Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

September 08, 2026 04:01 PM
SehajTimes

ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

ਯੁੱਧ ਨਸ਼ਿਆਂ ਵਿਰੁਧ ਦੇ 555ਵੇਂ ਦਿਨ 181 ਨਸ਼ਾ ਤਸਕਰ 8 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ  :  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 230ਵੇਂ ਦਿਨ, ਪੁਲਿਸ ਟੀਮਾਂ ਨੇ 311 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,699 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ  ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ  ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 555ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 181 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ, 7 ਕਿਲੋ ਗਾਂਜਾ, 6.5 ਕਿਲੋ ਭੁੱਕੀ ਅਤੇ 397 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ, ਸਿਰਫ 555 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,590 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ