Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

September 07, 2026 09:42 PM
SehajTimes
ਮਾਨ ਸਰਕਾਰ ਵੱਲੋਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ, ਖੇਤੀਬਾੜੀ ਕਰਜ਼ਿਆਂ ਲਈ ਓ ਟੀ ਐਸ ਲਾਗੂ ਕਰਨ ਅਤੇ ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਯਕੀਨੀ ਬਣਾਉਣ ਦਾ ਐਲਾਨ: ਗੁਰਮੀਤ ਸਿੰਘ ਖੁੱਡੀਆਂ

ਅੰਨਦਾਤਿਆਂ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੌਂਪਿਆ ਲਿਖਤੀ ਭਰੋਸਾ


ਮੋਹਾਲੀ/ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਹੱਦ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਸੋਮਵਾਰ ਸ਼ਾਮ ਆਪਣਾ ਸੰਘਰਸ਼ ਸਮਾਪਤ ਕਰ ਦਿੱਤਾ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਨੁਮਾਇੰਦਿਆਂ ਨੂੰ ਸਰਕਾਰ ਵੱਲੋਂ ਦਿੱਤਾ ਲਿਖਤੀ ਭਰੋਸਾ ਸੌਂਪਿਆ। ਲਿਖਤੀ ਸਮਝੌਤੇ ਅਨੁਸਾਰ ਪੰਜਾਬ ਸਰਕਾਰ ਇੱਕ ਮਹੀਨੇ ਦੇ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇਗੀ, ਜਿਸ ਵਿੱਚ ਅਹਿਮ ਮੁੱਦਿਆਂ ਸਬੰਧੀ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਣਗੇ। ਇਨ੍ਹਾਂ ਵਿੱਚ ਦਹਾਕਿਆਂ ਪੁਰਾਣੇ ਗੈਰ-ਸੰਵਿਧਾਨਕ ਜਲ ਵੰਡ ਸਮਝੌਤਿਆਂ ’ਤੇ ਮੁੜ ਵਿਚਾਰ ਕਰਨ ਦੀ ਮੰਗ, ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕਰਕੇ ਸੂਬੇ ਦੇ ਰਿਪੇਰੀਅਨ ਅਧਿਕਾਰ ਬਹਾਲ ਕਰਨ, ਡੈਮ ਸੇਫਟੀ ਐਕਟ ਨੂੰ ਰੱਦ ਕਰਨ ਅਤੇ ਸੀਡ ਬਿੱਲ, 2025 ਨੂੰ ਵਾਪਸ ਲੈਣ ਦੀ ਮੰਗ ਸ਼ਾਮਲ ਹੈ। ਕਿਸਾਨਾਂ ਦੀ ਭਲਾਈ ਲਈ ਭਗਵੰਤ ਮਾਨ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਗੱਲਬਾਤ ਅਤੇ ਆਪਸੀ ਸਮਝ ਰਾਹੀਂ ਮਸਲਿਆਂ ਦੇ ਹੱਲ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਆਪਣੇ ਅੰਨਦਾਤਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ ਅਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਿਖਤੀ ਰੂਪ ਵਿੱਚ ਪ੍ਰਵਾਨ ਕੀਤਾ ਹੈ।”

ਕਿਸਾਨਾਂ ’ਤੇ ਵਿੱਤੀ ਬੋਝ ਘਟਾਉਣ ਲਈ ਖੇਤੀਬਾੜੀ ਮੰਤਰੀ ਨੇ ਬਕਾਇਆ ਕਰਜ਼ਿਆਂ ਲਈ ਵਨ-ਟਾਈਮ ਸੈਟਲਮੈਂਟ (ਓਟੀਐਸ) ਨੀਤੀ ਤਿਆਰ ਕਰਨ ਦਾ ਵੀ ਐਲਾਨ ਕੀਤਾ। ਇਹ ਨੀਤੀ ਖਾਸ ਤੌਰ ’ਤੇ ਸਹਿਕਾਰੀ ਬੈਂਕਾਂ, ਜਿਨ੍ਹਾਂ ਵਿੱਚ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਅਤੇ ਸਹਿਕਾਰੀ ਸਭਾਵਾਂ ਸ਼ਾਮਲ ਹਨ, ਤੋਂ ਲਏ ਕਰਜ਼ਿਆਂ ਲਈ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜੋ ਓਟੀਐਸ ਨੀਤੀ ਤਿਆਰ ਕਰੇਗੀ ਅਤੇ ਇਹ ਨੀਤੀ ਕਿਸਾਨਾਂ ’ਤੇ ਕਰਜ਼ੇ ਦੇ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਗੰਨੇ ਦੇ ਭਾਅ ਦੇ ਮੁੱਦੇ ’ਤੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇਸ਼ ਵਿੱਚ ਕਿਸਾਨਾਂ ਨੂੰ ਗੰਨੇ ਦਾ ਸਭ ਤੋਂ ਵੱਧ ਭਾਅ ਦੇਣਾ ਜਾਰੀ ਰੱਖੇਗਾ। ਉਨ੍ਹਾਂ ਦੱਸਿਆ ਕਿ ਗੰਨੇ ਦਾ ਭਾਅ ਤੈਅ ਕਰਨ ਸਬੰਧੀ ਫਾਈਲ ਸੋਮਵਾਰ ਨੂੰ ਹੀ ਪੇਸ਼ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ, ਤਾਂ ਜੋ ਪ੍ਰਕਿਰਿਆ ਵਿੱਚ ਬਿਨਾਂ ਕਿਸੇ ਦੇਰੀ ਦੇ ਸ਼ੁਰੂਆਤ ਕੀਤੀ ਜਾ ਸਕੇ। ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਨਿੱਜੀ ਖੰਡ ਮਿੱਲਾਂ ਵੱਲ ਕਿਸਾਨਾਂ ਦੇ ਬਕਾਇਆ ਭੁਗਤਾਨਾਂ ਦੀ ਸਮਾਂਬੱਧ ਢੰਗ ਨਾਲ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਵਿੱਚ ਪਹਿਲਾਂ ਤੋਂ ਲਾਗੂ ‘ਇੱਕ ਵਿੰਡੋ, ਇੱਕ ਭੁਗਤਾਨ’ ਪ੍ਰਣਾਲੀ ਨੂੰ ਨਿੱਜੀ ਖੰਡ ਮਿੱਲਾਂ ਤੱਕ ਵੀ ਵਧਾਇਆ ਜਾਵੇਗਾ। ਕਿਸਾਨ ਯੂਨੀਅਨਾਂ ਦੀਆਂ ਬਾਕੀ ਮੰਗਾਂ ਸਬੰਧੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਨਾਮਜ਼ਦ ਨੁਮਾਇੰਦਿਆਂ ’ਤੇ ਆਧਾਰਿਤ ਸਾਂਝੀ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਹ ਕਮੇਟੀ ਬਕਾਇਆ ਮਾਮਲਿਆਂ ਦੀ ਜਾਂਚ ਕਰਕੇ ਉਨ੍ਹਾਂ ਦੇ ਛੇਤੀ ਅਤੇ ਪ੍ਰਭਾਵਸ਼ਾਲੀ ਹੱਲ ਲਈ ਕੰਮ ਕਰੇਗੀ।
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ