Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਿਹਤਮੰਦ, ਨਸ਼ਾ-ਮੁਕਤ 'ਰੰਗਲਾ ਪੰਜਾਬ' ਬਣਾਉਣ ਲਈ ਖੇਡਾਂ ਨੂੰ ਅਪਣਾਓ: ਸੰਧਵਾਂ

September 08, 2026 03:51 PM
SehajTimes

ਚੰਡੀਗੜ੍ਹ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਪੰਜਾਬ ਦੀ ਸਦੀਆਂ ਤੋੰ ਚਲੀ ਆ ਰਹੀ ਖੇਡ ਵਿਰਾਸਤ ਦੀ ਸ਼ਾਨ ਬਹਾਲੀ ਕੀਤੀ ਜਾ ਸਕੇ। ਸਪੀਕਰ ਨੇ ਕਿਹਾ ਕਿ ਸਾਡੀ ਸਰਕਾਰ ਖੇਡਾਂ ਵਿੱਚ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਦੇ ਉਦੇਸ਼ ਨਾਲ 'ਖੇਡਾਂ ਵਤਨ ਪੰਜਾਬ ਦੀਆ' ਕਰਵਾ ਰਹੀ ਹੈ। ਉਹਨਾਂ ਕਿਹਾ, "ਇਸ ਪਹਿਲਕਦਮੀ ਰਾਹੀਂ  ਪੰਜਾਬ ਦੇ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋਣਗੇ, ਜਿਸ ਨਾਲ ਉਹਨਾਂ ਦੀ ਖੇਡਾਂ ਵਿੱਚ  ਭਾਗੀਦਾਰੀ ਹੋਰ ਵਧੇਗੀ I" ਇਹ ਜ਼ਰੂਰੀ ਹੈ ਕਿ ਅਸੀਂ ਖੇਡਾਂ ਨੂੰ ਆਪਣੇ ਰੋਜ਼ਮਰਾ ਕੰਮਾਂ ਵਿੱਚ ਸ਼ਾਮਲ ਕਰੀਏI" ਖੇਡਾਂ ਰਾਹੀਂ ਸਿਖਾਏ ਗਏ ਜੀਵਨ  ਦੇ ਸਬਕਾਂ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ ਕਿ ਖੇਡਾਂ ਨਾਲ ਜੂਝਦੇ ਰਹਿਣ,ਲਚਕੀਲਾਪਣ ਅਤੇ ਤਰੱਕੀ ਲਈ ਪ੍ਰੇਰਣਾ ਮਿਲਦੀ ਹੈ। ਸਪੀਕਰ ਨੇ ਕਿਹਾ,"ਜੇਕਰ ਅਸੀਂ ਆਪਣੇ ਸੂਬੇ ਨੂੰ  ਜੀਵੰਤ,  'ਰੰਗਲਾ ਪੰਜਾਬ'  ਬਨਾਉਣਾ ਚਾਹੁੰਦੇ ਹਾਂ ਤਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਨੂੰ ਅਪਣਾਉਣ ਦੀ ਲੋਡ਼ ਹੈ ਤਦ ਹੀ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰਕੇ  ਦੇਸ਼ ਲਈ ਨਾਮਣਾ ਖੱਟਣਾ ਸੰਭਵ ਹੋ ਸਕਦਾ ਹੈI" ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਖੇਡਾਂ ਸਮਾਜਿਕ ਬੁਰਾਈਆਂ ਵਿਰੁੱਧ  ਸ਼ਕਤੀਸ਼ਾਲੀ ਢਾਲ ਵਜੋਂ ਕੰਮ ਕਰਦੀਆਂ ਹਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਸਿੱਖਿਆ ਦਿੰਦੀਆਂ ਹਨ। ਇੱਕ ਸਰਗਰਮ ਜੀਵਨ ਸ਼ੈਲੀ ਅਪਣਾ ਕੇ, ਨੌਜਵਾਨ ਪੀੜ੍ਹੀ ਆਪਣੇ ਆਪ ਨੂੰ ਨਸ਼ਿਆਂ ਦੀ ਦੁਰਵਰਤੋਂ ਤੋਂ ਦੂਰ ਕਰ ਸਕਦੀ ਹੈ ਅਤੇ ਸਿਹਤਮੰਦ, ਸ਼ਾਂਤੀਪੂਰਨ ਅਤੇ ਉਦੇਸ਼ਪੂਰਨ ਜੀਵਨ ਜੀ ਸਕਦੀ ਹੈ।

 

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ