Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਵਿਚਾਰ ਵਟਾਂਦਰਾ 

September 08, 2026 03:59 PM
SehajTimes

ਮਗਸੀਪਾ ਵਿਖੇ ਦੋ ਸੈਮੀਨਾਰਾਂ ਵਿੱਚ ਤਕਨਾਲੋਜੀ, ਪਾਰਦਰਸ਼ਿਤਾ, ਸੁਧਾਰ ਅਤੇ ਪੋਸ਼ਣ 'ਤੇ ਵਿਸ਼ੇਸ਼ ਫੋਕਸ

ਚੰਡੀਗੜ੍ਹ :  ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਦੀ ਮਹੱਤਤਾ 'ਤੇ ਜ਼ੋਰ ਦੇਣ ਅਤੇ ਇਸ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਇੱਥੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ (ਐਮ.ਜੀ.ਐਸ.ਆਈ.ਪੀ.ਏ.) ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ। ਪੀ.ਡੀ.ਐਸ.: ਸੁਧਾਰ, ਪਾਰਦਰਸ਼ਤਾ, ਤਕਨਾਲੋਜੀ ਅਤੇ ਪੋਰਟੇਬਿਲਟੀ 'ਤੇ ਕੇਂਦਰਿਤ ਇਸ ਸੈਮੀਨਾਰ ਵਿੱਚ ਵੱਖ-ਵੱਖ ਬੁਲਾਰਿਆਂ ਨੇ ਲਾਭਪਾਤਰੀਆਂ ਦੇ ਲਾਭ ਲਈ ਪੀ.ਡੀ.ਐਸ. ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਚਰਚਾ ਦੀ ਅਗਵਾਈ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਪੀ.ਡੀ.ਐਸ. ਸਬੰਧੀ ਜ਼ਮੀਨੀ ਪੱਧਰ 'ਤੇ ਫੀਡਬੈਕ ਲੈਣਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਇਸ ਪ੍ਰਣਾਲੀ ਦੀ ਵਿਆਪਕ ਸਮੀਖਿਆ ਲਈ ਜ਼ਰੂਰੀ ਹੈ। ਉਨ੍ਹਾਂ ਭਵਿੱਖੀ ਸੁਧਾਰਾਂ ਲਈ ਫੀਡਬੈਕ 'ਤੇ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ ਦੀ ਵੀ ਗੱਲ ਕਹੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੀ ਫੀਲਡ ਟੀਮ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਆਂਗਣਵਾੜੀ ਵਰਕਰਾਂ ਅਤੇ ਮਿਡ-ਡੇਅ ਮੀਲ ਵਰਕਰਾਂ ਨੂੰ ਜਨਤਕ ਵੰਡ ਪ੍ਰਣਾਲੀ ਦਾ ਅਹਿਮ ਹਿੱਸਾ ਦੱਸਿਆ। ਹੁਣ ਨਵੇਂ ਰਾਸ਼ਨ ਕਾਰਡਾਂ ਲਈ ਈ-ਕੇ.ਵਾਈ.ਸੀ. ਲਾਜ਼ਮੀ ਕਰ ਦਿੱਤੀ ਗਈ ਹੈ। ਜਿੱਥੋਂ ਤੱਕ ਈ-ਕੇ.ਵਾਈ.ਸੀ. ਦਾ ਸਬੰਧ ਹੈ, ਜੂਨ 2024 ਤੋਂ ਜੂਨ 2026 ਤੱਕ 1.35 ਕਰੋੜ ਲਾਭਪਾਤਰੀਆਂ ਸਬੰਧੀ ਇਹ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ। ਮੇਰੀ ਰਸੋਈ ਸਕੀਮ ਸਬੰਧੀ, ਮਈ 2026 ਮਹੀਨੇ ਵਿੱਚ ਲਗਭਗ 36.72 ਲੱਖ ਕਿੱਟਾਂ ਵੰਡੀਆਂ ਗਈਆਂ ਹਨ। ਜੁਲਾਈ ਤੋਂ ਸਤੰਬਰ 2026 ਤੱਕ ਦੂਜੀ ਤਿਮਾਹੀ ਲਈ ਵੰਡ 8 ਅਗਸਤ 2026 ਤੋਂ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਹਰ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੈ। ਪੀ.ਏ.ਯੂ. ਲੁਧਿਆਣਾ ਤੋਂ ਡਾ. ਕਿਰਨ ਬੈਂਸ ਨੇ ਕਿਹਾ ਕਿ ਭੋਜਨ ਤਿਆਰ ਕਰਦੇ ਸਮੇਂ ਸੁਰੱਖਿਅਤ ਅਤੇ ਸਾਫ਼-ਸੁਥਰੀਆਂ ਸਥਿਤੀਆਂ ਨੂੰ ਯਕੀਨੀ ਬਣਾਉਣਾ ਬਿਲਕੁਲ ਜ਼ਰੂਰੀ ਹੈ, ਇਸ ਤੋਂ ਇਲਾਵਾ ਪੌਸ਼ਟਿਕ ਭੋਜਨਾਂ ਬਾਰੇ ਜਾਗਰੂਕਤਾ ਫੈਲਾਉਣਾ ਵੀ ਜ਼ਰੂਰੀ ਹੈ।

Have something to say? Post your comment

More in Chandigarh

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ