Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

September 08, 2026 02:36 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਜਾਰਤ ਵਿੱਚ ਸ਼ਾਮਿਲ ਦੋ ਮੂਹਰਲੀ ਕਤਾਰ ਦੇ ਮੰਤਰੀਆਂ ਦੇ ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਸਮਾਗਮਾਂ ਦੌਰਾਨ ਨਸ਼ਿਆ ਦੇ ਚੱਲ ਰਹੇ ਕਾਲੇ ਕਾਰੋਬਾਰ ਬਾਰੇ ਕੀਤੇ ਜਾ ਰਹੇ ਸਵਾਲਾਂ ਨੇ ਸਰਕਾਰ ਦੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦੋ ਸਤੰਬਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਮੁੱਖ ਮੰਤਰੀ ਦੇ ਲੋਕ ਮਿਲਣੀ ਸਮਾਗਮ ਦੌਰਾਨ ਪਿੰਡ ਦੇ ਹੀ ਇੱਕ ਨੌਜਵਾਨ ਮੋਹਨਜੀਤ ਸਿੰਘ ਨੇ ਸਮਾਗਮ ਦੀ ਕੁੱਝ ਦੂਰੀ ਤੇ ਇੱਕ ਚੁਬਾਰੇ ਦੀ ਛੱਤ ਤੇ ਚੜ੍ਹਕੇ ਕਾਲਾ ਕੱਪੜਾ ਦਿਖਾਕੇ ਸੁਨਾਮ ਅਤੇ ਸੰਗਰੂਰ ਇਲਾਕੇ ਵਿੱਚ ਨਸ਼ੇ ਖਤਮ ਨਾ ਹੋਣ ਦੀ ਗੱਲ ਆਖੀ ਇਸ ਤੋਂ ਬਾਅਦ ਡੀਐਸਪੀ ਸੁਨਾਮ ਸਮੇਤ ਹੋਰਨਾਂ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਛੱਤ ਤੋਂ ਦਬੋਚ ਲਿਆ ਅਤੇ ਬਾਅਦ ਵਿੱਚ ਉਸ ਨਾਲ ਜੋ ਵਾਪਰਿਆ ਉਹ ਅੱਜ ਵੀ ਜੇਰੇ ਇਲਾਜ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਹੈ। ਦੂਜਾ ਮਾਮਲਾ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਨਜਾਰਾ ਦਾ ਸਾਹਮਣੇ ਆਇਆ ਹੈ ਜਿੱਥੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਜਾ ਮੀਟਿੰਗ ਦੌਰਾਨ ਪਿੰਡ ਦੇ ਇੱਕ ਮਜ਼ਦੂਰ ਗੁਲਜ਼ਾਰ ਸਿੰਘ ਨੇ ਮੰਤਰੀ ਨੂੰ ਸਵਾਲ ਕੀਤਾ ਕਿ ਪਿੰਡ ਵਿੱਚ ਨਸ਼ਾ ਬਹੁਤ ਵਿਕ ਰਿਹਾ ਹੈ ਇਸ ਨੂੰ ਵੀ ਰੋਕਿਆ ਜਾਵੇ ਤਾਂ ਇਸੇ ਦੌਰਾਨ ਪਿੰਡ ਦੇ ਕੁੱਝ ਮੋਹਤਬਰਾਂ ਨੇ ਕਥਿਤ ਤੌਰ ਤੇ ਗੁਲਜ਼ਾਰ ਸਿੰਘ ਨੂੰ ਧੱਕੇ ਮਾਰਕੇ ਬਾਹਰ ਕੱਢ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਗੁਲਜ਼ਾਰ ਸਿੰਘ ਨੂੰ ਅਗਲੇ ਦਿਨ ਫੇਰ ਸੱਦਿਆ ਗਿਆ ਤਾਂ ਉਸ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ਼ ਲਈ ਜਿਸ ਕਾਰਨ ਉਸ ਦੀ ਜੇਰੇ ਇਲਾਜ ਮੌਤ ਹੋ ਗਈ। ਕਰੀਬ ਇੱਕ ਹਫ਼ਤੇ ਦੇ ਅਰਸੇ ਦੌਰਾਨ ਸੁਨਾਮ ਅਤੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਵਾਪਰੀਆਂ ਦੋ ਅਹਿਮ ਘਟਨਾਵਾਂ ਨੇ ਸੂਬੇ ਦੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਪੰਜਾਬ ਵਜਾਰਤ ਵਿੱਚ ਸ਼ਾਮਿਲ ਦੋ ਸੀਨੀਅਰ ਮੰਤਰੀਆਂ ਦੇ ਹਲਕਿਆਂ ਵਿੱਚ ਨਸ਼ਿਆ ਬਾਰੇ ਪੁੱਛੇ ਜਾ ਰਹੇ ਸਵਾਲ ਸਰਕਾਰ ਦੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤੇ ਸਵਾਲ ਖੜ੍ਹੇ ਕਰ ਰਹੇ ਹਨ ਉੱਥੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਵੀ ਸ਼ੱਕੀ ਬਣਾ ਰਹੇ ਹਨ ਕਿ ਕੀ ਪੁਲਿਸ ਉਂਜ ਹੀ ਪਰਚੇ ਦਰਜ ਕਰਕੇ ਸਰਕਾਰ ਦੀਆਂ ਅੱਖਾਂ ਵਿੱਚ ਘੱਟਾ ਪਾ ਰਹੀ ਹੈ। ਇਸੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਨਾਮ ਅਤੇ ਦਿੜ੍ਹਬਾ ਹਲਕਿਆਂ ਵਿੱਚ ਨਸ਼ਿਆ ਦੇ ਖਿਲਾਫ ਬੋਲਣ ਦੇ ਮਾਮਲਿਆਂ ਨੇ ਸਰਕਾਰ ਅਤੇ ਹਲਕਿਆਂ ਨਾਲ ਸਬੰਧਿਤ ਮੰਤਰੀਆਂ ਦੀ ਮਨਸ਼ਾ ਜੱਗ ਜ਼ਾਹਿਰ ਕਰ ਦਿੱਤੀ ਹੈ। ਉਕਤ ਆਗੂਆਂ ਦਾ ਕਹਿਣਾ ਹੈ ਕਿ ਸੂਬੇ ਅੰਦਰ ਨਸ਼ਿਆ ਨੂੰ ਨਾ ਰੋਕਣਾ, ਕਾਨੂੰਨ ਵਿਵਸਥਾ, ਮੁਲਾਜ਼ਮਾਂ ਨਾਲ ਧੱਕੇਸ਼ਾਹੀ ਸਮੇਤ ਹੋਰਨਾਂ ਮਸਲਿਆਂ ਨੂੰ ਲੈਕੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਤੋਂ ਹਿਸਾਬ ਮੰਗਣਗੇ।

 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ