Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਪੀੜਤਾਂ ਦੀ ਗਿਣਤੀ ਇੱਕ ਸਾਲ ‘ਚ 164 ਫੀਸਦ ਤੱਕ ਵਧੀ

September 08, 2026 03:54 PM
SehajTimes

ਦਾਖ਼ਲ ਹੋਣ ਵਾਲੇ ਪੀੜਤਾਂ ਦੀ ਗਿਣਤੀ ਵਿੱਚ ਇਹ ਵਾਧਾ ਇਲਾਜ ਢਾਂਚੇ ’ਚ ਲੋਕਾਂ ਦੇ ਵਧਦੇ ਭਰੋਸੇ ਦਾ ਸਬੂਤ: ਡਾ. ਬਲਬੀਰ ਸਿੰਘ

ਚੰਡੀਗੜ੍ਹ :  ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਿਹਾ ਵਾਧਾ ਸੂਬੇ ਦੇ ਇਲਾਜ ਢਾਂਚੇ ਪ੍ਰਤੀ ਲੋਕਾਂ ਦੇ ਵਧਦੇ ਭਰੋਸੇ ਦਾ ਮਜ਼ਬੂਤ ਸੰਕੇਤ ਹੈ। ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਪੀੜਤਾਂ ਦੀ ਗਿਣਤੀ ਸਾਲ 2024 ਵਿੱਚ 9,577 ਸੀ, ਜੋ ਸਾਲ 2025 ਵਿੱਚ ਵਧ ਕੇ 25,290 ਹੋ ਗਈ, ਜੋ 164 ਫ਼ੀਸਦੀ ਤੋਂ ਵੱਧ ਦੇ ਵਾਧੇ ਨੂੰ ਦਰਸਾਉਂਦਾ ਹੈ। ਇਹ ਰੁਝਾਨ ਸਾਲ 2026 ਵਿੱਚ ਵੀ ਜਾਰੀ ਰਿਹਾ ਅਤੇ ਇਸ ਸਾਲ ਜੁਲਾਈ ਮਹੀਨੇ ਤੱਕ 14,000 ਤੋਂ ਵੱਧ ਨਸ਼ਾ ਪੀੜਤ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਹੋ ਚੁੱਕੇ ਸਨ। ਜ਼ਿਕਰਯੋਗ ਹੈ ਕਿ ਨਸ਼ਾ ਪੀੜਤਾਂ ਦੇ ਦਾਖ਼ਲਿਆਂ ਵਿੱਚ ਇਹ ਵਾਧਾ ਵਿਸ਼ੇਸ਼ ਕਰਕੇ ਮਾਰਚ 2025 ਵਿੱਚ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਦੇਖਣ ਨੂੰ ਮਿਲਿਆ ਹੈ। ਜਿਸ ਤਹਿਤ ਨਵੀਆਂ ਰਜਿਸਟ੍ਰੇਸ਼ਨਾਂ ਸਾਲ 2024 ਵਿੱਚ 13,033 ਤੋਂ ਵਧ ਕੇ ਸਾਲ 2025 ਵਿੱਚ 17,702 ਹੋ ਗਈਆਂ, ਜਦਕਿ ਇਸ ਸਾਲ ਅਗਸਤ ਤੱਕ 12,500 ਤੋਂ ਵੱਧ ਨਵੇਂ ਮਰੀਜ਼ ਰਜਿਟਰਡ ਹੋ ਚੁੱਕੇ ਹਨ। ਇਹ ਅੰਕੜੇ ਇੱਕ ਅਜਿਹੇ ਵਿਆਪਕ ਇਲਾਜ ਢਾਂਚੇ ਵੱਲ ਇਸ਼ਾਰਾ ਕਰਦੇ ਹਨ, ਜਿਸ ਵਿੱਚ ਨਸ਼ੀਲੇ ਪਦਾਰਥਾਂ ’ਤੇ ਨਿਰਭਰਤਾ ਨਾਲ ਜੂਝ ਰਹੇ ਲੋਕਾਂ ਲਈ ਮਦਦ ਹਾਸਲ ਕਰਨ ਦੇ ਕਈ ਵਿਕਲਪ-ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਸਹੂਲਤਾਂ ਤੋਂ ਲੈ ਕੇ ਆਊਟਪੇਸ਼ੈਂਟ ਇਲਾਜ ਤੱਕ ਵੱਖ-ਵੱਖ ਸੁਵਿਧਾਵਾਂ ਉਪਲੱਬਧ ਹਨ। ਸੂਬਾ ਸਰਕਾਰ ਨੇ ਕਾਨੂੰਨ ਤਹਿਤ ਉਪਲੱਬਧ ਰੀਹੈਬਲੀਟੇਸ਼ਨ ਵਿਵਸਥਾਵਾਂ ਦੀ ਵੀ ਢੁਕਵੀਂ ਵਰਤੋਂ ਕੀਤੀ ਹੈ। 27 ਅਗਸਤ 2026 ਤੱਕ 11,000 ਤੋਂ ਵੱਧ ਵਿਅਕਤੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਕਾਨੂੰਨੀ ਸੁਰੱਖਿਆ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਲਾਜ ਅਤੇ ਮੁੜ ਵਸੇਬੇ ਰਾਹੀਂ ਸਾਡਾ ਯਤਨ ਪੀੜਤਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ‘ਚੋਂ ਬਾਹਰ ਕੱਢਣਾ, ਪਰਿਵਾਰਾਂ ਨੂੰ ਆਪਸ ਵਿੱਚ ਜੋੜਨਾ ਅਤੇ ਨਸ਼ੀਲੇ ਪਦਾਰਥਾਂ ਦੇ ਸੇਵਨ ਨਾਲ ਜੂਝ ਰਹੇ ਲੋਕਾਂ ਨੂੰ ਸਿਹਤਯਾਬੀ ਵੱਲ ਇੱਕ ਉਸਾਰੂ ਰਾਹ ਪ੍ਰਦਾਨ ਕਰਨਾ ਹੈ।”

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ