Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

September 08, 2026 04:05 PM
SehajTimes

ਨਸ਼ਾ ਮੁਕਤ ਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ

ਚੰਡੀਗੜ੍ਹ :   ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਨੇ ਜਿਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਰੁਖ਼ ਖੇਡ ਮੈਦਾਨਾਂ ਵੱਲ ਮੋੜਿਆ ਹੈ ਉਥੇ ਹਰ ਉਮਰ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਵੀ ਪ੍ਰਦਾਨ ਕੀਤਾ ਹੈ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਯਤਨਾ ਸਦਕਾ ਸੂਬੇ ਵਿੱਚ ਖੇਡਾਂ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ ਅਤੇ ਪੰਜਾਬ ਦੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ, ਇਸੇ ਸੋਚ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕੀਤਾ ਗਿਆ ਸੀ ਤਾਂ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨੀ ਪੱਧਰ ਤੱਕ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ’ਤੇ ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵਾਲੇ ਪਾਸੇ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਲੱਖਾਂ ਰੁਪਏ ਦਿੱਤੇ ਜਾ ਰਹੇ ਹਨ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮਾਂ ਦੇ ਨਾਲ-ਨਾਲ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਵੀ ਦਿੱਤਾ।  ਇਸ ਮੌਕੇ ਬੀ.ਡੀ.ਪੀ.ਓ. ਸੇਵਾ ਸਿੰਘ, ਐਥਲੈਟਿਕਸ ਕੋਚ ਬਿਕਰਮਜੀਤ ਸਿੰਘ, ਸਰਬਜੀਤ ਸਿੰਘ ਤੇ ਸੁਨੀਲ ਕੁਮਾਰ, ਵਾਲੀਬਾਲ ਕੋਚ ਅੰਮ੍ਰਿਤਪਾਲ ਸਿੰਘ, ਟਵਿੰਕਲ ਚੌਧਰੀ ਜੂਨੀਅਰ ਅਥਲੈਟਿਕਸ ਕੋਚ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ