Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

September 06, 2026 12:14 AM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦਾ ਰਸਤਾ ਦਿਖਾ ਕੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਅਤੇ ਉੱਤਮ ਨਾਗਰਿਕ ਬਣਾਉਂਦੇ ਹਨ। ਉਨ੍ਹਾਂ ਕਿਹਾ,‘‘ਸਿੱਖਿਆ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਰੱਖਦੀ ਹੈ ਅਤੇ ਅਧਿਆਪਕ ਇੱਕ ਵਿਦਿਆਰਥੀ ਦੇ ਭਵਿੱਖ ਨੂੰ ਬਣਾਉਣ ਵਿੱਚ ਡੂੰਘੀ ਭੂਮਿਕਾ ਨਿਭਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ,‘‘ਜਿਵੇਂ ਅਸੀਂ ਆਪਣੇ ਮਾਪਿਆਂ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ, ਉਸੇ ਤਰ੍ਹਾਂ ਅਸੀਂ ਆਪਣੇ ਅਧਿਆਪਕਾਂ ਦਾ ਕਰਜ਼ ਕਦੇ ਵੀ ਨਹੀਂ ਚੁਕਾ ਸਕਦੇ। ਇੱਕ ਅਧਿਆਪਕ ਸਾਨੂੰ ਉੱਚੀਆਂ ਬੁਲੰਦੀਆਂ ’ਤੇ ਲੈ ਜਾਂਦਾ ਹੈ, ਸਫਲਤਾ ਦਾ ਰਸਤਾ ਦਿਖਾਉਂਦਾ ਹੈ ਅਤੇ ਆਪਣੇ ਵਿਦਿਆਰਥੀ ਨੂੰ ਕਾਮਯਾਬ ਤੇ ਖੁਸ਼ਹਾਲ ਦੇਖ ਕੇ ਸਭ ਤੋਂ ਖੁਸ਼ੀ ਪ੍ਰਾਪਤ ਕਰਦਾ ਹੈ।’’

ਇਸ ਵਿਸ਼ੇਸ਼ ਮੌਕੇ ’ਤੇ ਸਪੀਕਰ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕੀਤਾ।

ਸ. ਸੰਧਵਾਂ ਨੇ ਉਨ੍ਹਾਂ ਅਧਿਆਪਕਾਂ ਨੂੰ ਵਿਸ਼ੇਸ਼ ਵਧਾਈਆਂ ਦਿੱਤੀਆਂ ਜਿਨ੍ਹਾਂ ਨੂੰ ਅੱਜ ਉਨ੍ਹਾਂ ਦੀ ਮਿਸਾਲੀ ਸੇਵਾ ਲਈ ਰਾਜ ਅਤੇ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਜਨਤਕ ਸਿੱਖਿਆ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਅਕਾਂ ਲਈ ਵਿਸ਼ੇਸ਼ ਅੰਤਰਰਾਸ਼ਟਰੀ ਐਕਸਪੋਜ਼ਰ ਦੌਰੇ ਆਯੋਜਿਤ ਕੀਤੇ ਗਏ ਹਨ। ਇਹ ਵਿਦੇਸ਼ੀ ਦੌਰੇ ਅਧਿਆਪਕਾਂ ਨੂੰ ਉੱਨਤ ਵਿਸ਼ਵ ਸਿੱਖਿਆ ਪ੍ਰਣਾਲੀਆਂ ਦਾ ਅਧਿਐਨ ਕਰਨ ਅਤੇ ਪੰਜਾਬ ਦੇ ਸਕੂਲਾਂ ਵਿੱਚ ਉਨ੍ਹਾਂ ਲਾਹੇਵੰਦ ਅਭਿਆਸਾਂ ਨੂੰ ਲਾਗੂ ਕਰਨ ਦੇ ਯੋਗ ਬਣਾਉਂਦੇ ਹਨ। ਸੂਬੇ ਦੇ ਤਰਜੀਹੀ ਉਦੇਸ਼ ਦਾ ਹਵਾਲਾ ਦਿੰਦਿਆਂ ਸਪੀਕਰ ਨੇ ਜ਼ ਕਿਹਾ ਕਿ ਹਰੇਕ ਬੱਚਾ ਮਿਆਰੀ ਸਿੱਖਿਆ ਹੱਕਦਾਰ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਯੋਗ ਅਤੇ ਨੈਤਿਕ ਨਾਗਰਿਕ ਬਣਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਵੇ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ