Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

September 06, 2026 12:10 AM
SehajTimes

ਅਮਨ ਅਰੋੜਾ ਵੱਲੋਂ ਲੈਫਟੀਨੈਂਟਾਂ ਨੂੰ ਵਧਾਈ; ਹਥਿਆਰਬੰਦ ਬਲਾਂ ’ਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਦੇ ਸਹਿਯੋਗ ਲਈ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ : ਪੰਜਾਬ ਦੀ ਸ਼ਾਨਾਮੱਤੀ ਫੌਜੀ ਵਿਰਾਸਤ ਵਿੱਚ ਇੱਕ ਹੋਰ ਮਾਣਮੱਤੀ ਸਫ਼ਲਤਾ ਦਾ ਸ਼ੁਮਾਰ ਕਰਦਿਆਂ ਅੱਜ ਚਾਰ ਕੈਡਿਟਾਂ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ ਹਾਸਲ ਕੀਤਾ ਹੈ। ਇਨ੍ਹਾਂ ਵਿਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਮਹਿਲਾ ਕੈਡਿਟਜ਼ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਦੇ ਦੋ ਕੈਡਿਟ ਸ਼ਾਮਲ ਹਨ। ਚੇਨੱਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ ਵਿਖੇ ਹੋਈ ਸ਼ਾਨਦਾਰ ਪਾਸਿੰਗ ਆਊਟ ਪਰੇਡ, ਜਿਸ ਦਾ ਨਿਰੀਖਣ ਜਲ ਸੈਨਾ ਮੁਖੀ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ, ਪੀਵੀਐਸਐਮ, ਏਵੀਐਸਐਮ ਅਤੇ ਵੀਐਸਐਮ ਨੇ ਕੀਤਾ, ਦੌਰਾਨ ਇਨ੍ਹਾਂ ਕੈਡਿਟਾਂ ਨੂੰ ਕਮਿਸ਼ਨ ਮਿਲਿਆ।

ਲੇਡੀ ਕੈਡਿਟ ਦੀਪਨੂਰ ਨੂੰ ਆਰਮੀ ਏਵੀਏਸ਼ਨ ਕੋਰ ਵਿੱਚ ਕਮਿਸ਼ਨ ਮਿਲਿਆ ਹੈ, ਜਦਕਿ ਲੇਡੀ ਕੈਡਿਟ ਦੀਕਸ਼ਾ ਧੀਮਾਨ ਆਰਮੀ ਆਰਡਨੈਂਸ ਕੋਰ ਵਿੱਚ ਨਿਯੁਕਤ ਹੋਈ ਹੈ। ਦੀਪਨੂਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਦੇ ਪ੍ਰੋਫੈਸਰ ਸ. ਸੁਖਬੀਰ ਸਿੰਘ ਅਤੇ ਸਰਕਾਰੀ ਸਕੂਲ ਅਧਿਆਪਕਾ ਸ਼੍ਰੀਮਤੀ ਰਮਨਪ੍ਰੀਤ ਕੌਰ ਦੀ ਧੀ ਹੈ। ਦੀਕਸ਼ਾ ਪਠਾਨਕੋਟ ਦੇ ਇੱਕ ਕਾਰੋਬਾਰੀ ਸ਼੍ਰੀ ਪਵਨ ਕੁਮਾਰ ਅਤੇ ਸ਼੍ਰੀਮਤੀ ਇੰਦੂ ਦੀ ਧੀ ਹੈ। ਇਸੇ ਤਰ੍ਹਾਂ ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਦੋ ਹੋਣਹਾਰ ਕੈਡਿਟ ਇਸ਼ਪ੍ਰੀਤ ਸਿੰਘ ਢਿੱਲੋਂ ਪੁੱਤਰ ਸਵਰਗੀ ਡਾ. ਪਰਮਜੀਤ ਸਿੰਘ ਢਿੱਲੋਂ ਅਤੇ ਸ਼੍ਰੀਮਤੀ ਸੰਤੋਸ਼ ਕੌਰ ਨੇ ਆਰਟਿਲਰੀ ਰੈਜੀਮੈਂਟ ਵਿੱਚ ਅਤੇ ਮੇਜਰ ਜਨਰਲ ਪੀ.ਐਸ. ਸੰਧੂ (ਸੇਵਾਮੁਕਤ) ਦੇ ਪੁੱਤਰ ਲੈਫਟੀਨੈਂਟ ਅਰਸ਼ ਸਿੰਘ ਨੇ ਜੱਜ ਐਡਵੋਕੇਟ ਜਨਰਲ (ਜੇਏਜੀ) ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਕੇ ਆਪਣੇ ਪਰਿਵਾਰ ਦੀ ਵਿਰਾਸਤ ਨੂੰ ਅੱਗੇ ਵਧਾ ਕੇ ਰਾਜ ਨੂੰ ਮਾਣ ਦਿਵਾਇਆ ਹੈ।

ਨਵੇਂ ਕਮਿਸ਼ਨਡ ਅਫਸਰਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, ‘‘ਇਹ ਨੌਜਵਾਨ ਅਫਸਰ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸ਼ਾਮਲ ਹੋਣ ਦੇ ਚਾਹਵਾਨ ਹਰ ਨੌਜਵਾਨ ਦਾ ਸਾਥ ਦੇਣ ਅਤੇ ਸਮਰਥਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।’’ ਇਸ ਮਾਣਮੱਤੀ ਪ੍ਰਾਪਤੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਕਿਹਾ, ‘‘ਇਹ ਮੀਲ ਪੱਥਰ ਮਾਈ ਭਾਗੋ ਏਐਫਪੀਆਈ ਵਿਖੇ ਸਾਡੇ ਮਿਸ਼ਨ ਨੂੰ ਹੋਰ ਊਰਜਾ ਪ੍ਰਦਾਨ ਕਰੇਗਾ ਤਾਂ ਜੋ ਪੰਜਾਬ ਦੀਆਂ ਹੋਰ ਧੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਅਫਸਰਾਂ ਵਜੋਂ ਕਮਿਸ਼ਨਡ ਹੋਣ ਲਈ ਤਿਆਰ ਕੀਤਾ ਜਾ ਸਕੇ। ਉਨ੍ਹਾਂ ਨਵੇਂ ਕਮਿਸ਼ਨਡ ਅਫਸਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ), ਨੇ ਨਵੇਂ ਅਫਸਰਾਂ ਨੂੰ ਦੇਸ਼ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਅਤੇ ਆਪਣੀ ਸੰਸਥਾ ਲਈ ਨਾਮਣਾ ਖੱਟਣ ਲਈ ਪ੍ਰੇਰਿਆ । ਉਨ੍ਹਾਂ ਕਿਹਾ ਕਿ ਇੰਸਟੀਚਿਊਟ ਦੇ 15 ਹੋਰ ਕੈਡਿਟਾਂ ਨੇ ਐਸ.ਐਸ.ਬੀ. ਪਾਸ ਕਰ ਲਿਆ ਹੈ ਅਤੇ ਦਸੰਬਰ 2026 ਵਿੱਚ ਸ਼ੁਰੂ ਹੋਣ ਵਾਲੇ ਕੋਰਸ ਲਈ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਹਨ।

Have something to say? Post your comment

More in Chandigarh

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ "ਪ੍ਰੋਬਿਟੀ ਫਾਰ ਪ੍ਰੌਸਪੈਰਿਟੀ" ਥੀਮ ਤਹਿਤ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ