Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

September 08, 2026 02:33 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਿਆਸੀ ਬਦਲਾਖ਼ੋਰੀ ਤਹਿਤ ਬਿਜਲੀ ਕਰਮਚਾਰੀਆਂ ਦੀਆਂ ਕੀਤੀਆਂ ਬਦਲੀਆਂ ਰੱਦ ਕਰਵਾਉਣ ਲਈ ਬਿਜਲੀ ਮੁਲਾਜ਼ਮਾਂ ਨੇ 33 ਕੇਵੀ ਸਬ ਸਟੇਸ਼ਨ ਦੇ ਮੁੱਖ ਗੇਟ ਤੇ ਧਰਨਾ ਦੇਕੇ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਲਖਵਿੰਦਰ ਸਿੰਘ, ਕ੍ਰਿਸ਼ਨ ਕਾਂਤ, ਜਬਲਾ ਸਿੰਘ, ਨਰਿੰਦਰ ਪ੍ਰਸ਼ਾਦ , ਸੁਰਿੰਦਰ ਸਿੰਘ ਬੌਕਸਰ, ਜੁਗਰਾਜ ਸਿੰਘ,ਬਲਕਾਰ ਸਿੰਘ, ਨਵੀਨ ਮਧਾਨ, ਪ੍ਰਿਤਪਾਲ ਸਿੰਘ ,ਰਮਨਜੀਤ ਸਿੰਘ, ਸੁਖਵਿੰਦਰ ਸਿੰਘ ਬੌਕਸਰ , ਪੈਨਸ਼ਨਰ ਆਗੂ ਕ੍ਰਿਸ਼ਨ ਲਾਲ ਬੱਤਰਾ,ਸੋਮ ਸਿੰਘ, ਪ੍ਰਿਤਪਾਲ ਸਿੰਘ,ਹਰਮੇਲ ਸਿੰਘ ਨੇ ਆਖਿਆ ਕਿ ਪਿਛਲੇ ਦਿਨੀਂ ਸ਼ਹਿਰੀ ਸਬ ਡਵੀਜ਼ਨ ਸੁਨਾਮ ਵਿਖੇ ਸੇਵਾਵਾਂ ਨਿਭਾਅ ਰਹੇ ਬਿਜਲੀ ਕਰਮਚਾਰੀ ਅਜੇ ਕੁਮਾਰ ਅਤੇ ਰਮਨਜੀਤ ਸਿੰਘ ਦੋਵੇਂ ਲਾਈਨਮੈਨ ਦੀ ਬਦਲੀ ਕਰ ਦਿੱਤੀ ਗਈ ਜਦਕਿ ਇੰਨਾਂ ਦੇ ਖਿਲਾਫ ਕਿਸੇ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਨਹੀਂ ਸੀ। ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਕਰਮਚਾਰੀਆਂ ਦੀਆਂ ਬਦਲੀਆਂ ਕਥਿਤ ਤੌਰ ਤੇ ਸਿਆਸੀ ਬਦਲਾਖ਼ੋਰੀ ਤਹਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਬਦਲੀਆਂ ਨੂੰ ਲੈਕੇ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਵਫ਼ਦ ਨੇ ਮਿਲਕੇ ਮਾਮਲੇ ਤੋਂ ਜਾਣੂੰ ਕਰਵਾਇਆ ਗਿਆ ਸੀ ਲੇਕਿਨ ਅਜੇ ਤੱਕ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮਾਂ ਦੀਆਂ ਬਦਲੀਆਂ ਰੱਦ ਨਾ ਕੀਤੀਆਂ ਤਾਂ ਜਥੇਬੰਦੀਆਂ ਮਜਬੂਰ ਹੋ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਣਗੇ। ਉਨ੍ਹਾਂ ਪਾਵਰਕੌਮ ਮੈਨੇਜਮੈਂਟ ਨੂੰ ਆਖਿਆ ਕਿ ਉਹ ਉਕਤ ਮੁਲਾਜ਼ਮਾਂ ਦੀਆਂ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ