰਾਂ ਦੀਆਂ 19 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ ਤਾਂ ਜੋ ਜ਼ਿਲ੍ਹੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇੱਕ ਹੋਰ ਫੈਸਲੇ ਵਿੱਚ ਕੈਬਨਿਟ ਨੇ ਲੋਕਾਂ ਨੂੰ ਵਿਆਪਕ ਅਤੇ ਵਧੇਰੇ ਉੱਨਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨਲ ਹਸਪਤਾਲ, ਧੂਰੀ ਅਤੇ ਉੱਥੇ ਨਵੇਂ ਬਣੇ ਐਮ.ਸੀ.ਐਚ. ਸੈਂਟਰ ਵਿਖੇ ਵੱਖ-ਵੱਖ ਕੇਡਰਾਂ ਦੀਆਂ 119 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਮੈਡੀਕਲ ਅਫ਼ਸਰ (ਡੈਂਟਲ) ਦੀਆਂ 80 ਖਾਲੀ ਅਸਾਮੀਆਂ ਨੂੰ ਭਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ 53 ਅਸਾਮੀਆਂ ਨੂੰ ਖਾਲੀ ਹੋਏ ਇੱਕ ਸਾਲ ਤੋਂ ਵੱਧ, ਜਦਕਿ 27 ਅਸਾਮੀਆਂ ਨੂੰ ਇੱਕ ਸਾਲ ਤੋਂ ਘੱਟ ਸਮਾਂ ਹੋ ਗਿਆ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ