Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

September 08, 2026 03:56 PM
SehajTimes

ਮੁਲਜ਼ਮ ਇਲਾਕੇ ਵਿੱਚ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਿੱਚ ਸ਼ਾਮਲ ਸਨ: ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਭੁੱਲਰ

ਮਾਡਿਊਲ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਦੀ ਪਛਾਣ ਹੋਈ; ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ

ਅੰਮ੍ਰਿਤਸਰ  :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦੀਪਕ ਸਿੰਘ, ਵਾਸੀ ਰੋੜਾਂਵਾਲਾ ਖੁਰਦ ਅਤੇ ਸ਼ੁਭਪ੍ਰੀਤ ਸਿੰਘ ਉਰਫ਼ ਸ਼ੁਭ, ਵਾਸੀ ਵੇਰਕਾ-ਮਜੀਠਾ ਬਾਈਪਾਸ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਅਤੇ ਨਾਜਾਇਜ਼ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਦੇ ਖ਼ਾਤਮੇ ਲਈ ਅਗਲੇਰੀ ਜਾਂਚ ਜਾਰੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਘਰਿੰਡਾ ਦੀਆਂ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਦੋ ਸ਼ੱਕੀ ਵਿਅਕਤੀ, ਜੋ ਨਾਜਾਇਜ਼ ਪਿਸਤੌਲਾਂ ਅਤੇ ਹੈਰੋਇਨ ਦੀ ਤਸਕਰੀ ਕਰਦੇ ਹਨ, ਅਟਾਰੀ ਖੇਤਰ ਵਿੱਚ ਘੁੰਮ ਰਹੇ ਹਨ। ਆਈਜੀਪੀ ਨੇ ਦੱਸਿਆ ਕਿ ਐਕਟਿਵਾ ਸਵਾਰ ਸ਼ੁਭਪ੍ਰੀਤ ਸਿੰਘ ਅਤੇ ਪਿੱਛੇ ਬੈਠੇ ਦੀਪਕ ਸਿੰਘ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ 'ਤੇ ਇਸ ਮਾਡਿਊਲ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਤੇ 29 ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫ.ਆਈ.ਆਰ. ਨੰਬਰ 388 ਮਿਤੀ 06.09.2026 ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼