Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

September 07, 2026 09:46 PM
SehajTimes

ਸਨੌਰ :  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਅਤੇ ਕਈ ਸੇਵਾਵਾਂ ਲਈ ਸੁਵਿਧਾ ਕੇਂਦਰਾਂ ਰਾਹੀਂ ਸਹੂਲਤਾਂ ਦੇਣ ਦੇ ਦਾਅਵਿਆਂ ਵਿਚਕਾਰ ਸਨੌਰ ਨਗਰ ਕੌਂਸਲ ’ਚ ਲੋਕਾਂ ਤੋਂ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਪ੍ਰਤੀ ਸਰਟੀਫਿਕੇਟ ਵਸੂਲਣ ਦੇ ਦੋਸ਼ਾਂ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 22 ਅਗਸਤ ਤੋਂ ਸਨੌਰ ਨਗਰ ਕੌਂਸਲ ਦੀ ਸਰਕਾਰੀ ਇਮਾਰਤ ਅੰਦਰ ਇੱਕ ਨਿੱਜੀ ਵਿਅਕਤੀ ਵੱਲੋਂ ਲੋਕਾਂ ਦੇ ਵੱਖ-ਵੱਖ ਸਰਟੀਫਿਕੇਟਾਂ ਲਈ ਆਨਲਾਈਨ ਅਰਜ਼ੀਆਂ ਭਰੀਆਂ ਜਾ ਰਹੀਆਂ ਸਨ। ਦੋਸ਼ ਹੈ ਕਿ ਜਾਤੀ ਸਰਟੀਫਿਕੇਟ, ਪੰਜਾਬ ਵਾਸੀ ਸਰਟੀਫਿਕੇਟ ਸਮੇਤ ਹੋਰ ਸਰਟੀਫਿਕੇਟ ਅਪਲਾਈ ਕਰਨ ਬਦਲੇ ਲੋਕਾਂ ਤੋਂ 250 ਰੁਪਏ ਪ੍ਰਤੀ ਸਰਟੀਫਿਕੇਟ ਲਏ ਗਏ। ਇਸ ਮਾਮਲੇ ਦੀ ਭਿਣਕ ਮਿਲਣ ਤੋਂ ਬਾਅਦ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ ਆਪਣੇ ਸਾਥੀਆਂ ਸਮੇਤ ਨਗਰ ਕੌਂਸਲ ਸਨੌਰ ਪਹੁੰਚੇ ਅਤੇ ਮਾਮਲੇ ਨੂੰ ਲੈ ਕੇ ਨਗਰ ਕੌਂਸਲ ਪ੍ਰਬੰਧਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਅਮਨਦੀਪ ਸਿੰਘ ਅਮਨ ਢੋਟ ਨੇ ਦੋਸ਼ ਲਗਾਇਆ ਕਿ ਜੇਕਰ ਸਰਕਾਰੀ ਇਮਾਰਤ ਵਿੱਚ ਬੈਠ ਕੇ ਲੋਕਾਂ ਤੋਂ ਉਨ੍ਹਾਂ ਸੇਵਾਵਾਂ ਲਈ ਪੈਸੇ ਵਸੂਲੇ ਜਾ ਰਹੇ ਹਨ, ਜਿਨ੍ਹਾਂ ਨੂੰ ਸਰਕਾਰੀ ਪੋਰਟਲ ਰਾਹੀਂ ਮੁਫ਼ਤ ਜਾਂ ਨਿਰਧਾਰਤ ਸਰਕਾਰੀ ਫੀਸ ਅਨੁਸਾਰ ਅਪਲਾਈ ਕੀਤਾ ਜਾ ਸਕਦਾ ਹੈ, ਤਾਂ ਇਹ ਆਮ ਲੋਕਾਂ ’ਤੇ ਵਾਧੂ ਵਿੱਤੀ ਬੋਝ ਪਾਉਣ ਵਾਲਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਹੁਣ ਤੱਕ ਜਿਨ੍ਹਾਂ ਲੋਕਾਂ ਤੋਂ ਪੈਸੇ ਵਸੂਲੇ ਗਏ ਹਨ,ਓਹਨਾ ਕਿਹਾ ਕਿ 22 ਤੋਂ 23 ਲੱਖ ਦੇ ਕਰੀਬ ਦਾ ਸਕੇਮ ਕੀਤਾ ਗਿਆ। ਉਨ੍ਹਾਂ ਦੀ ਰਕਮ ਵਾਪਸ ਕਰਵਾਈ ਜਾਵੇ ਅਤੇ ਜੇਕਰ ਕਿਸੇ ਦੀ ਲਾਪਰਵਾਹੀ ਜਾਂ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਨਗਰ ਕੌਂਸਲ ਸਨੌਰ ਦੇ ਕਾਰਜ ਸਾਧਕ ਅਫ਼ਸਰ ਨੇ ਕਿਹਾ ਕਿ ਪੈਸੇ ਲੈਣ ਸਬੰਧੀ ਜਾਣਕਾਰੀ ਮਿਲਣ ’ਤੇ ਏ.ਆਰ.ਓ. ਨਾਲ ਸਲਾਹ ਕਰਕੇ ਨਿੱਜੀ ਵਿਅਕਤੀ ਨੂੰ ਨਗਰ ਕੌਂਸਲ ਦੀ ਇਮਾਰਤ ਵਿੱਚੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਾਂ ਸਬੰਧੀ ਕੰਮ ਕਰ ਰਹੇ ਵਿਅਕਤੀ ਹੀ ਇਸ ਬਾਰੇ ਵਧੇਰੇ ਜਾਣਕਾਰੀ ਦੇ ਸਕਦੇ ਹਨ। ਦੂਜੇ ਪਾਸੇ ਇਸ ਸਬੰਧੀ ਏ.ਆਰ.ਓ. ਨੇ ਆਪਣਾ ਪਲਾ ਚਾੜਦਿਆ ਕਿਹਾ ਕਿ ਬਲਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕੰਮ ਲੋਕਾਂ ਅਤੇ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਸੀ। ਜਦੋਂ ਉਹਨਾਂ ਨੂੰ 250 ਰੁਪਏ ਫ਼ੀਸ ਕਿਸ ਚੀਜ਼ ਦੀ ਲਈ ਜਾ ਰਹੀ ਹੈ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਬਾਅਦ ਚ ਆਉਣਾ।

 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ